28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਲ ਵਿਆਹ ਦੀ ਰੋਕਥਾਮ ਲਈ ਵਿਭਾਗਾਂ ਨੂੰ ਵੱਧ ਤੋਂ ਵੱਧ ਜਾਗਰੂਕਤਾ ਗਤੀਵਿਧੀਆਂ ਕਰਨ ਦੇ ਨਿਰਦੇਸ਼-ਏ.ਡੀ.ਸੀ. ਜਸਪਿੰਦਰ ਸਿੰਘ

ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਬਾਲ ਵਿਆਹ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਪ੍ਰਤੀ ਜਾਗਰੂਕ ਕਰਨ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਏ.ਡੀ.ਸੀ. ਜਸਪਿੰਦਰ ਸਿੰਘ 29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)- ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ ਵਲੋਂ ਜ਼ਿਲ੍ਹੇ ਵਿਚ ਬਾਲ ਵਿਆਹ ਦੀ ਰੋਕਥਾਮ ਅਤੇ ਲੋਕਾਂ ਨੂੰ ਇਸ ਸਮਾਜਿਕ ਬੁਰਾਈ ਪ੍ਰਤੀ ਜਾਗਰੂਕ ਕਰਨ ਸਬੰਧੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਬਾਲ ਭਲਾਈ ਕਮੇਟੀ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਅਤੇ ਪੁਲਿਸ ਵਿਭਾਗ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਕਿਹਾ ਕਿ ਬਾਲ ਵਿਆਹ ਇਕ ਗੰਭੀਰ ਸਮਾਜਿਕ ਬੁਰਾਈ ਹੋਣ ਦੇ ਨਾਲ-ਨਾਲ ਕਾਨੂੰਨੀ ਤੌਰ ‘ਤੇ ਵੀ ਮਨਾਹੀ ਹੈ। ਬਾਲ ਵਿਆਹ ਬੱਚਿਆਂ ਦੀ ਸਿੱਖਿਆ, ਸਿਹਤ, ਸੁਰੱਖਿਆ ਅਤੇ ਸਰਵਪੱਖੀ ਵਿਕਾਸ ਨੂੰ ਪ੍ਰਭਾਵਿਤ ਕਰਦਾ ਹੈ ਤੇ ਉਨ੍ਹਾਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਦੇ ਮੌਕਿਆਂ ਤੋਂ ਵਾਂਝਾ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ ਦੀ ਰੋਕਥਾਮ ਲਈ ਸਰਕਾਰੀ ਵਿਭਾਗਾਂ ਦੇ ਨਾਲ-ਨਾਲ ਸਮਾਜ ਦੇ ਹਰ ਵਰਗ ਦੀ ਸਰਗਰਮ ਭੂਮਿਕਾ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਕਾਨੂੰਨ ਅਨੁਸਾਰ ਵਿਆਹ ਲਈ ਲੜਕੀ ਦੀ ਉਮਰ 18 ਸਾਲ ਅਤੇ ਲੜਕੇ ਦੀ ਉਮਰ 21 ਸਾਲ ਹੋਣੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੇ ਧਿਆਨ ਵਿਚ ਬਾਲ ਵਿਆਹ ਕਰਵਾਏ ਜਾਣ ਦੀ ਕੋਈ ਜਾਣਕਾਰੀ ਆਉਂਦੀ ਹੈ ਤਾਂ ਇਸ ਸਬੰਧੀ ਤੁਰੰਤ ਸਬੰਧਿਤ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਜਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਮੋਗਾ ਨਾਲ ਸੰਪਰਕ ਕੀਤਾ ਜਾਵੇ। ਮੀਟਿੰਗ ਦੌਰਾਨ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਰਮਜੀਤ ਕੌਰ, ਚੇਅਰਮੈਨ ਬਾਲ ਭਲਾਈ ਕਮੇਟੀ ਡਾ. ਰਾਜੇਸ਼ ਕੁਮਾਰ ਪੁਰੀ, ਬਾਲ ਸੁਰੱਖਿਆ ਅਫ਼ਸਰ ਸੁਖਵੀਰ ਕੌਰ, ਸੀ.ਡੀ.ਪੀ.ਓ. ਬਹਾਦਰ ਸਿੰਘ, ਪੁਲਿਸ ਵਿਭਾਗ ਤੋਂ ਇੰਸਪੈਕਟਰ ਕੁਲਵਿੰਦਰ ਕੌਰ ਅਤੇ ਸਿੱਖਿਆ ਵਿਭਾਗ ਤੋਂ ਨੀਤੂ ਸਮੇਤ ਹੋਰ ਅਧਿਕਾਰੀ ਤੇ ਨੁਮਾਇੰਦੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੈਫੁਦੀਨ ਕਿਚਲੂ ਸਕੂਲ ’ਚ ਸ਼ਹੀਦ ਭਗਤ ਸਿੰਘ ਦੀ ਜੈਅੰਤੀ ਮੌਕੇ ਕਰਵਾਏ ਵਿਸ਼ੇਸ਼ ਸਮਾਗਮ ਅਗਲੀ ਖ਼ਬਰ ਕਾਂਗਰਸ ਦੇ ਪੰਜਾਬ ਸਹਿ ਇੰਚਾਰਜ ਰਵਿੰਦਰ ਡਾਲਵੀ ਦਾ ਬਾਘਾ ਪੁਰਾਣਾ ਪੁੱਜਣ ’ਤੇ ਭਰਵਾਂ ਸਵਾਗਤ
Ad Position 24