28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਪਿੰਡ ਸਾਫ਼ੂਵਾਲਾ ਵਾਸੀਆਂ ਨੇ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਕੀਤਾ ਭਰਵਾਂ ਸਵਾਗਤ-ਸਾਫ਼ੂਵਾਲਾ

ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਪਿੰਡ ਸਾਫ਼ੂਵਾਲਾ ਪੁੱਜਣ ਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਦੇ ਸਾਬਕਾ ਸਰਪੰਚ ਅਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਨਸਾ ਮੁਕਤ ਯਾਤਰਾ ਵਿਚ ਪੁੱਜੇ ਆਗੂਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਮੁਕਤ ਯਾਤਰਾ ਇਸ ਦਾ ਪਹਿਲਾ ਪੜਾਅ ਹੈ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਜਾਰੀ ਰਹੇਗੀ । ਇਸ ਮੌਕੇ ਲਖਵੰਤ ਸਿੰਘ ਸਾਫ਼ੂਵਾਲਾ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਪੰਜਾਬ ਵਿਚ ਫੈਲੇ ਨਸ਼ੇ ਨੂੰ ਲੈ ਕੇ ਚਿੰਤਤ ਹਨ ਇਸ ਕਰਕੇ ਹੀ ਉਨ੍ਹਾਂ ਦੇ ਆਦੇਸ਼ਾਂ ਤੇ ਪੰਜਾਬ ਵਿਚ ਨਸਾ ਮੁਕਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਏ ਹਨ।

Ad Position 21
No active advertisement
ਭਾਜਪਾ ਆਗੂ ਲਖਵੰਤ ਸਿੰਘ ਸਾਫ਼ੂਵਾਲਾ ਕੇਂਦਰੀ ਰੋਡ ਟਰਾਂਸਪੋਰਟ ਰਾਜ ਮੰਤਰੀ ਅਜੇ ਟਾਮਟਾ ਨਾਲ ਕੋਈ ਨੁਕਤਾ ਸਾਂਝਾ ਕਰਦੇ ਹੋਏ। ਅਜੀਤ ਤਸਵੀਰ 29-09-2026
ਮੋਗਾ, 28 ਸਤੰਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਸ਼ੁਰੂ ਕੀਤੀ ਗਈ ਭਾਜਪਾ ਨਸ਼ਾ ਮੁਕਤ ਯਾਤਰਾ ਦਾ ਪਿੰਡ ਸਾਫ਼ੂਵਾਲਾ ਪੁੱਜਣ ਤੇ ਪਿੰਡ ਵਾਸੀਆਂ ਨੇ ਭਰਵਾਂ ਸਵਾਗਤ ਕੀਤਾ ਅਤੇ ਪਿੰਡ ਦੇ ਸਾਬਕਾ ਸਰਪੰਚ ਅਤੇ ਭਾਜਪਾ ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਲਖਵੰਤ ਸਿੰਘ ਸਾਫ਼ੂਵਾਲਾ ਦੇ ਗ੍ਰਹਿ ਵਿਖੇ ਪਿੰਡ ਵਾਸੀਆਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ ਜਿਸ ਦੌਰਾਨ ਨਸਾ ਮੁਕਤ ਯਾਤਰਾ ਵਿਚ ਪੁੱਜੇ ਆਗੂਆਂ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਪੰਜਾਬ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹ ਤੋਂ ਪੁੱਟਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਨਸ਼ਾ ਮੁਕਤ ਯਾਤਰਾ ਇਸ ਦਾ ਪਹਿਲਾ ਪੜਾਅ ਹੈ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਜਾਰੀ ਰਹੇਗੀ । ਇਸ ਮੌਕੇ ਲਖਵੰਤ ਸਿੰਘ ਸਾਫ਼ੂਵਾਲਾ ਨੇ ਦੱਸਿਆ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਖ਼ੁਦ ਪੰਜਾਬ ਵਿਚ ਫੈਲੇ ਨਸ਼ੇ ਨੂੰ ਲੈ ਕੇ ਚਿੰਤਤ ਹਨ ਇਸ ਕਰਕੇ ਹੀ ਉਨ੍ਹਾਂ ਦੇ ਆਦੇਸ਼ਾਂ ਤੇ ਪੰਜਾਬ ਵਿਚ ਨਸਾ ਮੁਕਤ ਯਾਤਰਾ ਸ਼ੁਰੂ ਕੀਤੀ ਗਈ ਹੈ ਅਤੇ ਇਸ ਦੇ ਸਾਰਥਿਕ ਨਤੀਜੇ ਵੀ ਸਾਹਮਣੇ ਆਏ ਹਨ। ਭਾਜਪਾ ਦਾ ਇਹ ਸੰਕਲਪ ਹੈ ਕਿ ਹਰ ਹਾਲਾਤ ਵਿਚ ਨਸ਼ਾ ਮੁਕਤ ਕੀਤਾ ਜਾਵੇਗਾ। ਸਾਫ਼ੂਵਾਲਾ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਨਸ਼ਾ ਕਰ ਰਹੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਮੁੜ ਵਸੇਬਾ ਕੇਂਦਰ ਖੋਲ੍ਹੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਬਰੋਸ਼ਰ ਨੈਸ਼ਨਲ ਫਾਰਮਾਂ ਸਮਿੱਟ ’ਚ ਰਿਲੀਜ਼ ਅਗਲੀ ਖ਼ਬਰ ਬਾਬਾ ਫਰੀਦ ਕੁਸ਼ਤੀ ਅਖਾੜੇ ਨੇ ਜਿੱਤੇ ਦੋ ਤਗਮੇ
Ad Position 24