ਭਲਕੇ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਹੋਵੇਗਾ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ (ਡੀ. ਡੀ.
ਮ
ਮੋਗਾ ਵਿਖੇ ਭਗਤ ਸਿੰਘ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਬੁੱਤ ’ਤੇ ਫ਼ੁੱਲ ਚੜ੍ਹਾਉਂਦੇ ਹੋਏ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਆਗੂ। ਤਸਵੀਰ : ਹਰਜੀਤ ਸਿੰਘ
29-09-2026
ਮੋਗਾ, 28 ਸਤੰਬਰ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਆਫ਼ਤ ਪ੍ਰਬੰਧਨ ਅਥਾਰਿਟੀ (ਡੀ.ਡੀ.ਐਮ.ਏ.), ਮੋਗਾ ਵਲੋਂ ਨੈਸਲੇ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਸਹਿਯੋਗ ਨਾਲ 30 ਸਤੰਬਰ ਨੂੰ ਸ਼ਾਮ 5 ਵਜੇ ਸ਼ਹੀਦ ਭਗਤ ਸਿੰਘ ਪਾਰਕ, ਵਾਰਡ ਨੰਬਰ 44, ਮੋਗਾ ਵਿਖੇ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ, ਐਮਰਜੈਂਸੀ ਸਥਿਤੀਆਂ ਦੌਰਾਨ ਤੁਰੰਤ ਪ੍ਰਤੀਕਿਰਿਆ ਅਤੇ ਸੁਰੱਖਿਆ ਦੇ ਵੱਖ-ਵੱਖ ਉਪਾਵਾਂ ਬਾਰੇ ਜਾਗਰੂਕ ਕਰਨਾ ਹੈ। ਇਸ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਸ਼ੇਸ਼ ਕਾਰਜ ਅਫ਼ਸਰ (ਸ਼ਹਿਰੀ ਵਿਕਾਸ) ਮਿਸ ਹਰਸ਼ਿਤਾ ਸ਼ਰਮਾ ਵਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਵਾਰਡ ਮੈਂਬਰਾਂ, ਕਮਿਊਨਿਟੀ ਦੇ ਪ੍ਰਮੁੱਖ ਵਿਅਕਤੀਆਂ, ਆਪਦਾ ਮਿੱਤਰਾਂ, ਕਮਿਊਨਿਟੀ ਵਲੰਟੀਅਰਾਂ, ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ.), ਨੈਸਲੇ ਇੰਡੀਆ ਪ੍ਰਾਈਵੇਟ ਲਿਮਟਿਡ ਦੇ ਨੁਮਾਇੰਦਿਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਸ਼ਮੂਲੀਅਤ ਕੀਤੀ ਗਈ। ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਸ਼ਰਧਾ ਨਾਲ ਮਨਾਇਆ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਵਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ ਯੂਨੀਅਨ ਦੇ ਅਹੁਦੇਦਾਰਾਂ ਅਤੇ ਅਧਿਆਪਕ ਸਾਥੀਆਂ ਵਲੋਂ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦਿਆਂ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ। ਇਹ ਸਮਾਗਮ ਸ਼ਹੀਦ ਭਗਤ ਸਿੰਘ ਮਾਰਕੀਟ ਬੱਸ ਸਟੈਂਡ ਨੇੜੇ ਮੋਗਾ ਵਿਖੇ ਕਰਵਾਇਆ ਗਿਆ। ਪ੍ਰਧਾਨ ਸੁਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਸਿਰਫ਼ ਉਨ੍ਹਾਂ ਨੂੰ ਯਾਦ ਕਰਨ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਉਨ੍ਹਾਂ ਦੇ ਵਿਚਾਰਾਂ ਨੂੰ ਸਮਝਦਿਆਂ ਸਮਾਜ ਵਿਚ ਇਨਸਾਫ਼, ਬਰਾਬਰੀ, ਭਾਈਚਾਰੇ ਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਐਲੀਮੈਂਟਰੀ ਟੀਚਰਜ਼ ਯੂਨੀਅਨ ਮੋਗਾ ਦੇ ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿਚ ਅਧਿਆਪਕ ਸਾਥੀਆਂ ਨੇ ਸ਼ਮੂਲੀਅਤ ਕਰਕੇ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਦਿਲਬਾਗ ਸਿੰਘ ਬੌਡੇ, ਬਲਦੇਵ ਰਾਮ, ਰਿਆਜ਼ ਮੁਹੰਮਦ, ਸੁਰਜੀਤ ਸਿੰਘ ਸਮਰਾਟ, ਜਸਵੀਰ ਸਿੰਘ, ਗੁਰਮੀਤ ਸਿੰਘ ਸੋਢੀ, ਗੁਰਪ੍ਰੀਤ ਸਿੰਘ ਬਾਠ, ਅਮਿਤ ਕੁਮਾਰ ਤੇ ਕਈ ਹੋਰ ਆਗੂ ਹਾਜ਼ਰ ਸਨ।