ਸਿਖਿਆਰਥੀਆਂ ਨੇ ਬਿਊਟੀਸ਼ੀਅਨ ਵਜੋਂ ਆਪਣਾ ਕਰੀਅਰ ਸ਼ੁਰੂ ਕਰਨ ਵੱਲ ਪੁੱਟਿਆ ਕਦਮ
ਜੂਨੀਅਰ ਬਿਊਟੀ ਪ੍ਰੈਕਟੀਸ਼ਨਰ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਐਂਡ ਸਿੰਧ ਬੈਂਕ ਵਲੋਂ ਦੁੱਨੇਕੇ ਮੋਗਾ ਵਿਖੇ ਚਲਾਏ ਜਾ ਰਹੇ ਆਰਸੇਟੀ ਮੋਗਾ ਵਿਖੇ ‘ਜੂਨੀਅਰ ਬਿਊਟੀ ਪ੍ਰੈਕਟੀਸ਼ਨਰ’ ਦੇ ਸਵੈ-ਰੁਜ਼ਗਾਰ ਸਿਖਲਾਈ ਕੋਰਸ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੋਰਸ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ 21 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ।
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਐਂਡ ਸਿੰਧ ਬੈਂਕ ਵਲੋਂ ਦੁੱਨੇਕੇ ਮੋਗਾ ਵਿਖੇ ਚਲਾਏ ਜਾ ਰਹੇ ਆਰਸੇਟੀ ਮੋਗਾ ਵਿਖੇ ‘ਜੂਨੀਅਰ ਬਿਊਟੀ ਪ੍ਰੈਕਟੀਸ਼ਨਰ’ ਦੇ ਸਵੈ-ਰੁਜ਼ਗਾਰ ਸਿਖਲਾਈ ਕੋਰਸ ਦੀ ਸਮਾਪਤੀ ਮੌਕੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕੋਰਸ ਸਫਲਤਾਪੂਰਵਕ ਮੁਕੰਮਲ ਕਰਨ ਵਾਲੇ 21 ਸਿੱਖਿਆਰਥੀਆਂ ਨੂੰ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਇਸ ਮੌਕੇ ਸਿੱਖਿਆਰਥੀਆਂ ਵਲੋਂ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨ ਲਈ ਆਰਸੇਟੀ ਬਾਜ਼ਾਰ ਵੀ ਲਗਾਇਆ ਗਿਆ। ਇਸ ਮੌਕੇ ਲੀਡ ਜ਼ਿਲ੍ਹਾ ਮੈਨੇਜਰ ਮੋਗਾ ਰਾਮੇਸ਼ਵਰ ਦਾਸ ਨੇ ਸਿੱਖਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਆਪਣੇ ਹੁਨਰ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਸਾਧਨ ਵਿਚ ਬਦਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿਚ ਰਵਾਇਤੀ ਸਿੱਖਿਆ ਦੇ ਨਾਲ-ਨਾਲ ਕਿੱਤਾਮੁਖੀ ਹੁਨਰ ਹਾਸਲ ਕਰਨਾ ਨੌਜਵਾਨਾਂ ਲਈ ਬਿਹਤਰ ਰੋਜ਼ਗਾਰ ਦੇ ਮੌਕੇ ਪੈਦਾ ਕਰਦਾ ਹੈ। ਉਨ੍ਹਾਂ ਸਿੱਖਿਆਰਥੀਆਂ ਨੂੰ ਮਿਹਨਤ, ਲਗਨ ਅਤੇ ਨਵੀਆਂ ਤਕਨੀਕਾਂ ਨੂੰ ਅਪਣਾ ਕੇ ਸਫਲ ਉੱਦਮੀ ਬਣਨ ਲਈ ਉਤਸ਼ਾਹਿਤ ਕੀਤਾ। ਆਰਸੇਟੀ ਮੋਗਾ ਦੇ ਡਾਇਰੈਕਟਰ ਪੰਕਜੇਸ਼ ਕੁਮਾਰ ਗੁਪਤਾ, ਸਹਾਇਕ ਜਨਰਲ ਮੈਨੇਜਰ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਐਂਡ ਸਿੰਧ ਬੈਂਕ ਵਲੋਂ ਮੋਗਾ ਜ਼ਿਲ੍ਹੇ ਦੇ ਲੀਡ ਬੈਂਕ ਵਜੋਂ ਦੁੱਨੇਕੇ ਵਿਖੇ ਪੀ.ਐਸ.ਬੀ. ਆਰਸੇਟੀ ਚਲਾਇਆ ਜਾ ਰਿਹਾ ਹੈ। ਸੰਸਥਾ ਦਾ ਮੁੱਖ ਉਦੇਸ਼ ਪੇਂਡੂ ਖੇਤਰਾਂ ਦੇ 18 ਤੋਂ 50 ਸਾਲ ਦੀ ਉਮਰ ਵਰਗ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਸਵੈ-ਰੁਜ਼ਗਾਰ ਦੇ ਯੋਗ ਬਣਾਉਣਾ ਹੈ। ਉਨ੍ਹਾਂ ਪੇਂਡੂ ਖੇਤਰਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਮੁਫ਼ਤ ਹੁਨਰ ਸਿਖਲਾਈ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਹੁਨਰ ਹਾਸਲ ਕਰਕੇ ਆਪਣਾ ਸਵੈ-ਰੁਜ਼ਗਾਰ ਸ਼ੁਰੂ ਕਰਨ ਵੱਲ ਕਦਮ ਪੁੱਟਣ।