ਪਿੰਡ ਰੌਂਤਾ ’ਚ ਵਾਰਡ ਨੰਬਰ 3 ਦੀ ਇੰਟਰਲਾਕ ਗਲੀ ਦਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਵਾਰਡ ਨੰਬਰ 3 ਵਿਚ ਬਣਾਈ ਗਈ ਇੰਟਰਲਾਕ ਗਲੀ ਦਾ ਉਦਘਾਟਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ।
ਮੋਗਾ, 25 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਵਾਰਡ ਨੰਬਰ 3 ਵਿਚ ਬਣਾਈ ਗਈ ਇੰਟਰਲਾਕ ਗਲੀ ਦਾ ਉਦਘਾਟਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਕਰਵਾਏ ਜਾ ਰਹੇ ਹਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਮਧੇਕੇ, ਸਰਪੰਚ ਗੁਰਵਿੰਦਰ ਸਿੰਘ ਰਾਮੂੰਵਾਲਾ, ਯੂਥ ਪ੍ਰਧਾਨ ਗੁਰਜੰਟ ਸਿੰਘ, ਹਰਦੇਵ ਸਿੰਘ ਰੌਂਤਾ, ਸਨਦੀਪ ਸਿੰਘ ਰੌਂਤਾ, ਜਸਵੰਤ ਮਧੇਕੇ, ਇੰਦਰਜੀਤ ਸਿੰਘ, ਰਾਜਾ ਮਿਸਤਰੀ, ਜਗਜੀਤ ਸਿੰਘ ਹਾਜ਼ਰ ਸਨ। ਪਿੰਡ ਵਾਸੀਆਂ ਵਲੋਂ ਵਿਕਾਸ ਕਾਰਜ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ।