ਗੁਰੂ ਨਾਨਕ ਕਾਲਜ ਮੋਗਾ ਵਿਖੇ ਐਚ.ਸੀ.ਐਲ. ਟੈਕ ਵਲੋਂ ਪਲੇਸਮੈਂਟ ਡਰਾਈਵ ਦਾ ਆਯੋਜਨ
ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਅਤੇ ਕਰੀਅਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ| ਇਸੇ ਲੜੀ ਤਹਿਤ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਐਚ.
ਵ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਸਰਕਾਰੀ ਹਸਪਤਾਲ ‘ਚ ਲਾਭਪਾਤਰੀਆਂ ਨੂੰ ਸਿਹਤ ਬੀਮਾ ਯੋਜਨਾ ਕਾਰਡ ਵੰਡਦੇ ਹੋਏ। ਅਜੀਤ ਤਸਵੀਰ
01-10-2026
ਮੋਗਾ, 30 ਸਤੰਬਰ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਰੋਜ਼ਗਾਰ ਅਤੇ ਕਰੀਅਰ ਦੇ ਬਿਹਤਰ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਉਪਰਾਲੇ ਕਰ ਰਿਹਾ ਹੈ| ਇਸੇ ਲੜੀ ਤਹਿਤ ਕਾਲਜ ਦੇ ਪ੍ਰਿੰਸੀਪਲ ਡਾ. ਗੁਰਿੰਦਰਜੀਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਲਜ ਦੇ ਕੈਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵਲੋਂ ਐਚ.ਸੀ.ਐਲ. ਟੈਕ ਦੇ ਸਹਿਯੋਗ ਨਾਲ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ| ਇਸ ਪਲੇਸਮੈਂਟ ਡਰਾਈਵ ਵਿਚ ਵਿਦਿਆਰਥੀਆਂ ਨੂੰ ਕਰੀਅਰ ਦੇ ਮੌਕੇ ਹੁਨਰ ਵਿਕਾਸ, ਇੰਟਰ ਐਕਟਿਵ ਸੈਸ਼ਨ ਅਤੇ ਇੰਡਸਟਰੀ ਐਕਸਪੋਜ਼ਰ ਪ੍ਰਦਾਨ ਕੀਤਾ ਗਿਆ| ਇਸ ਮੌਕੇ ਐਚ.ਸੀ.ਐਲ. ਟੇਵ ਦੇ ਰਿਸੋਰਸ ਪਰਸਨ ਨਰੇਸ਼ ਵਲੋਂ ਵਿਦਿਆਰਥੀਆਂ ਨਾਲ ਕੰਪਨੀ ਅਤੇ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ| ਪਲੇਸਮੈਂਟ ਅਫਸਰ ਪ੍ਰੋ. ਬਾਲਾ ਖੰਨਾ ਅਤੇ ਡਾ. ਵਿਕਾਸ ਮੋਂਗੀਆ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਦਯੋਗਿਕ ਖੇਤਰ ਦੀਆਂ ਲੋੜਾਂ ਨੂੰ ਸਮਝਣ ਅਤੇ ਆਪਣੇ ਹੁਨਰਾਂ ਨੂੰ ਰੋਜ਼ਗਾਰ ਦੇ ਮੌਕਿਆਂ ਨਾਲ ਜੋੜਨ ਵਿਚ ਸਹਾਇਤਾ ਕਰਦੇ ਹਨ| ਉਨ੍ਹਾਂ ਕਿਹਾ ਕਿ ਕਾਲਜ ਵਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਰੋਜ਼ਗਾਰ ਯੋਗਤਾ ਵਧਾਉਣ ਲਈ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ| ਇਸ ਪਲੇਸਮੈਂਟ ਡਰਾਈਵ ਦੇ ਆਯੋਜਕ ਸਕੱਤਰਾਂ ਵਜੋਂ ਮਨਪ੍ਰੀਤ ਕੌਰ ਅਤੇ ਸੰਦੀਪ ਕੌਰ ਨੇ ਆਪਣੀ ਜ਼ਿੰਮੇਵਾਰੀ ਨਿਭਾਈ| ਕਾਲਜ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਅਜਿਹੇ ਮੌਕਿਆਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ| ਇਸ ਸੈਮੀਨਾਰ ਵਿਚ ਬੀ.ਸੀ.ਏ ਅਤੇ ਬੀ.ਕਾਮ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ|