01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਭਾਰਤ ਮਾਲਾ ਪ੍ਰੋਜੈਕਟ ਅਧੀਨ ਅਕਵਾਇਰ ਹੋਈਆਂ ਜ਼ਮੀਨਾਂ ਦੇ ਪੈਸੇ ਨਾ ਮਿਲਣ ’ਤੇ ਕਿਸਾਨਾਂ ’ਚ ਭਾਰੀ ਰੋਸ

ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖਾਲਸਾ)-ਭਾਰਤ ਮਾਲਾ ਪ੍ਰੋਜੈਕਟ ਅਧੀਨ ਜੋ ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਵਾਲੀ ਨੈਸ਼ਨਲ ਹਾਈਵੇ ਪਿੰਡ ਦੀਨਾਂ, ਖਾਈ, ਪੱਤੋ ਆਦਿ ਪਿੰਡਾਂ ’ਚ ਲੰਘਦੀ ਹੈ| ਇਸ ਨੈਸ਼ਨਲ ਹਾਈਵੇ ਲਈ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ ਜਿਨ੍ਹਾਂ ’ਚੋਂ ਕਈ ਕਿਸਾਨਾਂ ਨੂੰ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਮਿਲ ਚੁੱਕਿਆ ਹੈ ਪਰ ਕੁਝ ਕੁ ਕਿਸਾਨਾਂ ਨੂੰ ਜ਼ਮੀਨਾਂ ਦੀ ਤਕਸੀਮ ਕਰਵਾ ਕੇ ਆਪਣਾ ਬਣਦਾ ਮੁਆਵਜ਼ਾ ਲੈਣ ਲਈ ਤਕਰੀਬਨ ਇਕ ਸਾਲ ਤੋਂ ਡੀ. ਆਰ.

Ad Position 21
No active advertisement
ਅਜੀਤ ਡੈਸਕ 01-10-2026
ਨਿਹਾਲ ਸਿੰਘ ਵਾਲਾ, 30 ਸਤੰਬਰ (ਸੁਖਦੇਵ ਸਿੰਘ ਖਾਲਸਾ)-ਭਾਰਤ ਮਾਲਾ ਪ੍ਰੋਜੈਕਟ ਅਧੀਨ ਜੋ ਜਾਮਨਗਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਜਾਣ ਵਾਲੀ ਨੈਸ਼ਨਲ ਹਾਈਵੇ ਪਿੰਡ ਦੀਨਾਂ, ਖਾਈ, ਪੱਤੋ ਆਦਿ ਪਿੰਡਾਂ ’ਚ ਲੰਘਦੀ ਹੈ| ਇਸ ਨੈਸ਼ਨਲ ਹਾਈਵੇ ਲਈ ਬਹੁਤ ਸਾਰੇ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਐਕਵਾਇਰ ਹੋਈਆਂ ਹਨ ਜਿਨ੍ਹਾਂ ’ਚੋਂ ਕਈ ਕਿਸਾਨਾਂ ਨੂੰ ਜ਼ਮੀਨਾਂ ਦਾ ਬਣਦਾ ਮੁਆਵਜ਼ਾ ਮਿਲ ਚੁੱਕਿਆ ਹੈ ਪਰ ਕੁਝ ਕੁ ਕਿਸਾਨਾਂ ਨੂੰ ਜ਼ਮੀਨਾਂ ਦੀ ਤਕਸੀਮ ਕਰਵਾ ਕੇ ਆਪਣਾ ਬਣਦਾ ਮੁਆਵਜ਼ਾ ਲੈਣ ਲਈ ਤਕਰੀਬਨ ਇਕ ਸਾਲ ਤੋਂ ਡੀ. ਆਰ.ਓ. ਦੇ ਦਫਤਰ ਮੋਗਾ ਵਿਖੇ ਚੱਕਰ ਲਾਉਣੇ ਪੈ ਰਹੇ ਹਨ| ਪਿੰਡ ਦੀਨਾਂ ਸਾਹਿਬ ਦੇ ਪੀੜਤ ਕਿਸਾਨ ਅਮਰਜੀਤ ਸਿੰਘ ਪੁੱਤਰ ਮੇਜਰ ਸਿੰਘ, ਭੁਪਿੰਦਰ ਸਿੰਘ ਪੁੱਤਰ ਮੇਜਰ ਸਿੰਘ, ਗੁਰਦੇਵ ਸਿੰਘ ਪੁੱਤਰ ਭਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਅਜੇ ਤੱਕ ਇਸ ਪ੍ਰੋਜੈਕਟ ਅਧੀਨ ਅਕਵਾਇਰ ਹੋਈ ਆਪਣੀ ਜ਼ਮੀਨ ਦਾ ਕੋਈ ਵੀ ਪੈਸਾ ਨਹੀਂ ਮਿਲਿਆ| ਉਕਤ ਕਿਸਾਨਾਂ ਨੇ ਦੱਸਿਆ ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂਆਂ ਨੂੰ ਨਾਲ ਲੈ ਕਿ ਚਾਰ ਵਾਰ ਡੀ. ਸੀ. ਮੋਗਾ ਅਤੇ ਏ.ਡੀ.ਸੀ. ਮੋਗਾ ਨੂੰ ਮਿਲ ਚੁੱਕੇ ਹਾਂ| ਪੀੜਤ ਕਿਸਾਨਾਂ ਨੇ ਕਿਹਾ ਕਿ ਡੀ. ਆਰ. ਓ. ਪਾਸੋਂ ਲੰਬੇ ਸਮੇਂ ਤੋਂ ਅਕਵਾਇਰ ਜ਼ਮੀਨਾਂ ਦੇ ਪੈਸੇ ਨਹੀਂ ਮਿਲੇ ਇਸ ਲਈ ਉਨ੍ਹਾਂ ਦਾ ਕੀ ਕਸੂਰ ਹੈ ਜੋ ਆਪਣੀ ਜ਼ਮੀਨ ਦੇ ਕੇ ਸਰਕਾਰੀ ਦਫਤਰਾਂ ਦੇ ਚੱਕਰ ਲਾ ਰਹੇ ਹਨ| ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਆਗੂ ਬਲਾਕ ਪ੍ਰਧਾਨ ਮਹਿੰਦਰ ਸਿੰਘ ਦੀਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਪੰਜ ਤਰੀਕ ਤੱਕ ਪੀੜਤ ਕਿਸਾਨਾਂ ਦੇ ਖਾਤਿਆਂ ’ਚ ਪੈਸੇ ਪਾਏ ਜਾਣ ਨਹੀਂ ਤਾਂ ਭਾਰਤ ਮਾਲਾ ਨੈਸ਼ਨਲ ਹਾਈਵੇ ’ਤੇ ਅਣਮਿਥੇ ਸਮੇਂ ਲਈ ਧਰਨਾ ਲਗਾਇਆ ਜਾਵੇਗਾ ਅਤੇ ਇਹ ਜ਼ਿੰਮੇਵਾਰੀ ਪ੍ਰਸ਼ਾਸਨ ਦੀ ਹੋਵੇਗੀ ਕਿਉਂਕਿ ਨਾ ਤਾਂ ਕਿਸਾਨਾਂ ਕੋਲ ਜ਼ਮੀਨ ਰਹੀ ਹੈ ਅਤੇ ਨਾ ਹੀ ਅਕਵਾਇਰ ਜ਼ਮੀਨ ਦਾ ਕੋਈ ਪੈਸਾ ਮਿਲਿਆ ਹੈ।
Ad Position 22
No active advertisement
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਡੀ.ਫਾਰਮ ਵਿਦਿਆਰਥੀਆਂ ਦੀ ਪਲੇਸਮੈਂਟ ਅਗਲੀ ਖ਼ਬਰ 5 ਅਕਤੂਬਰ ਦੇ ਡੀ.ਸੀ. ਦਫਤਰਾਂ ਦੇ ਘਿਰਾਓ ਲੈ ਕੇ ਭਾਕਿਯੂ ਉਗਰਾਹਾਂ ਦੀ ਮੀਟਿੰਗ
Ad Position 24