03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਬਰਸੀ ਤੇ ਯੱਗ ਸਮਾਗਮ ਸਬੰਧੀ ਸ੍ਰੀ ਅਖੰਡ ਪਾਠਾਂ ਦੇ ਭੋਗ ਕੱਲ੍ਹ

ਬੱਧਨੀ ਕਲਾਂ, 2 ਅਕਤੂਬਰ (ਸੰਜੀਵ ਕੋਛੜ)-ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਚੱਲ ਰਹੇ 15 ਰੋਜ਼ਾ ਸਾਲਾਨਾ ਬਰਸੀ ਅਤੇ ਯੱਗ ਸਮਾਗਮ ਸਬੰਧੀ ਸ੍ਰੀ ਅਖੰਡ ਪਾਠਾਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਉਣ ਉਪਰੰਤ ਵਿਸ਼ਾਲ ਸੰਤ ਸਮਾਗਮ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ (ਮੋਗਾ) ਵਿਖੇ ਹੋਵੇਗਾ| ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਬੀਤੇ 20 ਸਤੰਬਰ ਤੋਂ ਬਰਸੀ ਸਮਾਗਮ ਬਹੁਤ ਹੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ| ਜਿਸ ਦੌਰਾਨ ਲੱਖਾਂ ਦੀ ਗਿਣਤੀ ’ਚ ਸੰਗਤਾਂ ਦਿਨ ਰਾਤ ਆਸ਼ਰਮ ਵਿਖੇ ਹਾਜ਼ਰੀਆਂ ਭਰ ਰਹੀਆਂ ਹਨ| ਪ੍ਰਬੰਧਕਾਂ ਵਲੋਂ ਬਾਖੂਬੀ ਨਿਰੰਤਰ ਸੇਵਾਵਾਂ ਅਤੇ ਆਪੋ ਆਪਣੀਆਂ ਡਿਊਟੀਆਂ ਬਾਖੂਬੀ ਨਿਭਾਈਆਂ ਜਾ ਰਹੀਆਂ ਹਨ| ਇਸ ਬਰਸੀ ਸਮਾਗਮ ’ਚ ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦੀਆਂ ਮੰਡਲੀਆਂ ਵੱਡੀ ਗਿਣਤੀ ’ਚ ਪਹੁੰਚ ਚੁੱਕੀਆਂ ਹਨ ਜਿੰਨ੍ਹਾਂ ਦੇ ਰਹਿਣ ਅਤੇ ਖਾਣ ਪੀਣ ਦੇ ਵਿਸ਼ੇਸ਼ ਤੌਰ ’ਤੇ ਪੁਖਤਾ ਪ੍ਰਬੰਧ ਸੰਤ ਆਸ਼ਰਮ ਵਲੋਂ ਕੀਤੇ ਗਏ ਹਨ| ਸੰਗਤਾਂ ਲਈ ਚਾਹ, ਪਕੌੜੇ, ਪ੍ਰਸ਼ਾਦੇ ਤੋਂ ਇਲਾਵਾ ਵੱਖ-ਵੱਖ ਪਦਾਰਥਾਂ ਦੇ ਲੰਗਰ ਅਤੁੱਟ ਵਰਤਾਏ ਜਾ ਰਹੇ ਹਨ| ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿੱਥੇ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਨਿਰੋਲ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ ਉੱਥੇ ਹੀ ਸ੍ਰੀ ਅਖੰਡ ਪਾਠਾਂ ਦੇ ਭੋਗ 4 ਅਕਤੂਬਰ ਦਿਨ ਐਤਵਾਰ ਨੂੰ ਪਾਉਣ ਉਪਰੰਤ ਵਿਸ਼ਾਲ ਸੰਤ ਸੰਮੇਲਨ ਕਰਵਾਇਆ ਜਾਵੇਗਾ, ਜਿਸ ਦੌਰਾਨ ਪਹੁੰਚੇ ਹੋਏ ਸੰਤ ਮਹਾਂਪੁਰਸ਼ ਕਥਾ ਕੀਰਤਨ ਅਤੇ ਵਿਦਵਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ| ਬੱਧਨੀ ਕਲਾਂ ’ ਚ ਧਾਰਮਿਕ ਸਮਾਗਮਾਂ ਦੀ ਸਮਾਪਤੀ ਉਪਰੰਤ ਹਰੇ ਰਾਮ ਆਸ਼ਰਮ (ਕਨਖਲ) ਹਰਿਦੁਆਰ ਵਿਖੇ ਦੋਨਾਂ ਮਹਾਂਪੁਰਸ਼ਾਂ ਦੀ ਯਾਦ ’ਚ 6 ਅਕਤੂਬਰ ਦਿਨ ਮੰਗਲਵਾਰ ਤੋਂ 12 ਅਕਤੂਬਰ ਤੱਕ ਸੰਤ ਸਮਾਗਮ ਹੋਵੇਗਾ ਅਤੇ ਪਾਠਾਂ ਦੇ ਭੋਗ 12 ਅਕਤੂਬਰ ਦਿਨ ਸੋਮਵਾਰ ਨੂੰ ਹੀ ਪਾਏ ਜਾਣਗੇ| ਸੇਵਾਦਾਰਾਂ ਨੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਕੇ ਲਾਹਾ ਲੈਣ ਲਈ ਆਖਿਆ|

Ad Position 21
No active advertisement
ਅਜੀਤ ਡੈਸਕ 03-10-2026

Ad Position 22
No active advertisement
ਪਿਛਲੀ ਖ਼ਬਰ ਉੱਘੇ ਵਿਅੰਗਕਾਰ ਕੇ. ਐਲ. ਗਰਗ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਅਗਲੀ ਖ਼ਬਰ ਕਿਚਲੂ ਸਕੂਲ ’ਚ ਗਾਂਧੀ ਜੈਅੰਤੀ ਮਨਾਈ ਮਹਾਤਮਾ ਗਾਂਧੀ ਦਾ ਜੀਵਨ ਕੇਵਲ ਇਤਿਹਾਸ ਦਾ ਅਧਿਆਇ ਨਹੀਂ, ਸਗੋਂ ਨਵੀਂ ਪੀੜ੍ਹੀ ਲਈ...
Ad Position 24