ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮਨਾਇਆ
ਠੱਠੀ ਭਾਈ, 1 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ ਐਜੂਕੇਸ਼ਨ ਸੁਖਾਨੰਦ ਵਿਖੇ ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ।
ਠੱਠੀ ਭਾਈ, 1 ਅਕਤੂਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਆਫ ਐਜੂਕੇਸ਼ਨ ਸੁਖਾਨੰਦ ਵਿਖੇ ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮਨਾਇਆ ਗਿਆ। ਇਸ ਮੌਕੇ ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਸਵੈ ਇੱਛਕ ਖੂਨਦਾਨ ਦਿਵਸ ਮੌਕੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਖੂਨਦਾਨ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਅਤੇ ਮਨੁੱਖਤਾ ਦੀ ਸੇਵਾ ਦੀ ਭਾਵਨਾ ਪੈਦਾ ਕਰਨਾ ਰਿਹਾ। ਇਸ ਮੁਕਾਬਲੇ ਵਿਚ ਹਰਮਨਦੀਪ ਕੌਰ, ਅਮਨਦੀਪ ਕੌਰ ਅਤੇ ਰਾਜਵੀਰ ਕੌਰ ਨੇ ਕ੍ਰਮਵਾਰ ਪਹਿਲਾ ਦੂਸਰਾ ਤੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕਾਲਜ ਦੇ ਪ੍ਰਿੰ. ਡਾ. ਸੋਨੀਆ ਜਿੰਦਲ ਅਤੇ ਸਮੂਹ ਪ੍ਰਬੰਧਕ ਕਮੇਟੀ ਨੇ ਮੁਕਾਬਲੇ ਵਿਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ। ਪ੍ਰਬੰਧਕ ਕਮੇਟੀ ਮੈਂਬਰ ਚਰਨਜੀਤ ਸਿੰਘ ਸਿੱਧੂ ਨੇ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਸਮਾਜ ਵਿਚ ਮਨੁੱਖਤਾ ਦੀ ਸੇਵਾ ਲਈ ਸਵੈ-ਇੱਛਿਤ ਖੂਨਦਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਫੈਕਟਰੀ ਵਿਚ ਤਿਆਰ ਨਹੀਂ ਕੀਤਾ ਜਾ ਸਕਦਾ| ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਇਕ ਵਿਅਕਤੀ ਵਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਲਈ ਜ਼ਿੰਦਗੀ ਦੀ ਨਵੀਂ ਉਮੀਦ ਬਣ ਸਕਦਾ ਹੈ।