28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਮਾਨ ਦਲ ਦੇ ਹਲਕਾ ਧਰਮਕੋਟ ਇੰਚਾਰਜ ਬਲਰਾਜ ਸਿੰਘ ਖਾਲਸਾ ਨੇ ਤੇਜ਼ ਕੀਤੀਆਂ ਸਿਆਸੀ ਸਰਗਰਮੀਆਂ

ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)- ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਹਲਕਾ ਧਰਮਕੋਟ ਵਿਚ ਵੱਖ-ਵੱਖ ਪਾਰਟੀਆਂ ਵਲੋਂ ਦੇ ਆਗੂਆਂ ਵਲੋਂ ਆਪੋ ਆਪਣੇ ਤਰੀਕਿਆਂ ਨਾਲ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਧਰਮਕੋਟ ਤੋਂ ਇੰਚਾਰਜ ਬਲਰਾਜ ਸਿੰਘ ਖਾਲਸਾ ਵਲੋਂ ਪਿੰਡਾਂ ਅੰਦਰ ਸਿਲਸਿਲੇ ਵਾਰ ਕੀਤੀਆਂ ਗਈਆਂ ਬੈਠਕਾਂ ਦੇ ਤਹਿਤ ਲੋਕਾਂ ਨੂੰ ਮਾਨ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਲਾਮਬੰਦ ਕੀਤਾ ਜਾ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਬੈਠਕਾਂ ਦੌਰਾਨ ਪਿੰਡ ਵਰ੍ਹੇ ਵਿਖੇ ਲੋਕਾਂ ਨੂੰ ਸੰਬੋਧਨ ਸਮੇਂ ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਜਥੇਬੰਦੀ ਦੇ ਸੁਪਰੀਮੋ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਜਿੱਥੇ ਪੰਜਾਬੀ ਸੂਬੇ ਨੂੰ ਖੁਸ਼ਹਾਲ ਬਣਾਉਣਾ ਹੈ ਉੱਥੇ ਹੀ ਇਤਿਹਾਸ ਗਵਾਹ ਹੈ ਕਿ ਮਾਨ ਦਲ ਨੇ ਪੰਥ ਤੇ ਪੰਜਾਬ ਦੀ ਖਾਤਰ ਹਮੇਸ਼ਾ ਇਮਾਨਦਾਰੀ ਨਾਲ ਆਪਣੀ ਲੜਾਈ ਲੜੀ ਹੈ| ਪਰ ਕਾਂਗਰਸ, ਭਾਜਪਾ ਵਰਗੀਆਂ ਪਾਰਟੀਆਂ ਤੋਂ ਸੂਬੇ ਦੀ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ।

Ad Position 21
No active advertisement
ਅਜੀਤ ਡੈਸਕ 29-09-2026
ਕੋਟ ਈਸੇ ਖਾਂ, 27 ਸਤੰਬਰ (ਗੁਰਮੀਤ ਸਿੰਘ ਖਾਲਸਾ)- ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਹਲਕਾ ਧਰਮਕੋਟ ਵਿਚ ਵੱਖ-ਵੱਖ ਪਾਰਟੀਆਂ ਵਲੋਂ ਦੇ ਆਗੂਆਂ ਵਲੋਂ ਆਪੋ ਆਪਣੇ ਤਰੀਕਿਆਂ ਨਾਲ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਮਾਨ ਦਲ) ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਧਰਮਕੋਟ ਤੋਂ ਇੰਚਾਰਜ ਬਲਰਾਜ ਸਿੰਘ ਖਾਲਸਾ ਵਲੋਂ ਪਿੰਡਾਂ ਅੰਦਰ ਸਿਲਸਿਲੇ ਵਾਰ ਕੀਤੀਆਂ ਗਈਆਂ ਬੈਠਕਾਂ ਦੇ ਤਹਿਤ ਲੋਕਾਂ ਨੂੰ ਮਾਨ ਦਲ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਂਦੇ ਹੋਏ ਲਾਮਬੰਦ ਕੀਤਾ ਜਾ ਰਿਹਾ ਹੈ। ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਗਈਆਂ ਬੈਠਕਾਂ ਦੌਰਾਨ ਪਿੰਡ ਵਰ੍ਹੇ ਵਿਖੇ ਲੋਕਾਂ ਨੂੰ ਸੰਬੋਧਨ ਸਮੇਂ ਬਲਰਾਜ ਸਿੰਘ ਖਾਲਸਾ ਨੇ ਕਿਹਾ ਕਿ ਜਥੇਬੰਦੀ ਦੇ ਸੁਪਰੀਮੋ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਹਮੇਸ਼ਾ ਇਹ ਸੋਚ ਰਹੀ ਹੈ ਕਿ ਜਿੱਥੇ ਪੰਜਾਬੀ ਸੂਬੇ ਨੂੰ ਖੁਸ਼ਹਾਲ ਬਣਾਉਣਾ ਹੈ ਉੱਥੇ ਹੀ ਇਤਿਹਾਸ ਗਵਾਹ ਹੈ ਕਿ ਮਾਨ ਦਲ ਨੇ ਪੰਥ ਤੇ ਪੰਜਾਬ ਦੀ ਖਾਤਰ ਹਮੇਸ਼ਾ ਇਮਾਨਦਾਰੀ ਨਾਲ ਆਪਣੀ ਲੜਾਈ ਲੜੀ ਹੈ| ਪਰ ਕਾਂਗਰਸ, ਭਾਜਪਾ ਵਰਗੀਆਂ ਪਾਰਟੀਆਂ ਤੋਂ ਸੂਬੇ ਦੀ ਭਲੇ ਦੀ ਆਸ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਅਪੀਲ ਕੀਤੀ ਕਿ ਲੋਕ ਵੱਧ ਤੋਂ ਵੱਧ ਮਾਨ ਦਲ ਦਾ ਸਾਥ ਜ਼ਰੂਰ ਦੇਣ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਮਾਨ ਦਲ ਵਲੋਂ ਹਲਕਾ ਧਰਮਕੋਟ ਤੋਂ ਚੋਣ ਲੜਨਗੇ। ਇਸ ਮੌਕੇ ਭੁਪਿੰਦਰ ਸਿੰਘ, ਬਲਜੀਤ ਸਿੰਘ, ਜਗਸੀਰ ਸਿੰਘ, ਜਗਤਾਰ ਸਿੰਘ, ਪਰਮਿੰਦਰ ਸਿੰਘ, ਮੰਗਲ ਸਿੰਘ, ਪ੍ਰੀਤਮ ਸਿੰਘ, ਮਨੋਹਰ ਸਿੰਘ, ਪਰਮਿੰਦਰ ਸਿੰਘ, ਪ੍ਰਕਾਸ਼ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਬਲਦੇਵ ਸਿੰਘ, ਗੁਰਪ੍ਰੀਤ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਨ.ਐਚ.ਐਮ. ਮੁਲਾਜ਼ਮਾਂ ਵਲੋਂ ਬਠਿੰਡਾ ’ਚ ਸਿਵਲ ਸਰਜਨ ਦਫ਼ਤਰ ਦੇ ਬਾਹਰ ਧਰਨਾ ਅਗਲੀ ਖ਼ਬਰ ਵੀਰ ਸਿੰਘ ਸਕੂਲ ਵਿਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24