28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਬਾਣੀ ਬਾਣੇ ਨਾਲ ਜੁੜਨਾ ਬਹੁਤ ਜ਼ਰੂਰੀ ਸਿੰਘ-ਸਾਹਿਬ ਗਿਆਨੀ ਗੁਰਮਿੰਦਰ ਸਿੰਘ

ਕਿਸ਼ਨਪੁਰਾ ਕਲਾਂ, 28 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 13ਵੀਂ ਬਰਸੀ ਬੀਤੇ ਦਿਨ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ।

Ad Position 21
No active advertisement
ਅਜੀਤ ਡੈਸਕ 29-09-2026
ਕਿਸ਼ਨਪੁਰਾ ਕਲਾਂ, 28 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੱਚਖੰਡ ਵਾਸੀ ਸੰਤ ਬਾਬਾ ਕਾਰਜ ਸਿੰਘ ਜੀਂਦੜੇ ਵਾਲਿਆਂ ਦੀ 13ਵੀਂ ਬਰਸੀ ਬੀਤੇ ਦਿਨ ਇਲਾਕੇ ਦੀਆਂ ਸੰਗਤਾਂ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਰਵਾਏ ਗਏ ਧਾਰਮਿਕ ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਸਾਨੂੰ ਸਾਰਿਆਂ ਨੂੰ ਨਿੱਤਨੇਮ ਕਰਨ ਦੇ ਨਾਲ-ਨਾਲ ਗੁਰਬਾਣੀ ਅਤੇ ਗੁਰਸਿੱਖੀ ਬਾਣੇ ਨਾਲ ਜੁੜਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਮਨੁੱਖ ਆਪਣੇ ਸਰੀਰ ਦੀ ਭੁੱਖ ਮਿਟਾਉਣ ਲਈ ਭੋਜਨ ਕਰਦਾ ਹੈ ਉਸੇ ਤਰ੍ਹਾਂ ਆਤਮਿਕ ਭੁੱਖ ਦੀ ਪੂਰਤੀ ਲਈ ਗੁਰਬਾਣੀ ਦਾ ਪਾਠ ਕਰਨਾ ਅਤੇ ਉਸ ਨੂੰ ਆਪਣੇ ਜੀਵਨ ਵਿਚ ਧਾਰਨ ਕਰਨਾ ਜ਼ਰੂਰੀ ਹੈ। ਚੇਅਰਮੈਨ ਗੁਰਨਾਮ ਸਿੰਘ ਭੁੱਲਰ, ਜਨਰਲ ਸਕੱਤਰ ਪ੍ਰਭਜੋਤ ਸਿੰਘ ਭੁੱਲਰ ਨੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੂੰ ਜੀ ਆਇਆਂ ਆਖਦਿਆਂ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਹਰਭਜਨ ਸਿੰਘ ਬਾਬਾ, ਅਧਿਆਪਕਾਂ ਪਰਮਜੀਤ ਕੌਰ, ਅਧਿਆਪਕਾਂ ਜਗਵਿੰਦਰ ਕੌਰ, ਕਰਨਵੀਰ ਸਿੰਘ ਕਲਸੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਐਸ. ਬਲੌਸਮ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਅਗਲੀ ਖ਼ਬਰ 3000 ਮੀਟਰ ਪੈਦਲ ਚਾਲ ‘ਚ ਟੀ.ਐਲ.ਐਫ. ਸਕੂਲ ਦੀਆਂ
Ad Position 24