26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸੂਬਾ ਪੱਧਰੀ ਵੇਟਲਿਫਟਿੰਗ ਮੁਕਾਬਲਿਆਂ ’ਚ ਜੀਂਦੜਾ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਸੂਬਾ ਪੱਧਰੀ ਸਕੂਲ ਖੇਡਾਂ ਅਧੀਨ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ‘ਤੇ ਮਨਿੰਦਰ ਸਿੰਘ ਅਤੇ ਸੰਦੀਪ ਕੌਰ ਨੇ ਸਿਲਵਰ ਤਗਮਾ ਅਤੇ ਜਸ਼ਨਪ੍ਰੀਤ ਸਿੰਘ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਤਾਕਤ ਅਤੇ ਬਿਹਤਰੀਨ ਤਕਨੀਕ ਦਾ ਪ੍ਰਦਰਸ਼ਨ ਕਰਦੇ ਹੋਏ ਵਿਰੋਧੀ ਟੀਮਾਂ ਨੂੰ ਪਛਾੜ ਕੇ ਇਹ ਜਿੱਤ ਪ੍ਰਾਪਤ ਕੀਤੀ।

Ad Position 21
No active advertisement
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਪਿੰਡ ਤਖ਼ਤੂਪੁਰਾ ‘ਚ 10 ਲੱਖ ਰੁਪਏ ਤੱਕ ਦੇ ਸਿਹਤ ਬੀਮਾ ਕਾਰਡ ਲਾਭਪਾਤਰੀਆਂ ਨੂੰ ਤਕਸੀਮ ਕਰਦੇ ਹੋਏ। ਅਜੀਤ ਤਸਵੀਰ 26-09-2026
ਕਿਸ਼ਨਪੁਰਾ ਕਲਾਂ, 25 ਸਤੰਬਰ (ਅਮੋਲਕ ਸਿੰਘ ਕਲਸੀ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਦੁਆਰਾ ਚਲਾਈ ਗਈ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ ਵਿਭਾਗ ਵੱਲੋਂ ਕਰਵਾਈਆਂ ਗਈਆਂ ਸੂਬਾ ਪੱਧਰੀ ਸਕੂਲ ਖੇਡਾਂ ਅਧੀਨ ਵੇਟਲਿਫਟਿੰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰ ‘ਤੇ ਮਨਿੰਦਰ ਸਿੰਘ ਅਤੇ ਸੰਦੀਪ ਕੌਰ ਨੇ ਸਿਲਵਰ ਤਗਮਾ ਅਤੇ ਜਸ਼ਨਪ੍ਰੀਤ ਸਿੰਘ ਕਾਂਸੇ ਦਾ ਤਗਮਾ ਜਿੱਤ ਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਂ ਰੌਸ਼ਨ ਕੀਤਾ ਹੈ। ਇਹਨਾਂ ਮੁਕਾਬਲਿਆਂ ਵਿੱਚ ਸਕੂਲ ਦੇ ਖਿਡਾਰੀਆਂ ਨੇ ਆਪਣੀ ਤਾਕਤ ਅਤੇ ਬਿਹਤਰੀਨ ਤਕਨੀਕ ਦਾ ਪ੍ਰਦਰਸ਼ਨ ਕਰਦੇ ਹੋਏ ਵਿਰੋਧੀ ਟੀਮਾਂ ਨੂੰ ਪਛਾੜ ਕੇ ਇਹ ਜਿੱਤ ਪ੍ਰਾਪਤ ਕੀਤੀ। ਸਕੂਲ ਪਹੁੰਚਣ ‘ਤੇ ਜੇਤੂ ਵਿਦਿਆਰਥੀਆਂ ਦਾ ਸਕੂਲ ਦੇ ਚੇਅਰਮੈਨ ਜਸਵੰਤ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ, ਪ੍ਰਿੰਸੀਪਲ ਮੈਡਮ ਮਨਦੀਪ ਕੌਰ ਅਤੇ ਅਧਿਆਪਕਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਮੈਡਮ ਨੇ ਜੇਤੂ ਖਿਡਾਰੀਆਂ ਅਤੇ ਖੇਡ ਕੋਚ ਮੁਸਕਾਨਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਜਿੱਤ ਵਿਦਿਆਰਥੀਆਂ ਦੀ ਅਣਥੱਕ ਮਿਹਨਤ ਅਤੇ ਕੋਚ ਦੀ ਸਹੀ ਅਗਵਾਈ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਸਰਵਪੱਖੀ ਵਿਕਾਸ ਲਈ ਜ਼ਰੂਰੀ ਹਨ। ਇਸ ਮੌਕੇ ਸਮੂਹ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੀ ਨਿਸ਼ਾਨੇਬਾਜ਼ ਸਹਿਜਲੀਨ ਕੌਰ ਨੇ 35ਵੀਂ ਅਖਿਲ ਭਾਰਤੀ ਜੀ.ਵੀ. ਮਾਵਲੰਕਰ ਨਿਸ਼ਾਨੇਬਾਜ਼ੀ ਮੁਕਾਬਲੇ ’ਚ ਮਾਰ... ਅਗਲੀ ਖ਼ਬਰ ਸਟੇਟ ਐਵਾਰਡੀ ਬਲਦੇਵ ਰਾਮ ਦਾ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਸਨਮਾਨ
Ad Position 24