27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਹਰ ਰਾਜਨੀਤਕ ਪਾਰਟੀ ਸਪੱਸ਼ਟ ਕਰੇ ਕਿ ਉਹ ਪੰਜਾਬ ਨੂੰ ਕਿਸ ਦਿਸ਼ਾ ਵਿਚ ਲੈ ਕੇ ਜਾਣਾ ਚਾਹੁੰਦੀ ਹੈ-ਕਿਸਾਨ ਆਗੂ

ਮੋਗਾ, 26 ਸਤੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਦਫ਼ਤਰ ਵਿਖੇ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਸੂਬਾ ਆਗੂ ਹਰਨੇਕ ਸਿੰਘ ਫਤਿਹਗੜ੍ਹ, ਜ਼ਿਲ੍ਹਾ ਮੀਤ ਪ੍ਰਧਾਨ ਮੋਦਨ ਸਿੰਘ ਨਿਧਾਂਵਾਲਾ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਬਲਾਕ ਜਰਨਲ ਸਕੱਤਰ ਬੰਤ ਸਿੰਘ ਨਿਧਾਂਵਾਲਾ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਰਾਜਨੀਤਕ ਪਾਰਟੀਆਂ ਵਲੋਂ ਕੀਤੇ ਜਾ ਰਹੇ ਦਾਅਵਿਆਂ ਦੇ ਨਾਲ-ਨਾਲ ਪੰਜਾਬ ਨੂੰ ਲੈ ਕੇ ਉਨ੍ਹਾਂ ਦਾ ਸਪਸ਼ਟ ਵਿਜ਼ਨ ਵੀ ਲੋਕਾਂ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ| ਹਰ ਰਾਜਨੀਤਕ ਪਾਰਟੀ ਇਹ ਸਪਸ਼ਟ ਕਰੇ ਕਿ ਉਹ ਪੰਜਾਬ ਨੂੰ ਕਿਸ ਦਿਸ਼ਾ ਵਿਚ ਲੈ ਕੇ ਜਾਣਾ ਚਾਹੁੰਦੀ ਹੈ| ਭੁਪਿੰਦਰ ਸਿੰਘ ਦੌਲਤਪੁਰਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਰਜ਼ੇ ਦੇ ਬੋਝ ਹੇਠ ਹੈ ਇਸ ਲਈ ਚੋਣਾਂ ਤੋਂ ਪਹਿਲਾਂ ਹਰ ਪਾਰਟੀ ਨੂੰ ਪੰਜਾਬ ਦੇ ਕਰਜ਼ੇ, ਆਮਦਨ ਦੇ ਸਰੋਤਾਂ, ਖਰਚਿਆਂ, ਰੁਜ਼ਗਾਰ, ਖੇਤੀਬਾੜੀ, ਉਦਯੋਗ, ਸਿੱਖਿਆ, ਸਿਹਤ ਅਤੇ ਹੋਰ ਬੁਨਿਆਦੀ ਖੇਤਰਾਂ ਬਾਰੇ ਸਪਸ਼ਟ ਅੰਕੜਿਆਂ ਸਮੇਤ ਸਮਾਂਬੱਧ ਕਾਰਜ-ਯੋਜਨਾ ਲੋਕਾਂ ਸਾਹਮਣੇ ਰੱਖਣੀ ਚਾਹੀਦੀ ਹੈ ਤਾਂ ਜੋ ਲੋਕਾਂ ਨੂੰ ਇਹ ਸਪਸ਼ਟ ਪਤਾ ਹੋਵੇ ਕਿ ਸਰਕਾਰ ਬਣਨ ਤੋਂ ਬਾਅਦ ਇਨ੍ਹਾਂ ਵਾਅਦਿਆਂ ਨੂੰ ਅਮਲ ਵਿਚ ਲਿਆਉਣ ਲਈ ਅਸਲ ਯੋਜਨਾ ਕੀ ਹੈ| ਬਲਕਰਨ ਸਿੰਘ ਢਿੱਲੋਂ ਨੇ ਕਿਹਾ ਕਿ ਰਾਜਨੀਤਕ ਪਾਰਟੀਆਂ ਵਲੋਂ ਜਾਰੀ ਕੀਤੇ ਜਾਣ ਵਾਲੇ ਚੋਣ ਮੈਨੀਫੈਸਟੋ ਨੂੰ ਚੋਣ ਵਾਅਦਿਆਂ ਤੱਕ ਸੀਮਤ ਨਾ ਰੱਖਿਆ ਜਾਵੇ ਸਗੋਂ ਇਸ ਨੂੰ ਕਾਨੂੰਨੀ ਤੌਰ ’ਤੇ ਜਵਾਬਦੇਹ ਬਣਾਉਣਾ ਚਾਹੀਦਾ ਹੈ| ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਚੋਣਾਂ ਸਮੇਂ ਕੀਤੇ ਜਾਣ ਵਾਲੇ ਵਾਅਦੇ ਨਹੀਂ ਸਗੋਂ ਵਾਅਦਿਆਂ ਨੂੰ ਪੂਰਾ ਕਰਨ ਦੀ ਸਪਸ਼ਟ ਜਵਾਬਦੇਹੀ ਚਾਹੁੰਦੇ ਹਨ|

Ad Position 21
No active advertisement
ਅਜੀਤ ਡੈਸਕ 27-09-2026

Ad Position 22
No active advertisement
ਪਿਛਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ ਭਲਕੇ ਅਗਲੀ ਖ਼ਬਰ ਗੋਲਡਨ ਟਰੈਵਲ ਐਡਵਾਈਜ਼ਰ ਨੇ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ
Ad Position 24