29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਵੱਛਤਾ ਹੀ ਸੇਵਾ-2026 ਤਹਿਤ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ ਵਿਦਿਆਰਥੀਆਂ ਨੇ ਵੇਸਟ ਮੈਟੀਰੀਅਲ ਤੋਂ ਬਣਾਈਆਂ ਉਪਯੋਗੀ ਤੇ ਸਜਾਵਟੀ ਵਸਤਾਂ

ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ-2026’ ਅਭਿਆਨ ਤਹਿਤ ਨਗਰ ਨਿਗਮ ਮੋਗਾ ਵਲੋਂ ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ 17 ਅਕਤੂਬਰ 2026 ਤੱਕ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ ਗਈ, ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

Ad Position 21
No active advertisement
ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ-2026’ ਅਭਿਆਨ ਤਹਿਤ ਵੱਖ ਵੱਖ ਸਕੂਲਾਂ ਦੇ ਬੱਚੇ ਕਰਵਾਈਆਂ ਗਤੀਵਿਧੀਆਂ ’ਚ ਭਾਗ ਲੈਂਦੇ ਹੋਏ। ਤਸਵੀਰ : ਹਰਜੀਤ ਸਿੰਘ 30-09-2026
ਮੋਗਾ, 29 ਸਤੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ‘ਸਵੱਛਤਾ ਹੀ ਸੇਵਾ-2026’ ਅਭਿਆਨ ਤਹਿਤ ਨਗਰ ਨਿਗਮ ਮੋਗਾ ਵਲੋਂ ਕਮਿਸ਼ਨਰ ਨਗਰ ਨਿਗਮ ਗੁਰਵਿੰਦਰ ਸਿੰਘ ਜੌਹਲ ਦੀ ਅਗਵਾਈ ਹੇਠ 17 ਅਕਤੂਬਰ 2026 ਤੱਕ ਵੱਖ-ਵੱਖ ਸਵੱਛਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ‘ਕਬਾੜ ਤੋਂ ਜੁਗਾੜ’ ਗਤੀਵਿਧੀ ਕਰਵਾਈ ਗਈ, ਜਿਸ ਵਿਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦੌਰਾਨ ਡੀ.ਐਨ. ਮਾਡਲ ਸਕੂਲ, ਡਾ. ਸੈਫੁਦੀਨ ਉਦ-ਦੀਨ ਕਿਚਲੂ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ ਦੇ ਵਿਦਿਆਰਥੀਆਂ ਵਲੋਂ ਵੇਸਟ ਮੈਟੀਰੀਅਲ ਦੀ ਰਚਨਾਤਮਿਕ ਢੰਗ ਨਾਲ ਮੁੜ ਵਰਤੋਂ ਕਰਦਿਆਂ ਵੱਖ-ਵੱਖ ਉਪਯੋਗੀ ਅਤੇ ਸਜਾਵਟੀ ਵਸਤਾਂ ਤਿਆਰ ਕੀਤੀਆਂ ਗਈਆਂ। ਇਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿਚ ਕੂੜੇ ਦੀ ਸੁਚੱਜੀ ਸੰਭਾਲ, ਮੁੜ ਵਰਤੋਂ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨਾ ਸੀ। ਇਸ ਮੌਕੇ ਡਾ. ਸੈਫੁਦੀਨ ਉਦ-ਦੀਨ ਕਿਚਲੂ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਹੇਮ ਪ੍ਰਭਾ ਸੂਦ, ਡੀ.ਐਨ. ਮਾਡਲ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਸੋਨੀਆ ਕਲਸੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਭੀਮ ਨਗਰ ਦੀ ਪ੍ਰਿੰਸੀਪਲ ਸ੍ਰੀਮਤੀ ਮਨਜੀਤ ਕੌਰ ਸਮੇਤ ਸਕੂਲੀ ਸਟਾਫ਼ ਹਾਜ਼ਰ ਸੀ। ਨਗਰ ਨਿਗਮ ਦੀ ਟੀਮ ਵਲੋਂ ਵਿਦਿਆਰਥੀਆਂ ਅਤੇ ਸਕੂਲ ਸਟਾਫ਼ ਨੂੰ ਸਰੋਤ ਪੱਧਰ ‘ਤੇ ਕੂੜੇ ਦੀ ਵੱਖ-ਵੱਖ ਸ਼੍ਰੇਣੀਆਂ ਵਿਚ ਵੰਡ, ਗਿੱਲੇ ਅਤੇ ਸੁੱਕੇ ਕੂੜੇ ਦੀ ਸਹੀ ਪ੍ਰੋਸੈਸਿੰਗ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਕੂੜੇ ਨੂੰ ਅੱਗ ਨਾ ਲਗਾਉਣ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੂੰ ਦੱਸਿਆ ਗਿਆ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਨਾਲ ਇਸ ਦੀ ਪ੍ਰੋਸੈਸਿੰਗ ਅਤੇ ਰੀਸਾਈਕਲਿੰਗ ਨੂੰ ਸੁਚਾਰੂ ਬਣਾਇਆ ਜਾ ਸਕਦਾ ਹੈ। ਇਸ ਦੌਰਾਨ ਚੀਫ਼ ਸੈਨੇਟਰੀ ਇੰਸਪੈਕਟਰ ਸੁਮਨ ਕੁਮਾਰ, ਸੈਨੇਟਰੀ ਇੰਸਪੈਕਟਰ ਅਮਰਜੀਤ, ਸੀ.ਐਫ. ਰੇਖਾ ਰਾਣੀ ਅਤੇ ਸਵੱਛ ਭਾਰਤ ਮਿਸ਼ਨ ਦੀ ਟੀਮ ਵੀ ਮੌਜੂਦ ਸੀ। ਸਕੂਲੀ ਵਿਦਿਆਰਥੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੂੜੇ ਨੂੰ ਗਿੱਲੇ ਅਤੇ ਸੁੱਕੇ ਰੂਪ ਵਿੱਚ ਅਲੱਗ-ਅਲੱਗ ਕਰਨ, ਪਲਾਸਟਿਕ ਦੀ ਬੇਲੋੜੀ ਵਰਤੋਂ ਤੋਂ ਗੁਰੇਜ਼ ਕਰਨ, ਕੂੜੇ ਦੀ ਮੁੜ ਵਰਤੋਂ ਨੂੰ ਉਤਸ਼ਾਹਿਤ ਕਰਨ ਅਤੇ ਕੂੜੇ ਨੂੰ ਅੱਗ ਨਾ ਲਗਾਉਣ। ਵਿਦਿਆਰਥੀਆਂ ਨੇ ਕਿਹਾ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਅਤੇ ਸਾਂਝੇ ਯਤਨਾਂ ਨਾਲ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਵਾਤਾਵਰਣ ਪੱਖੋਂ ਸਿਹਤਮੰਦ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਦੀਨਾ ਸਾਹਿਬ ਵਿਖੇ ਬਲਾਕ ਖੇਤੀਬਾੜੀ ਮਹਿਕਮੇ ਨੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਕੇਂਦਰੀ ਸੁਰੱਖਿਆ ਬਲਾਂ ’ਚ ਭਰਤੀ ਲਈ ਸੀ-ਪਾਈਟ ਕੈਂਪ
Ad Position 24