ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ
ਫ਼ਰੀਦਕੋਟ , 29 ਸਤੰਬਰ ( ਸਰਬਜੀਤ ਸਿੰਘ )– ਫ਼ਰੀਦਕੋਟ ਪੁਲਿਸ ਵਲੋਂ ਵੱਖ - ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ ।
ਫ਼ਰੀਦਕੋਟ , 29 ਸਤੰਬਰ ( ਸਰਬਜੀਤ ਸਿੰਘ )– ਫ਼ਰੀਦਕੋਟ ਪੁਲਿਸ ਵਲੋਂ ਵੱਖ - ਵੱਖ ਥਾਵਾਂ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪੁਲਿਸ ਵਲੋਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ । ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਪ੍ਰਭਦਿਆਲ ਸਿੰਘ , ਪੁਲਿਸ ਚੌਂਕੀ ਪਿੰਡ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਦਾਣਾ ਮੰਡੀ , ਪਿੰਡ ਚੰਦਬਾਜਾ ਪਹੁੰਚੇ ਤਾਂ ਉੱਥੇ ਲਛਮਣ ਸਿੰਘ ਉਰਫ਼ ਮੋਹਣੀ ਪੁੱਤਰ ਕਿੱਕਰ ਸਿੰਘ ਵਾਸੀ ਪਿੰਡ ਚਹਿਲ ਨੂੰ ਸ਼ੱਕ ਆਧਾਰ ’ ਤੇ ਕਾਬੂ ਕਰਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ ਤੇ 14 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ । ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਪੀ . ਐਸ . ਆਈ . ਗੁਰਪਿੰਦਰ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਸਾਦਿਕ ਤੋਂ ਗੁਰਪ੍ਰੀਤ ਸਿੰਘ ਪੁੱਤਰ ਨਾਇਬ ਸਿੰਘ ਤੇ ਰਾਜੂ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਸਾਦਿਕ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ ਤੇ 9 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਅਤੇ 370 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਅਤੇ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਾਦਿਕ ਵਿਖੇ ਐਨ . ਡੀ . ਪੀ . ਐਸ . ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ ਚ ਲਿਆਂਦੀ ਜਾ ਰਹੀ ਹੈ ।