01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਟੀਮ ਮੋਗਾ ਵਲੋਂ ਵੱਖ-ਵੱਖ ਫੂਡ ਅਦਾਰਿਆਂ ’ਤੇ ਛਾਪੇਮਾਰੀ

ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਦਿਲ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਦਿਲ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਚਾਰਟਾਂ, ਪੋਸਟਰਾਂ, ਮਾਡਲਾਂ ਅਤੇ ਨਾਅਰਿਆਂ ਰਾਹੀਂ ਦਿਲ ਦੀ ਮਹੱਤਤਾ ਅਤੇ ਸਿਹਤਮੰਦ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ। ਪ੍ਰੋਗਰਾਮ ਦੀ ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੂੰ ਦਿਲ ਦੀ ਸਿਹਤ ਸਬੰਧੀ ਜਾਣਕਾਰੀ ਉਨ੍ਹਾਂ ਦੀ ਉਮਰ ਅਤੇ ਜਮਾਤ ਦੇ ਪੱਧਰ ਅਨੁਸਾਰ ਵਿਗਿਆਨਕ ਅਤੇ ਪ੍ਰਯੋਗਿਕ ਢੰਗ ਨਾਲ ਦਿੱਤੀ ਗਈ। ਪਲੱਸ ਵਨ ਅਤੇ ਪਲੱਸ ਟੂ ਦੇ ਵਿਗਿਆਨ ਵਿਸ਼ੇ ਦੇ ਵਿਦਿਆਰਥੀਆਂ ਨੂੰ ਸਮਾਰਟ ਬੋਰਡ ‘ਤੇ ਦਿਲ ਦੀ ਬਣਤਰ, ਇਸ ਦੇ ਵੱਖ-ਵੱਖ ਹਿੱਸਿਆਂ, ਖੂਨ ਦੇ ਸੰਚਾਰ ਅਤੇ ਦਿਲ ਦੀ ਕਾਰਜਪ੍ਰਣਾਲੀ ਬਾਰੇ ਵਿਗਿਆਨਕ ਚਿੱਤਰਾਂ ਅਤੇ ਮਾਡਲਾਂ ਰਾਹੀਂ ਵਿਸਥਾਰ ਨਾਲ ਸਮਝਾਇਆ ਗਿਆ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਕਿਹਾ ਕਿ ਸਿੱਖਿਆ ਦਾ ਉਦੇਸ਼ ਸਿਰਫ਼ ਪ੍ਰੀਖਿਆਵਾਂ ਵਿਚ ਚੰਗੇ ਅੰਕ ਪ੍ਰਾਪਤ ਕਰਨਾ ਨਹੀਂ, ਸਗੋਂ ਬੱਚਿਆਂ ਨੂੰ ਸਿਹਤਮੰਦ, ਜਾਗਰੂਕ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਦਿਲ ਦੀਆਂ ਬਿਮਾਰੀਆਂ ਨੂੰ ਸਿਰਫ਼ ਬਜ਼ੁਰਗਾਂ ਨਾਲ ਜੋੜ ਕੇ ਦੇਖਣਾ ਠੀਕ ਨਹੀਂ ਹੈ। ਬਦਲਦੀ ਜੀਵਨ ਸ਼ੈਲੀ ਦੇ ਦੌਰ ਵਿਚ ਨੌਜਵਾਨ ਵਰਗ ਨੂੰ ਵੀ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਰੋਜ਼ਾਨਾ 30 ਮਿੰਟ ਦੀ ਸੈਰ, ਖੇਡਾਂ ਜਾਂ ਕਸਰਤ ਨੂੰ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੁਨੇਹਾ ਦਿੱਤਾ ਕਿ ‘’ਪਿੱਜ਼ਾ-ਬਰਗਰ ਤੋਂ ਦੂਰੀ, ਦਿਲ ਲਈ ਜ਼ਰੂਰੀ ਦਿਲ ਮੰਗੇ ਧਿਆਨ, ਤਾਂ ਹੀ ਘਟੇਗੀ ਸਿਹਤ ਦੀ ਟੈਨਸ਼ਨ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਨੇ ਕਿਹਾ ਕਿ ਬੱਚਿਆਂ ਦੇ ਸਰਵਪੱਖੀ ਵਿਕਾਸ ਵਿਚ ਸਰੀਰਕ ਅਤੇ ਮਾਨਸਿਕ ਸਿਹਤ ਦੋਵਾਂ ਦੀ ਬਰਾਬਰ ਮਹੱਤਤਾ ਹੈ। ਪੜ੍ਹਾਈ ਦੇ ਦਬਾਅ ਅਤੇ ਬਦਲਦੀ ਜੀਵਨ ਸ਼ੈਲੀ ਦੇ ਵ ਿਚਕਾਰ ਬੱਚਿਆਂ ਨੂੰ ਤਣਾਅ ਨਾਲ ਨਜਿੱਠਣ ਦੇ ਸਿਹਤਮੰਦ ਤਰੀਕੇ ਸਿੱਖਣੇ ਚਾਹੀਦੇ ਹਨ। ਕਿਚਲੂ ਸਕੂਲ ਦੀ ਇਸ ਪਹਿਲਕਦਮੀ ਨੇ ਵਿਦਿਆਰਥੀਆਂ ਨੂੰ ਇਹ ਸਮਝਾਉਣ ਦਾ ਯਤਨ ਕੀਤਾ ਕਿ ਸਿਹਤਮੰਦ ਆਦਤਾਂ ਬਚਪਨ ਤੋਂ ਹੀ ਜੀਵਨ ਦਾ ਹਿੱਸਾ ਬਣਨੀਆਂ ਚਾਹੀਦੀਆਂ ਹਨ। ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਨੇ ਸੰਤੁਲਿਤ ਖ਼ੁਰਾਕ, ਨਿਯਮਤ ਕਸਰਤ, ਖੇਡਾਂ, ਯੋਗ, ਡੂੰਘੇ ਸਾਹ ਲੈਣ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦਾ ਸੰਕਲਪ ਲਿਆ।
Ad Position 22
No active advertisement
ਪਿਛਲੀ ਖ਼ਬਰ ਮਾਮਲਾ ਬਰਾਬਰ ਕਿਸ਼ਤਾਂ ’ਚ ਅਦਾਇਗੀ ਲਾ ਗ ੂ ਨਾ ਕਰਨ ਦਾ ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ... ਅਗਲੀ ਖ਼ਬਰ ਸਿਮਰਨ ਸਾਧਨਾ ਪਰਿਵਾਰ ਵਲੋਂ ਛੇਵਾਂ ਕੀਰਤਨ ਸਮਾਗਮ 24 ਨੂੰ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ
Ad Position 24