02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਝੋਨੇ ਦੀ ਖ਼ਰੀਦ ਨੂੰ ਲੈ ਕੇ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਸਾਰੇ ਪ੍ਰਬੰਧ ਮੁਕੰਮਲ- ਚੇਅਰਮੈਨ ਦੀਨਾ ਸਾਹਿਬ

ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਝੋਨੇ ਦੀ ਸਰਕਾਰੀ ਖ਼ਰੀਦ ਅੱਜ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ। ਝੋਨੇ ਦੀ ਖ਼ਰੀਦ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।

Ad Position 21
No active advertisement
ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ 02-10-2026
ਮੋਗਾ, 1 ਅਕਤੂਬਰ (ਸੁਰਿੰਦਰਪਾਲ ਸਿੰਘ)-ਝੋਨੇ ਦੀ ਸਰਕਾਰੀ ਖ਼ਰੀਦ ਅੱਜ 1 ਅਕਤੂਬਰ ਤੋਂ ਸ਼ੁਰੂ ਹੋ ਚੁੱਕੀ ਹੈ। ਝੋਨੇ ਦੀ ਖ਼ਰੀਦ ਨੂੰ ਸੁਚੱਜੇ ਅਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ, ਇਸ ਲਈ ਮੰਡੀ ਪ੍ਰਬੰਧਾਂ, ਸਫ਼ਾਈ, ਖ਼ਰੀਦ ਪ੍ਰਬੰਧਾਂ ਅਤੇ ਹੋਰ ਜ਼ਰੂਰੀ ਸੁਵਿਧਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ 17 ਫ਼ੀਸਦੀ ਨਮੀ ਵਾਲਾ ਝੋਨਾ ਹੀ ਵੱਢ ਕੇ ਮੰਡੀਆਂ ਵਿਚ ਲਿਆਂਦਾ ਜਾਵੇ, ਤਾਂ ਜੋ ਫ਼ਸਲ ਦੀ ਖ਼ਰੀਦ ਵਿਚ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਨਾਲ ਪੈਦਾ ਹੋਈ ਫ਼ਸਲ ਦਾ ਇਕ-ਇਕ ਦਾਣਾ ਸਰਕਾਰੀ ਨਿਯਮਾਂ ਅਨੁਸਾਰ ਖ਼ਰੀਦਣ ਲਈ ਮੰਡੀ ਪ੍ਰਬੰਧ ਪੂਰੀ ਤਰ੍ਹਾਂ ਤਿਆਰ ਹਨ। 01 ਮੋਗਾ12 ਚੇਅਰਮੈਨ ਅੰਮ੍ਰਿਤਪਾਲ ਸਿੰਘ ਦੀਨਾ ਸਾਹਿਬ
Ad Position 22
No active advertisement
ਪਿਛਲੀ ਖ਼ਬਰ ਬਲੌਸਮ ਕਾਨਵੈਂਟ ਸਕੂਲ ਵਿਖੇ ਲੇਖ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ ਅਗਲੀ ਖ਼ਬਰ ਕਣਕ ਦੇ ਭਾਅ ’ਚ ਕੀਤਾ ਨਿਗੂਣਾ ਵਾਧਾ ਨਿੰਦਣਯੋਗ- ਬੀ.ਕੇ.ਯੂ. ਲੱਖੋਵਾਲ
Ad Position 24