01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜਾਪਾਨ ਤੋਂ ਪਰਤੇ ਮੋਗਾ ਦੇ ਦੋ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ’ਚ ਸੁਖਦੇਵ ਸਿੰਘ ਸਿਰਸਾ ਦੀ ਸ਼ਾਨਦਾਰ ਜਿੱਤ ਨਾਲ ਸਮਰਥਕਾਂ ’ਚ ਖੁਸ਼ੀ

ਮੋਗਾ, 1 ਅਕਤੂਬਰ (ਗੁਰਤੇਜ ਸਿੰਘ ਬੱਬੀ)- ਜਾਪਾਨ ’ਚ ਹੋ ਰਹੀਆਂ ਏਸ਼ੀਅਨ ਖੇਡਾਂ ਵਿਚ ਏਸ਼ੀਆ ਰੋਇੰਗ ਕਿਸ਼ਤੀ ਚੈਂਪੀਅਨਸ਼ਿਪ ’ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਦੋ ਖਿਡਾਰੀਆਂ ਦੇ ਮੋਗਾ ਵਾਪਸ ਪਹੁੰਚਣ ’ਤੇ ਖੇਡ ਪ੍ਰੇਮੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

Ad Position 21
No active advertisement
ਜਪਾਨ ਵਿਚ ਹੋ ਰਹੀਆਂ ਏਸ਼ੀਅਨ ਖੇਡਾਂ ਵਿਚ ਰੋਇੰਗ ਕਿਸ਼ਤੀ ਮੁਕਾਬਲੇ ਵਿਚ ਹਿੱਸਾ ਲੈ ਕੇ ਪਰਤੇ ਖਿਡਾਰੀ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਅਜੀਤ ਤਸਵੀਰ ਸੁਖਦੇਵ ਸਿੰਘ ਸਿਰਸਾ ਤੇ ਮਾਸਟਰ ਭਜਨ ਸਿੰਘ ਤੂਰ| 02-10-2026
ਮੋਗਾ, 1 ਅਕਤੂਬਰ (ਗੁਰਤੇਜ ਸਿੰਘ ਬੱਬੀ)- ਜਾਪਾਨ ’ਚ ਹੋ ਰਹੀਆਂ ਏਸ਼ੀਅਨ ਖੇਡਾਂ ਵਿਚ ਏਸ਼ੀਆ ਰੋਇੰਗ ਕਿਸ਼ਤੀ ਚੈਂਪੀਅਨਸ਼ਿਪ ’ਚ ਭਾਰਤ ਦੀ ਨੁਮਾਇੰਦਗੀ ਕਰਨ ਵਾਲੇ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਦੋ ਖਿਡਾਰੀਆਂ ਦੇ ਮੋਗਾ ਵਾਪਸ ਪਹੁੰਚਣ ’ਤੇ ਖੇਡ ਪ੍ਰੇਮੀਆਂ, ਕੋਚਾਂ ਅਤੇ ਖੇਡ ਵਿਭਾਗ ਦੇ ਅਧਿਕਾਰੀਆਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਚੈਂਪੀਅਨਸ਼ਿਪ ਵਿਚ ਏਸ਼ੀਆ ਦੇ ਵੱਖ-ਵੱਖ ਦੇਸ਼ਾਂ ਤੋਂ ਕਰੀਬ 500 ਖਿਡਾਰੀਆਂ ਨੇ ਭਾਗ ਲਿਆ, ਜਦੋਂ ਕਿ ਭਾਰਤ ਵਲੋਂ ਲਗਪਗ 16-17 ਖਿਡਾਰੀ ਰੋਇੰਗ ਕਿਸ਼ਤੀ ਮੁਕਾਬਲੇ ਵਿਚ ਭਾਗ ਲੈਣ ਗਏ ਸਨ ਤੇ ਉਨ੍ਹਾਂ ਚੌਥੀ ਪੁਜ਼ੀਸ਼ਨ ਹਾਸਲ ਕਰਕੇ ਕਾਂਸ਼ੀ ਦਾ ਤਗਮਾ ਜਿੱਤਿਆ। ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਨਾਲ ਸਬੰਧਿਤ ਖਿਡਾਰੀ ਕੁਲਵਿੰਦਰ ਸਿੰਘ ਵਾਸੀ ਪਿੰਡ ਸੈਦੋਕੇ ਅਤੇ ਜਸਮੇਲ ਸਿੰਘ ਵਾਸੀ ਪਿੰਡ ਗਾਜੀਆਣਾ ਸਨ। ਖਿਡਾਰੀ ਕੁਲਵਿੰਦਰ ਸਿੰਘ ਨੇ ਆਪਣੇ ਕੋਚ ਦਾ ਧੰਨਵਾਦ ਕਰਦਿਆਂ ਕਿਹਾ ਕਿ ਰੋਇੰਗ ਇਕ ਅਜਿਹੀ ਖੇਡ ਹੈ ਜਿਸ ਬਾਰੇ ਅਜੇ ਵੀ ਬਹੁਤ ਸਾਰੇ ਬੱਚਿਆਂ ਨੂੰ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸਾਲ 2018 ਵਿਚ ਰੋਇੰਗ ਖੇਡ ਬਾਰੇ ਪਤਾ ਲੱਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਇਸ ਦੀ ਟਰੇਨਿੰਗ ਸ਼ੁਰੂ ਕੀਤੀ। ਹੁਣ ਏਸ਼ੀਆ ਪੱਧਰ ’ਤੇ ਮੁਕਾਬਲੇ ਵਿਚ ਹਿੱਸਾ ਲੈਣ ਦਾ ਮੌਕਾ ਮਿਲਿਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਹੋਰ ਮਿਹਨਤ ਕਰਕੇ ਦੇਸ਼ ਲਈ ਤਗਮੇ ਜਿੱਤਣ ਦਾ ਟੀਚਾ ਹੈ। ਰੋਇੰਗ ਗੇਮ ਦੇ ਕੋਚ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਉਨ੍ਹਾਂ ਵਲੋਂ ਬੱਚਿਆਂ ਨੂੰ ਰੋਇੰਗ ਖੇਡ ਦੀ ਟਰੇਨਿੰਗ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਦੋ ਖਿਡਾਰੀਆਂ ਵਲੋਂ ਵੱਖ-ਵੱਖ ਥਾਵਾਂ ’ਤੇ ਟਰੇਨਿੰਗ ਹਾਸਲ ਕਰਕੇ ਏਸ਼ੀਆ ਰੋਇੰਗ ਚੈਂਪੀਅਨਸ਼ਿਪ ਵਿਚ ਭਾਗ ਲੈਣਾ ਮੋਗਾ ਲਈ ਮਾਣ ਵਾਲੀ ਗੱਲ ਹੈ। ਕੋਚ ਜਸਬੀਰ ਸਿੰਘ ਗਿੱਲ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਵਿਚ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਖੇਡ ਗਤੀਵਿਧੀਆਂ ਦੇ ਨਾਲ ਰੋਇੰਗ ਨੂੰ ਵੀ ਪ੍ਰਮੁੱਖਤਾ ਦਿੱਤੀ ਜਾਵੇ। ਜ਼ਿਲ੍ਹਾ ਖੇਡ ਅਫਸਰ ਨਵਦੀਪ ਜਿੰਦਲ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਦੇ ਦੋ ਖਿਡਾਰੀਆਂ ਵਲੋਂ ਏਸ਼ੀਆ ਚੈਂਪੀਅਨਸ਼ਿਪ ਵਿਚ ਭਾਗ ਲੈਣਾ ਸਮੁੱਚੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਮੋਗਾ ਪਹੁੰਚਣ ’ਤੇ ਦੋਵੇਂ ਖਿਡਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪਿੰਡ ਵੈਰੋਕੇ ’ਚ ਬਾਬਾ ਦਰਬਾਰੀ ਦਾਸ ਦੀ ਬਰਸੀ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ ਅਗਲੀ ਖ਼ਬਰ ਜਲੰਧਰ ਰੈਲੀ ‘ਆਪ’ ਸਰਕਾਰ ਦੇ ਤਾਬੂਤ ’ਚ ਆਖ਼ਰੀ ਕਿੱਲ ਸਾਬਤ ਹੋਵੇਗੀ- ਡਾ. ਹਰਜੋਤ ਕਮਲ
Ad Position 24