03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਲੂਮਿੰਗ ਬਡਜ਼ ਸਕੂਲ ਮੋਗਾ ’ਚ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਨੂੰ ਦਿੱਤੀ ਸ਼ਰਧਾਂਜਲੀ ਗਾਂਧੀ ਜੀ ਅਤੇ ਸ਼ਾਸਤਰੀ ਜੀ ਦਾ ਜੀਵਨ ਸਾਰਿਆਂ ਲਈ ਇਕ ਪ੍ਰੇਰਨਾ ਸ੍ਰੋਤ-ਕਮਲ ਸੈਣੀ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਸ਼੍ਰੀ ਮੋਹਨ ਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ‘ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ, ਉਨ੍ਹਾਂ ਦੁਆਰਾ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼, ਅਛੂਤ ਕਹੇ ਜਾਣ ਵਾਲੇ ਲੋਕਾਂ ਦੇ ਹੱਕਾਂ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਗਈ।

Ad Position 21
No active advertisement
ਸਨਿਚਰਵਾਰ, 3 ਅਕਤੂਬਰ, 2026 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਰਾਸ਼ਟਰ ਪਿਤਾ ਸ਼੍ਰੀ ਮੋਹਨ ਦਾਸ ਕਰਮਚੰਦ ਗਾਂਧੀ (ਮਹਾਤਮਾ ਗਾਂਧੀ) ਅਤੇ ਭਾਰਤ ਦੇ ਦੂਜੇ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੇ ਜਨਮ ਦਿਵਸ ਦੇ ਮੌਕੇ ‘ਤੇ ਯਾਦ ਕਰਦਿਆਂ ਸ਼ਰਧਾਂਜਲੀ ਦਿੱਤੀ ਗਈ। ਸਕੂਲ ਵਿਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਵਲੋਂ ਮਹਾਤਮਾ ਗਾਂਧੀ ਅਤੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਨਾਲ ਸਬੰਧਿਤ ਸੁੰਦਰ ਚਾਰਟ ਅਤੇ ਜਾਣਕਾਰੀ ਨਾਲ ਭਰਪੂਰ ਆਰਟੀਕਲ ਪੇਸ਼ ਕੀਤੇ ਗਏ ਅਤੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਜੀਵਨ, ਉਨ੍ਹਾਂ ਦੁਆਰਾ ਦੇਸ਼ ਦੀ ਆਜ਼ਾਦੀ ਲਈ ਕੀਤੇ ਗਏ ਸੰਘਰਸ਼, ਅਛੂਤ ਕਹੇ ਜਾਣ ਵਾਲੇ ਲੋਕਾਂ ਦੇ ਹੱਕਾਂ ਲਈ ਕੀਤੇ ਉਪਰਾਲਿਆਂ ਬਾਰੇ ਵਿਸਥਾਰ ਵਿਚ ਜਾਣਕਾਰੀ ਸਾਂਝੀ ਕੀਤੀ ਗਈ। ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਨੇ ਬੱਚਿਆਂ ਨੂੰ ਦੱਸਿਆ ਕਿ ਮਹਾਤਮਾ ਗਾਂਧੀ ਜੀ ਅਤੇ ਲਾਲ ਬਹਾਦਰ ਸ਼ਾਸਤਰੀ ਜੀ ਦੋਨਾਂ ਦਾ ਜਨਮ 2 ਅਕਤੂਬਰ ਨੂੰ ਹੋਇਆ ਸੀ। ਮਹਾਤਮਾ ਗਾਂਧੀ ਬਚਪਨ ਤੋਂ ਹੀ ਇਕ ਹੋਣਹਾਰ ਵਿਦਿਆਰਥੀ, ਸੱਚ, ਸ਼ਾਂਤੀ ਅਤੇ ਅਹਿੰਸਾ ਵਿਚ ਵਿਸ਼ਵਾਸ ਰੱਖਣ ਵਾਲੇ, ਇਰਾਦੇ ਦੇ ਮਜ਼ਬੂਤ ਵਿਅਕਤੀ ਸਨ ਅਤੇ ਲਾਲ ਬਹਾਦਰ ਸ਼ਾਸਤਰੀ ਉਨ੍ਹਾਂ ਦੇ ਚਰਿੱਤਰ ਦੇ ਗੁਣਾਂ ਤੋਂ ਬਹੁਤ ਪ੍ਰਭਾਵਿਤ ਸਨ ਜਿਸ ਕਰਕੇ ਉਨ੍ਹਾਂ ਦੇ ਆਪਣੀ ਕਾਲਜ ਦੀ ਪੜਾਈ ਛੱਡ ਕੇ ਮਹਾਤਮਾ ਗਾਂਧੀ ਦੁਆਰਾ ਚਲਾਇਆ ਜਾ ਰਹੇ ਅਸਹਿਯੋਗ ਅੰਦੋਲਨ ਵਿਚ ਕੁੱਦ ਪਏ। ਚੇਅਰਪਰਸਨ ਮੈਡਮ ਕਮਲ ਸੈਣੀ ਨੇ ਬੱਚਿਆਂ ਨੂੰ ਗਾਂਧੀ ਜੀ ਅਤੇ ਸ਼ਾਸਤਰੀ ਜੀ ਵਾਂਗ ਸਚਾਈ ਅਤੇ ਅਹਿੰਸਾ ਦੇ ਰਸਤੇ ‘ਤੇ ਚੱਲਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਗਾਂਧੀ ਜੀ ਅਤੇ ਸ਼ਾਸਤਰੀ ਜੀ ਦਾ ਸਾਰਾ ਜੀਵਨ ਸਾਡੇ ਸਾਰਿਆਂ ਲਈ ਇਕ ਪ੍ਰੇਰਨਾ ਸ੍ਰੋਤ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਾਨੂੰ ਸਭ ਨੂੰ ਊਚ-ਨੀਚ, ਛੋਟਾ-ਵੱਡਾ, ਜਾਤ-ਪਾਤ, ਰੰਗ ਭੇਦ ਅਤੇ ਨਸਲ ਭੇਦ ਦੇ ਵਿਤਕਰੇ ਤੋਂ ਉੱਪਰ ਉੱਠ ਕੇ ਇਸ ਸਮਾਜ ਵਿਚ ਵਿਚਰਨਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਮੇਲੇ ਮਈਆ ਦੇ ਸਮਾਗਮ ਲਈ ਅਨਮੋਲ ਵੈੱਲਫੇਅਰ ਕਲੱਬ ਨੇ ਪਤਵੰਤਿਆਂ ਨੂੰ ਸੱਦਾ ਪੱਤਰ ਕੀਤੇ ਭੇਟ ਅਗਲੀ ਖ਼ਬਰ ਸਟੇਟ ਅਵਾਰਡੀ ਅਧਿਆਪਕ ਰਿਸ਼ੀ ਮਨਚੰਦਾ ਨੂੰ ਸ਼ੂਗਰ ਅਵੇਅਰਨੈੱਸ ਸੁਸਾਇਟੀ ਨੇ ਕੀਤਾ ਸਨਮਾਨਿਤ
Ad Position 24