02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਨਤੀਜਾ ਸ਼ਾਨਦਾਰ ਰਿਹਾ

ਅਜੀਤਵਾਲ, 1 ਅਕਤੂਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਮ. ਐਲ.

Ad Position 21
No active advertisement
ਅਜੀਤ ਡੈਸਕ 02-10-2026
ਅਜੀਤਵਾਲ, 1 ਅਕਤੂਬਰ (ਹਰਦੇਵ ਸਿੰਘ ਮਾਨ)-ਮਾਲਵੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਐਮ.ਐਲ.ਐਮ. ਗਰੁੱਪ ਆਫ ਕਾਲਜ ਕਿਲੀ ਚਾਹਲ ਦੇ ਵਿਦਿਆਰਥੀਆਂ ਦਾ ਬੀ.ਐਸ. ਸੀ. ਨਰਸਿੰਗ ਪਹਿਲੇ ਸਮੈਸਟਰ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ। ਇਨ੍ਹਾਂ ਨਤੀਜਿਆਂ ’ਤੇ ਖੁਸ਼ੀ ਪ੍ਰਗਟ ਕਰਦਿਆਂ ਸੰਸਥਾ ਦੇ ਚੇਅਰਮੈਨ ਡਾ: ਸੁਰੇਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਵਲੋਂ ਪਿਛਲੇ ਲੰਬੇ ਸਮੇਂ ਤੋਂ ਆਪਣੀ ਸਖਤ ਮਿਹਨਤ ਸਦਕਾ ਪੰਜਾਬ ਤੇ ਜ਼ਿਲ੍ਹਾ ਪੱਧਰ ’ਤੇ ਵਧੀਆ ਨਤੀਜਿਆਂ ਨਾਲ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਵਾਰ ਵੀ ਸੰਸਥਾ ਦੀਆਂ ਬੀ.ਐਸ.ਸੀ. ਨਰਸਿੰਗ ਪਹਿਲੇ ਸਮੈਸਟਰ ਦੀਆਂ ਸਾਰੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਬਰਜੀਤ ਕੌਰ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ ਮੁਸਕਾਨਪ੍ਰੀਤ ਕੌਰ, ਆਸਨਾ ਭੰਡਾਰੀ, ਜਸ਼ਨਪ੍ਰੀਤ ਕੌਰ, ਮਨਜੋਤ ਕੌਰ ਤੇ ਜਸ਼ਨਪ੍ਰੀਤ ਕੌਰ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਸੰਸਥਾ ਦੇ ਡਾਇਰੈਕਟਰ ਡਾ: ਅਨਮੋਲ ਬਾਂਸਲ ਨੇ ਇਨ੍ਹਾਂ ਨਤੀਜਿਆਂ ’ਤੇ ਸੰਤੁਸ਼ਟੀ ਪ੍ਰਗਟ ਕਰਦਾ ਕਿਹਾ ਕਿ ਵਿਦਿਆਰਥਣਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਦੇ ਵਧੀਆ ਮਾਰਗ ਦਰਸ਼ਨ ਸਦਕਾ ਇਹ ਨਤੀਜੇ ਸਾਹਮਣੇ ਆਏ ਹਨ। ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਪ੍ਰਿੰਸੀਪਲ ਬਰਜੀਤ ਕੌਰ, ਕਲਾਸ ਇੰਚਾਰਜ ਨਵਦੀਪ ਕੌਰ ਤੇ ਸਾਰੇ ਸਟਾਫ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਦੁਰਗਾ ਮੰਦਰ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅਗਲੀ ਖ਼ਬਰ ਕੇਂਦਰ ਸਰਕਾਰ ਵਲੋਂ ਹਾੜ੍ਹੀ ਦੀਆਂ ਫਸਲਾਂ ਦੇ ਭਾਅ ’ਚ ਕੀਤਾ ਵਾਧਾ ਕਿਸਾਨਾਂ ਨਾਲ ਮਜ਼ਾਕ-ਬੀ.ਕੇ.ਯੂ ਖੋਸਾ
Ad Position 24