26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਐਸ . ਪੀ . ਐਸ . ਹਸਪਤਾਲ ਦੇ ਮਾਹਿਰ ਡਾ . ਰਣਜੀਤ ਨੇ ਏ ਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ 75 ਸਾਲਾ ਬਜ਼ੁਰਗ ਦੇ ਬਦਲੇ ਦੋਵੇਂ ਗੋਡੇ

ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਐਸ.

Ad Position 21
No active advertisement
ਅਜੀਤ ਡੈਸਕ 27-09-2026
ਲੁਧਿਆਣਾ, 26 ਸਤੰਬਰ (ਡਾ. ਤਰਲੋਚਨ ਸਿੰਘ)-ਐਸ.ਪੀ.ਐਸ. ਹਸਪਤਾਲ, ਲੁਧਿਆਣਾ ਦੇ ਹੱਡੀਆਂ ਅਤੇ ਜੋੜ ਬਦਲਣ ਦੇ ਮਾਹਿਰ ਡਾ. ਰਣਜੀਤ ਸਿੰਘ ਵਲੋਂ ਐਸ.ਪੀ.ਐਸ. ਹਸਪਤਾਲ ਵਿਖੇ ਪਿੰਡ ਚੁਗਾਂ ਕਲਾਂ, ਜ਼ਿਲ੍ਹਾ ਮੋਗਾ ਨਿਵਾਸੀ 75 ਸਾਲਾਂ ਬਜ਼ੁਰਗ ਵਿਅਕਤੀ ਦੇ ਏਆਈ ਪਾਵਰਡ ਥ੍ਰੀਡੀ ਰੋਬੋਲੈਂਸ ਤਕਨੀਕ ਨਾਲ ਦੋਵੇਂ ਗੋਡੇ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਇਸ ਬਜ਼ੁਰਗ ਵਿਅਕਤੀ ਹਰਜਿੰਦਰ ਸਿੰਘ ਦੀ ਸਰਜਰੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰਣਜੀਤ ਨੇ ਦੱਸਿਆ ਕਿ ਇਸ ਵਿਅਕਤੀ ਦੀ ਬਾਈਪਾਸ ਸਰਜਰੀ ਹੋਈ ਸੀ ਅਤੇ ਇਹ ਪਿਛਲੇ ਲੰਬੇ ਸਮੇਂ ਤੋਂ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੀ ਬਿਮਾਰੀ ਤੋਂ ਪੀੜਤ ਸੀ। ਡਾ. ਰਣਜੀਤ ਨੇ ਦੱਸਿਆ ਕਿ ਜਦੋਂ ਉਕਤ ਬਜ਼ੁਰਗ ਵਿਅਕਤੀ ਇਸ ਹਸਪਤਾਲ ਵਿਖੇ ਜਾਂਚ ਕਰਵਾਉਣ ਲਈ ਆਇਆ ਤਾਂ ਉਸ ਦੀ ਮੁੱਢਲੀ ਜਾਂਚ ਕਰਨ ਉਪਰੰਤ ਉਸ ਨੂੰ ਪੂਰਾ ਯਕੀਨ ਦਿਵਾਇਆ ਗਿਆ ਕਿ ਉਸ ਦੀ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਸਰਜਰੀ ਕਰਕੇ ਦੋਨੋਂ ਗੋਡੇ ਬਿਨਾਂ ਕਿਸੇ ਤਕਲੀਫ਼ ਤੋਂ ਬਦਲ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਬਜ਼ੁਰਗ ਵਿਅਕਤੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਸਹਿਮਤੀ ਮਿਲਣ ਉਪਰੰਤ 75 ਸਾਲਾਂ ਬਜ਼ੁਰਗ ਵਿਅਕਤੀ ਹਰਜਿੰਦਰ ਸਿੰਘ ਦੇ ਏਆਈ ਥ੍ਰੀਡੀ ਪਾਵਰਡ ਰੋਬੋਲੈਂਸ ਤਕਨੀਕ ਨਾਲ ਦੋਨੋਂ ਗੋਡੇ ਸ ਫਲਤਾ ਪੂਰਵਕ ਬਦਲ ਕੇ ਉਸ ਨੂੰ ਨਵਾਂ ਜੀਵਨ ਪ੍ਰਦਾਨ ਕੀਤਾ ਗਿਆ। ਉਕਤ ਬਜ਼ੁਰਗ ਵਿਅਕਤੀ ਨੂੰ ਇਕ ਦਿਨ ਹਸਪਤਾਲ ‘ਚ ਰੱਖਣ ਉਪਰੰਤ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ। ਡਾ. ਰਣਜੀਤ ਨੇ ਦੱਸਿਆ ਕਿ ਉਕਤ ਬਜ਼ੁਰਗ ਵਿਅਕਤੀ ਸਰਜਰੀ ਕਰਵਾਉਣ ਤੋਂ ਇਕ ਮਹੀਨਾ ਬਾਅਦ ਹੀ ਚੌਂਕੜੀ ਮਾਰ ਕੇ ਬੈਠਣ ਵੀ ਲੱਗ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਲੈਸਟਰ ਦੀ ਪ੍ਰਬੰਧਕ ਕਮੇਟੀ ਲਈ ਵੋਟਾਂ ਅੱਜ ਅਗਲੀ ਖ਼ਬਰ ਛਪਾਰ ਕਾਨਫ਼ਰੰਸ ’ਚ ਵੱਡੇ ਕਾਫ਼ਲੇ ਨਾਲ ਟੀਮ ਭਾਈ ਗੁਰਮੀਤ ਸਿੰਘ ਬੁੱਕਣ ਵਾਲਾ ਹੋਏ ਸ਼ਾਮਿਲ ਛਪਾਰ ਕਾਨਫ਼ਰੰਸ ਰਚੇਗੀ ਇਤਿਹਾਸ-ਬ...
Ad Position 24