26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

1 ਅਕਤੂਬਰ ਤੋਂ ਹੋਵੇਗੀ ਝੋਨੇ ਦੀ ਸਰਕਾਰੀ ਖ਼ਰੀਦ,ਮੋਗਾ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਅੰਤਿਮ ਛੋਹਾਂ 13 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨੇ ਦੀ ਆਮਦ ਦੀ ਸੰਭਾਵਨਾ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਉਣ ਵਾਲੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਵਲੋਂ ਅੱਜ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਆਉਣ ਵਾਲੇ ਝੋਨੇ ਦੇ ਖ਼ਰੀਦ ਸੀਜ਼ਨ ਨੂੰ ਸੁਚਾਰੂ, ਪਾਰਦਰਸ਼ੀ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਖ਼ਰੀਦ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਬੰਧ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਜਸਪਿੰਦਰ ਸਿੰਘ ਵਲੋਂ ਅੱਜ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਝੋਨੇ ਦੀ ਆਮਦ, ਮੰਡੀਆਂ ਵਿਚ ਲੋੜੀਂਦੇ ਪ੍ਰਬੰਧ, ਖ਼ਰੀਦ ਏਜੰਸੀਆਂ ਦੀ ਤਿਆਰੀ, ਲੇਬਰ, ਸ਼ੈਲਰਾਂ ਦੀ ਅਲਾਟਮੈਂਟ ਅਤੇ ਹੋਰ ਪ੍ਰਬੰਧਕੀ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕੰਟਰੋਲਰ ਖ਼ੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਸੁਖਵਿੰਦਰ ਸਿੰਘ ਗਿੱਲ ਸਮੇਤ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਦੱਸਿਆ ਕਿ ਇਸ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ 114 ਮੰਡੀਆਂ ਵਿਚ ਲਗਭਗ 13 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਝੋਨਾ ਆਉਣ ਦੀ ਸੰਭਾਵਨਾ ਹੈ। ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਖ਼ਰੀਦ, ਲਿਫ਼ਟਿੰਗ ਤੇ ਹੋਰ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਏ.ਡੀ.ਸੀ. ਨੇ ਆੜ੍ਹਤੀਆਂ ਨੂੰ ਕਿਸਾਨਾਂ ਨੂੰ ਸੁੱਕਾ ਅਤੇ ਮਿਆਰੀ ਝੋਨਾ ਮੰਡੀਆਂ ਵਿਚ ਲਿਆਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੀ ਕਟਾਈ ਦਿਨ ਦੇ ਸਮੇਂ ਕਰਵਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਸਫ਼ਾਈ, ਰੌਸ਼ਨੀ, ਪ ੀਣ ਵਾਲੇ ਪਾਣੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ 1 ਅਕਤੂਬਰ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣ। ਮੀਟਿੰਗ ਵਿਚ ਇਹ ਵੀ ਦੱਸਿਆ ਗਿਆ ਕਿ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋਵੇਗੀ। ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਸੁਚਾਰੂ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।
Ad Position 22
No active advertisement
ਪਿਛਲੀ ਖ਼ਬਰ ਕਲੇਰ ਸਕੂਲ ਵਿਖੇ 7ਵੀਂ ਨੈਸ਼ਨਲ ਸੀ.ਆਈ.ਐਸ.ਸੀ.ਈ. ਅੰਡਰ-14 ਲੜਕੇ ਕ੍ਰਿਕਟ ਚੈਂਪੀਅਨਸ਼ਿਪ ਸਮਾਪਤ ਫਾਈਨਲ ’ਚ ਨਾਰਥ ਇੰਡੀਆ ਨ... ਅਗਲੀ ਖ਼ਬਰ ਕੇਂਦਰੀ ਜੇਲ੍ਹ ’ਚੋਂ ਮੋਬਾਈਲ ਫ਼ੋਨ ਬਰਾਮਦ
Ad Position 24