ਸਵੱਛਤਾ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਦੀ ਲੋੜ-ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ
ਸਵੱਛਤਾ ਪਖਵਾੜੇ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਲੋਂ ਸਵੱਛਤਾ ਮੁਹਿੰਮ ਦੀ ਸ਼ੁਰੂਆਤ
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵਲੋਂ ਅੱਜ ਤੋਂ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.)
ਜ਼
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਮੋਗਾ ‘ਚ ਸਵੱਛਤਾ ਪਖਵਾੜੇ ਤਹਿਤ ਸਾਫ਼ ਸਫ਼ਾਈ ਕਰਨ ਸਮੇਂ। ਅਜੀਤ ਤਸਵੀਰ
01-10-2026
ਮੋਗਾ, 30 ਸਤੰਬਰ (ਸੁਰਿੰਦਰਪਾਲ ਸਿੰਘ)-ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮੋਗਾ ਵਲੋਂ ਅੱਜ ਤੋਂ ਸਵੱਛਤਾ ਪਖਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ (ਰਿਟਾ.) ਦੀ ਅਗਵਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਵੱਛਤਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ‘ਸਵੱਛਤਾ ਹੀ ਸੇਵਾ’ ਦੀ ਸਹੁੰ ਚੁੱਕੀ। ਇਸ ਮੌਕੇ ਲੈਫ਼ਟੀਨੈਂਟ ਕਰਨਲ ਭੁਪਿੰਦਰ ਭੋਲਾ ਨੇ ਕਿਹਾ ਕਿ ਸਵੱਛਤਾ ਸਿਰਫ਼ ਇਕ ਦਿਨ ਜਾਂ ਇਕ ਮੁਹਿੰਮ ਤੱਕ ਸੀਮਤ ਨਹੀਂ ਹੋਣੀ ਚਾਹੀਦੀ, ਸਗੋਂ ਇਸ ਨੂੰ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਨ ਸਿਹਤਮੰਦ ਜੀਵਨ ਦੇ ਨਾਲ-ਨਾਲ ਸਮਾਜਿਕ ਜ਼ਿੰਮੇਵਾਰੀ ਦੀ ਵੀ ਨਿਸ਼ਾਨੀ ਹੈ। ਉਨ੍ਹਾਂ ਸਮੂਹ ਸਟਾਫ਼ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਬਰਕਰਾਰ ਰੱਖਣ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਵੱਛਤਾ ਪ੍ਰਤੀ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦਾ ਤਿਆਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਦੀ ਵਰਤੋਂ ਘਟਾਉਣਾ ਵਾਤਾਵਰਨ ਦੀ ਸੰਭਾਲ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਮੁਹਿੰਮ ਨੂੰ ਸਫਲ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਯੋਗਦਾਨ ਪਾਉਣਾ ਚਾਹੀਦਾ ਹੈ। ਸਵੱਛਤਾ ਪਖਵਾੜੇ ਦੌਰਾਨ ਦਫ਼ਤਰ ਵਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਨ੍ਹਾਂ ਤਹਿਤ ਦਫ਼ਤਰੀ ਰਿਕਾਰਡ ਦੀ ਛਾਂਟੀ ਕਰਕੇ ਬੇਲੋੜੇ ਅਤੇ ਪੁਰਾਣੇ ਸਮਾਨ ਦਾ ਨਿਪਟਾਰਾ, ਬੂਟੇ ਲਗਾਉਣ ਅਤੇ ਵਾਤਾਵਰਨ ਸੰਭਾਲ ਦਾ ਸੁਨੇਹਾ ਦੇਣ ਦੇ ਨਾਲ-ਨਾਲ ਆਮ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਰੱਖਣ ਲਈ ਜਾਗਰੂਕ ਕੀਤਾ ਜਾਵੇਗਾ।