ਮੇਲੇ ਮਈਆ ਦੇ ਸਮਾਗਮ ਲਈ ਅਨਮੋਲ ਵੈੱਲਫੇਅਰ ਕਲੱਬ ਨੇ ਪਤਵੰਤਿਆਂ ਨੂੰ ਸੱਦਾ ਪੱਤਰ ਕੀਤੇ ਭੇਟ
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀ. ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਹਲਕੇ ਅੰਦਰ ਵਰਕਰਾਂ ਤੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਚੋਣਾਂ ਦੀ ਤਿਆਰੀ ਕਰ ਰਹੇ ਹਨ।
ਮ
ਮੇਲੇ ਮਈਆ ਦੇ ਸਮਾਗਮ ਦਾ ਸੱਦਾ ਪੱਤਰ ਭੇਟ ਕਰਦੇ ਹੋਏ ਅਨਮੋਲ ਵੈੱਲਫੇਅਰ ਕਲੱਬ ਦੇ ਮੈਂਬਰ। ਅਜੀਤ ਤਸਵੀਰ
03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਸੀਨੀ. ਕਾਂਗਰਸੀ ਆਗੂ ਤੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕੇ ਵਿਚ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕੀਤੀਆਂ ਹੋਈਆਂ ਹਨ ਅਤੇ ਉਹ ਹਲਕੇ ਅੰਦਰ ਵਰਕਰਾਂ ਤੇ ਆਗੂਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਚੋਣਾਂ ਦੀ ਤਿਆਰੀ ਕਰ ਰਹੇ ਹਨ। ਉਸੇ ਕੜੀ ਤਹਿਤ ਉਨ੍ਹਾਂ ਪਿੰਡ ਘੱਲ ਕਲਾਂ ਵਿਖੇ ਕਾਂਗਰਸ ਦੇ ਆਗੂ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਜਿੰਦਰ ਸਿੰਘ ਦੇ ਗ੍ਰਹਿ ਵਿਖੇ ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ ਜਿਸ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਹਲਕਾ ਮੋਗਾ ਤੋਂ ਤਿਆਰੀ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਪਰਮਪਾਲ ਸਿੰਘ ਤਖ਼ਤੂਪੁਰਾ ਨੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਨਿਯੁਕਤ ਕਰਨ ਤੇ ਕੁਲਜਿੰਦਰ ਸਿੰਘ ਨੂੰ ਮੁਬਾਰਕਬਾਦ ਵੀ ਦਿੱਤੀ। ਪਰਮਪਾਲ ਸਿੰਘ ਤਖ਼ਤੂਪੁਰਾ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਾਲ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ। ਉਨ੍ਹਾਂ ਕਿਹਾ ਕਿ ਵਰਕਰ ਉਸ ਦੀਆਂ ਬਾਂਹਾਂ ਹਨ ਇਸ ਲਈ ਵਰਕਰ ਉਸ ਦੇ ਰੋਮ-ਰੋਮ ਵਿਚ ਰਚੇ ਹੋਏ ਹਨ ਅਤੇ ਆਪਣੇ ਵਰਕਰਾਂ ਦਾ ਉਹ ਹਮੇਸ਼ਾ ਸਤਿਕਾਰ ਕਰਦੇ ਹਨ ਅਤੇ ਉਨ੍ਹਾਂ ਦੇ ਸਹਾਰੇ ਹੀ ਉਹ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਨਗੇ। ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਹੁਣੇ ਤੋਂ ਹੀ ਮੋਰਚੇ ਸੰਭਾਲ ਲੈਣ। ਇਸ ਮੌਕੇ ਵਰਕਰਾਂ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੀਆਂ ਚੋਣਾਂ ਵਿਚ ਪਰਮਪਾਲ ਸਿੰਘ ਤਖ਼ਤੂਪੁਰਾ ਦਾ ਸਾਥ ਦੇਣਗੇ ਅਤੇ ਉਨ੍ਹਾਂ ਨੂੰ ਜਿਤਾ ਕੇ ਵਿਧਾਨ ਸਭਾ ਵਿਚ ਭੇਜਣਗੇ।