26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਟੇਟ ਐਵਾਰਡੀ ਬਲਦੇਵ ਰਾਮ ਦਾ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਸਨਮਾਨ

ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-3 ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਮੋਗਾ ਵਲੋਂ ਬਲਦੇਵ ਰਾਮ, ਸੀ. ਐਚ.

Ad Position 21
No active advertisement
ਅਜੀਤ ਡੈਸਕ 26-09-2026
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-3 ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ:) ਮੋਗਾ ਵਲੋਂ ਬਲਦੇਵ ਰਾਮ, ਸੀ.ਐਚ.ਟੀ. ਖੋਸਾ ਰਣਧੀਰ ਨੂੰ ਸਿੱਖਿਆ ਦੇ ਖੇਤਰ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਸਟੇਟ ਅਵਾਰਡ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਅਤੇ ਅਧਿਆਪਕ ਸਾਥੀਆਂ ਵਲੋਂ ਬਲਦੇਵ ਰਾਮ ਨੂੰ ਫੁੱਲਾਂ ਦੇ ਹਾਰ ਪਾ ਕੇ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਦਿਲਬਾਗ ਸਿੰਘ ਬੌਡੇ ਨੇ ਕਿਹਾ ਕਿ ਬਲਦੇਵ ਰਾਮ ਵਲੋਂ ਸਿੱਖਿਆ ਦੇ ਖੇਤਰ ਵਿਚ ਕੀਤੀਆਂ ਜਾ ਰਹੀਆਂ ਨਿਰੰਤਰ ਅਤੇ ਸਮਰਪਿਤ ਸੇਵਾਵਾਂ ਸਮੁੱਚੇ ਅਧਿਆਪਕ ਵਰਗ ਲਈ ਪ੍ਰੇਰਨਾ ਦਾ ਸਰੋਤ ਹਨ। ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਟੇਟ ਅਵਾਰਡ ਮਿਲਣਾ ਅਧਿਆਪਕ ਦੀ ਮਿਹਨਤ, ਲਗਨ ਅਤੇ ਸਿੱਖਿਆ ਪ੍ਰਤੀ ਸਮਰਪਣ ਦੀ ਮਾਨਤਾ ਹੈ। ਉਨ੍ਹਾਂ ਨੇ ਬਲਦੇਵ ਰਾਮ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਸਿੱਖਿਆ ਦੇ ਖੇਤਰ ਵਿਚ ਇਸੇ ਤਰ੍ਹਾਂ ਯੋਗਦਾਨ ਪਾਉਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਗੁਰਮੁਖ ਸਿੰਘ ਤੂਰ, ਬਲਕਰਨ ਸਿੰਘ ਬਰਾੜ, ਸੁਰਜੀਤ ਸਿੰਘ ਸਮਰਾਟ, ਰਬਿੰਦਰ ਕੌਰ, ਰਿਆਜ਼ ਮੁਹੰਮਦ, ਜਸਵੀਰ ਸਿੰਘ, ਜਤਿੰਦਰ ਸਿੰਘ, ਸਰਬਜੀਤ ਸਿੰਘ, ਸੰਦੀਪ ਕੁਮਾਰ, ਆਕਾਸ਼ ਮਿਗਲਾਨੀ ਸਮੇਤ ਯੂਨੀਅਨ ਦੇ ਅਹੁਦੇਦਾਰ ਅਧਿਆਪਕ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ’ਚ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ ਅਗਲੀ ਖ਼ਬਰ ਵਧੀਕ ਡਿਪਟੀ ਕਮਿਸ਼ਨਰ ਵਲੋਂ ਕਿਸਾਨਾਂ ਨੂੰ ਪੱਕੇ ਝੋਨੇ ਦੀ ਹੀ ਕਟਾਈ ਕਰਨ ਦੀ ਅਪੀਲ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ...
Ad Position 24