ਬੀ.ਕੇ.ਯੂ. ਕਾਦੀਆਂ ਦੇ ਵਫ਼ਦ ਨੇ ਮੋਗਾ ਦਾਣਾ ਮੰਡੀ ਦਾ ਦੌਰਾ ਕੀਤਾ
ਖ਼ਰੀਦ ਅਧਿਕਾਰੀ ਤੁਰੰਤ ਮੰਡੀਆਂ ’ਚ ਹਾਜ਼ਰ ਹੋਣ-ਆਗੂ
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ (ਰਜਿ:) ਪੰਜਾਬ ਜ਼ਿਲ੍ਹਾ ਮੋਗਾ ਦੇ ਇਕ ਵਫ਼ਦ ਵਲੋਂ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ ਅਤੇ ਪਾਇਆ ਗਿਆ ਕੇ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਪ੍ਰੰਤੂ ਖ਼ਰੀਦ ਸਟਾਫ਼ ਵਲੋਂ ਅਜੇ ਤੱਕ ਮੰਡੀ ਵਿਚ ਆ ਕੇ ਝੋਨੇ ਦੀ ਕੁਆਲਿਟੀ ਅਤੇ ਨਮੀ ਚੈੱਕ ਨਹੀਂ ਕੀਤੀ ਗਈ ਹੈਂ।
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ (ਰਜਿ:) ਪੰਜਾਬ ਜ਼ਿਲ੍ਹਾ ਮੋਗਾ ਦੇ ਇਕ ਵਫ਼ਦ ਵਲੋਂ ਨਿਰਮਲ ਸਿੰਘ ਮਾਣੂੰਕੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਵਿਚ ਅਨਾਜ ਮੰਡੀ ਮੋਗਾ ਦਾ ਦੌਰਾ ਕੀਤਾ ਗਿਆ ਅਤੇ ਪਾਇਆ ਗਿਆ ਕੇ ਮੰਡੀ ਵਿਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ। ਪ੍ਰੰਤੂ ਖ਼ਰੀਦ ਸਟਾਫ਼ ਵਲੋਂ ਅਜੇ ਤੱਕ ਮੰਡੀ ਵਿਚ ਆ ਕੇ ਝੋਨੇ ਦੀ ਕੁਆਲਿਟੀ ਅਤੇ ਨਮੀ ਚੈੱਕ ਨਹੀਂ ਕੀਤੀ ਗਈ ਹੈਂ। ਜਥੇਬੰਦੀ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਤੋਂ ਮੰਗ ਕਰਦੀ ਹੈ ਕਿ ਖ਼ਰੀਦ ਅਧਿਕਾਰੀਆਂ ਨੂੰ ਤੁਰੰਤ ਮੰਡੀਆਂ ਵਿਚ ਹਾਜ਼ਰ ਹੋਣ ਦੀ ਸਖ਼ਤ ਹਦਾਇਤ ਕੀਤੀ ਜਾਵੇ ਤਾਂ ਜੋ ਕਿਸਾਨ ਵਪਾਰੀ/ਸ਼ੈਲਰ ਮਾਲਕ ਨੂੰ ਸਰਕਾਰ ਵਲੋਂ ਨਿਸ਼ਚਿਤ ਕੀਮਤ ਤੋਂ ਘੱਟ ਰੇਟ ‘ਤੇ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਵੇਚਣ ਲਈ ਮਜਬੂਰ ਨਾ ਹੋਣ। ਜੇਕਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੁਰੰਤ ਮੰਡੀਆਂ ਵਿਚ ਸਰਕਾਰੀ ਖ਼ਰੀਦ ਸ਼ੁਰੂ ਨਾ ਕਰਵਾਈ ਗਈ ਤਾਂ ਜਥੇਬੰਦੀ ਸੰਘਰਸ਼ ਕਰਨ ਲਈ ਮਜਬੂਰ ਹੋਵੇਗੀ ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ। ਇਸ ਤੋਂ ਇਲਾਵਾ ਜਥੇਬੰਦੀ ਭਾਰਤ ਸਰਕਾਰ ਵਲੋਂ ਐਲਾਨੇ ਕਣਕ ਦੇ ਮਾਮੂਲੀ ਵਾਧੇ 0.25 ਰੁਪਏ ਪ੍ਰਤੀ ਕਿੱਲੋ ਨੂੰ ਸਿਰੇ ਤੋਂ ਰੱਦ ਕਰਦੀ ਹੈ, ਭਾਰਤ ਦੇ ਇਤਿਹਾਸ ਵਿਚ ਇਹ ਪਹਿਲੀ ਸਰਕਾਰ ਹੈ, ਜਿਸ ਵਲੋਂ ਕਣਕ ਦੇ ਖ਼ਰੀਦ ਮੁੱਲ ਵਿਚ 0.96 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ ਗਿਆ ਹੈ, ਜਥੇਬੰਦੀ ਸਰਕਾਰ ਦੇ ਧਿਆਨ ਵਿਚ ਲਿਆਉਣਾ ਚਾਹੁੰਦੀ ਹੈ ਕਿ ਸਰਕਾਰ ਦੇ ਆਪਣੇ ਅੰਕੜੇ ਬੋਲਦੇ ਹਨ ਕਿ ਸਮੁੱਚੀ ਮਹਿੰਗਾਈ ਦੀ ਦਰ ਵਿਚ 4.21 ਫ਼ੀਸਦੀ ਦਾ ਵਾਧਾ ਹੋਇਆ ਹੈ, ਜਿਸ ਵਿਚ ਰਸਾਣਿਕ ਖਾਦਾਂ ਦੇ ਰੇਟ ਵਿਚ 29.41 ਫ਼ੀਸਦੀ ਦਾ ਵਾਧਾ ਵੀ ਸ਼ਾਮਲ ਹੈ। ਪ੍ਰੰਤੂ ਸਰਕਾਰ ਵਲੋਂ ਕਣਕ ਦੇ ਭਾਅ ਵਿਚ 1 ਫ਼ੀਸਦੀ ਤੋਂ ਵੀ ਘੱਟ ਵਾਧਾ ਕਰਨਾ ਇਹ ਦਰਸਾਉਂਦਾ ਹੈ ਕਿ ਸਰਕਾਰ ਦੀ ਇਹ ਕਾਰਵਾਈ ਕਿਸਾਨ ਵਿਰੋਧੀ ਅਤੇ ਕਾਰਪੋਰੇਟ ਪੱਖੀ ਹੈ ਅਤੇ ਅਜਿਹਾ ਕਰਕੇ ਸਰਕਾਰ ਕਿਸਾਨ ਨੂੰ ਖ਼ਤਮ ਕਰਨਾ ਚਾਹੁੰਦੀ ਹੈ, ਇਸ ਕਰਕੇ ਜਥੇਬੰਦੀ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਣਕ ਦੇ ਭਾਅ ਵਿਚ ਵਾਧੇ ਤੇ ਪੁਨਰ ਵਿਚਾਰ ਕੀਤਾ ਜਾਵੇ। ਇਸ ਤੋਂ ਇਲਾਵਾ ਜਥੇਬੰਦੀ ਪੰਜਾਬ ਸਰਕਾਰ ਵਲੋਂ ਰਾਜ ਨੂੰ ਪੁਲਿਸ ਰਾਜ ਬਣਾਉਣ ਹਿਤ ਕੀਤੇ ਜਾ ਰਹੇ ਕੰਮਾਂ ਦੀ ਨਿਖੇਧੀ ਕਰਦੀ ਅਤੇ ਸੁਨਾਮ ਹਲਕੇ ਦੇ ਦਲਿਤ ਪਰਿਵਾਰ ਤੇ ਸੰਗਰੂਰ ਵਿਖੇ ਹੋਏ ਪੁਲਿਸ ਤਸ਼ੱਦਦ ਦੀ ਨਿੰਦਾ ਕਰਦੇ ਹੋਏ ਇਸ ਸਾਰੇ ਕਾਂਡ ਦੀ ਨਿਆਇਕ ਜਾਂਚ ਦੀ ਮੰਗ ਕਰਦੀ ਹੈ ਅਤੇ ਸਰਕਾਰ ਨੂੰ ਅਪੀਲ ਕਰਦੀ ਹੈ ਕਿ ਪੁਲਿਸ ਨੂੰ ਅਮਨ ਕਾਨੂੰਨ ਦੀ ਵਿਗੜ ਰਹੇ ਹਾਲਾਤਾਂ ਵਿਚ ਸੁਧਾਰ ਲਿਆਉਣ ਦੀ ਹਦਾਇਤ ਜਾਰੀ ਕਰੇ। ਇਸ ਮੌਕੇ ਅੰਗਰੇਜ਼ ਸਿੰਘ ਬਲਾਕ ਪ੍ਰਧਾਨ ਮੋਗਾ, ਜੁਗਰਾਜ ਸਿੰਘ ਰਾਜਾ ਦੌਲਤਪੁਰਾ ਮੈਂਬਰ ਜ਼ਿਲ੍ਹਾ ਕਾਰਜਕਾਰਨੀ, ਨਿਰਮਲ ਸਿੰਘ ਦੌਲਤਪੁਰਾ, ਵਕੀਲ ਸਿੰਘ ਮਾਣੂੰਕੇ ਤੇ ਹੋਰ ਕਿਸਾਨ ਹਾਜ਼ਰ ਸਨ।