ਪਿੰਡ ਚੜਿੱਕ ’ਚ ਕਾਂਗਰਸ ਨੂੰ ਝਟਕਾ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਕਈ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ
ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜਾ ਵਾਲਿਆਂ ਦੀ 13ਵੀ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਗਈ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ‘ਚ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀ ਅਤੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਸਰੂਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ, ਤੇ ਗਿਆਨੀ ਸਤਪਾਲ ਸਿੰਘ ਐਮ.
ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜਾ ਵਾਲਿਆਂ ਦੀ 13ਵੀ ਬਰਸੀ ਗੁਰਦੁਆਰਾ ਅਕਾਲਸਰ ਦੂਖ ਨਿਵਾਰਨ ਸਾਹਿਬ ਪਿੰਡ ਜੀਂਦੜਾ ਵਿਖੇ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਦੀ ਸਰਪ੍ਰਸਤੀ ਹੇਠ ਸ਼ਰਧਾ ਨਾਲ ਮਨਾਈ ਗਈ। ਸਮਾਗਮ ਦੌਰਾਨ ਸ੍ਰੀ ਅਖੰਡ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ‘ਚ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੀਂਦੜਾ ਦੇ ਵਿਦਿਆਰਥੀ ਅਤੇ ਹਜ਼ੂਰੀ ਰਾਗੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਸਰੂਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ, ਤੇ ਗਿਆਨੀ ਸਤਪਾਲ ਸਿੰਘ ਐਮ.ਏ. ਦੇ ਢਾਡੀ ਜਥੇ ਨੇ ਸੰਤ ਬਾਬਾ ਕਾਰਜ ਸਿੰਘ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਵਲੋਂ ਪਾਏ ਹੋਏ ਪੂਰਨਿਆਂ ‘ਤੇ ਚੱਲਣ ਲਈ ਪ੍ਰੇਰਿਤ ਕੀਤਾ। ਬਰਸੀ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਗ੍ਰੰਥੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ ਅਤੇ ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜਾ ਵਾਲਿਆਂ ਦੀ ਜੀਵਨੀ ‘ਤੇ ਚਾਨਣਾ ਪਾਇਆ। ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ ਨੇ ਕਿਹਾ ਕਿ ਸੰਤ ਬਾਬਾ ਕਾਰਜ ਸਿੰਘ ਨੇ ਆਪਣਾ ਸਾਰਾ ਜੀਵਨ ਮਨੁੱਖਤਾ ਦੀ ਭਲਾਈ ਨੂੰ ਸਮਰਪਿਤ ਕੀਤਾ। ਸਟੇਜ ਦੀ ਸੇਵਾ ਬਲਕਾਰ ਸਿੰਘ ਨਾਰੰਗਪੁਰ ਅਤੇ ਚੇਅਰਮੈਨ ਗੁਰਨਾਮ ਸਿੰਘ ਭੁੱਲਰ ਨੇ ਨਿਭਾਈ। ਅੰਤ ‘ਚ ਮੁੱਖ ਸੇਵਾਦਾਰ ਬਾਬਾ ਗੁਰਮੇਲ ਸਿੰਘ, ਚੇਅਰਮੈਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਗੁਰਨਾਮ ਸਿੰਘ ਭੁੱਲਰ ਵਲੋਂ ਆਏ ਸਿੰਘ ਸਾਹਿਬ, ਸੰਤ ਮਹਾਂਪੁਰਸ਼ਾਂ, ਰਾਗੀ ਢਾਡੀ ਜਥਿਆਂ ਅਤੇ ਇਲਾਕੇ ਭਰ ਦੀਆਂ ਸੰਗਤਾਂ ਦਾ ਪਹੁੰਚਣ ਤੇ ਧੰਨਵਾਦ ਕੀਤਾ, ਦੁਸ਼ਾਲੇ ਅਤੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਦੌਰਾਨ ਬਾਬਾ ਜਰਨੈਲ ਸਿੰਘ ਯੂ.ਪੀ., ਬਾਬਾ ਦਰਸ਼ਨ ਸਿੰਘ ਭਿੰਡਰਾਂ, ਬਾਬਾ ਭੋਲਾ ਸਿੰਘ ਬੱਡੂਵਾਲ, ਗਿਆਨੀ ਪਰਵਿੰਦਰ ਸਿੰਘ ਢੁੱਡੀਕੇ, ਬਾਬਾ ਮੋਹਨ ਸਿੰਘ, ਬਾਬਾ ਅਮਰਜੀਤ ਸਿੰਘ ਧਰਮਕੋਟ ਬਾਬਾ ਹਰਮੇਲ ਦਾਸ ਡਾਲੇ ਵਾਲੇ, ਭਾਈ ਦਰਸ਼ਨ ਸਿੰਘ ਗੁਰਦੁਆਰਾ ਅਖੰਡ ਪ੍ਰਕਾਸ਼ ਭਿੰਡਰਾਂ,ਬਲਕਾਰ ਸਿੰਘ ਨਾਰੰਗਪੁਰ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸ਼ਨਪੁਰਾ ਕਲਾਂ ਨੇ ਆਪਣੀ ਹਾਜ਼ਰੀ ਲਗਵਾਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਧਰਮਕੋਟ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ, ਸੀਨੀਅਰ ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ, ਹਲਕਾ ਧਰਮਕੋਟ ਦੇ ਯੂਥ ਪ੍ਰਧਾਨ ਪਰਮਿੰਦਰ ਸਿੰਘ ਭੁੱਲਰ ਨਸ਼ੀਰੇਵਾਲਾ,ਕੁਲਵਿੰਦਰ ਸਿੰਘ ਸੰਧੂ, ਅੰਗਰੇਜ਼ ਸਿੰਘ ਸਾਬਕਾ ਸਰਪੰਚ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮਨਦੀਪ ਕੌਰ ਜੀਂਦੜਾ, ਗੁਰਜਿੰਦਰ ਸਿੰਘ ਨੰਬਰਦਾਰ, ਗੁਰਮੁਖ ਸਿੰਘ,ਬਹਾਦਰ ਸਿੰਘ ਭੂੰਦੜੀ, ਸੁੱਚਾ ਸਿੰਘ, ਕਿੱਕਰ ਸਿੰਘ ਸਾਬਕਾ ਪੰਚ, ਡਾਕਟਰ ਗੁਰਮੀਤ ਸਿੰਘ ਭਿੰਡਰ, ਇੰਦਰਪਾਲ ਸਿੰਘ ਮੋਹੀ, ਗੋਪੀ ਯੂ.ਪੀ., ਪਿਆਰਾ ਸਿੰਘ ਸਾਬਕਾ ਸਰਪੰਚ ਆਦਿ ਸੰਤ ਮਹਾਂਪੁਰਸ਼ ਤੇ ਵੱਡੀ ਗਿਣਤੀ ਇਲਾਕੇ ਭਰ ਦੀਆਂ ਸੰਗਤਾਂ ਹਾਜ਼ਰ ਸਨ।