03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਬਲਦੇਵ ਸਿੰਘ ਮਾਣੂੰਕੇ ਦਾ ਸ਼੍ਰੋਮਣੀ ਅਕਾਲੀ ਦਲ ਵਿਚ ਵਾਪਸੀ ’ਤੇ ਵਿਸ਼ੇਸ਼ ਸਨਮਾਨ ਸਾਬਕਾ ਸੈਨਿਕ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਨੇ ਕੀਤਾ ਸਨਮਾਨ

ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਣੂੰਕੇ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਕਰਨ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਬੁਲਾਰੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਜ਼ਿਲ੍ਹਾ ਪ੍ਰਧਾਨ ਸਾਬਕਾ ਸੈਨਿਕ ਵਿੰਗ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਬਲਦੇਵ ਸਿੰਘ ਮਾਣੂੰਕੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-10-2026
ਕਿਸ਼ਨਪੁਰਾ ਕਲਾਂ, 2 ਅਕਤੂਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਮਾਣੂੰਕੇ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਮੁੜ ਵਾਪਸੀ ਕਰਨ ’ਤੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਲਾਗਲੇ ਪਿੰਡ ਤਲਵੰਡੀ ਮੱਲ੍ਹੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਿਧੜਕ ਬੁਲਾਰੇ ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਜ਼ਿਲ੍ਹਾ ਪ੍ਰਧਾਨ ਸਾਬਕਾ ਸੈਨਿਕ ਵਿੰਗ ਦੇ ਗ੍ਰਹਿ ਵਿਖੇ ਪਹੁੰਚਣ ’ਤੇ ਬਲਦੇਵ ਸਿੰਘ ਮਾਣੂੰਕੇ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸੂਬੇਦਾਰ ਗੁਰਮੀਤ ਸਿੰਘ ਮੱਲ੍ਹੀ ਅਤੇ ਹੋਰਨਾਂ ਆਗੂਆਂ ਵਲੋਂ ਬਲਦੇਵ ਸਿੰਘ ਮਾਣੂੰਕੇ ਨੂੰ ਦੁਸ਼ਾਲਾ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਸ. ਮਾਣੂੰਕੇ ਦੀ ਪਾਰਟੀ ਵਿਚ ਵਾਪਸੀ ਨਾਲ ਅਕਾਲੀ ਵਰਕਰਾਂ ਵਿਚ ਉਤਸ਼ਾਹ ਪੈਦਾ ਹੋਇਆ ਹੈ ਅਤੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਬਲਦੇਵ ਸਿੰਘ ਮਾਣੂੰਕੇ ਨੇ ਸਨਮਾਨ ਲਈ ਸਮੂਹ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਇਸ ਮੌਕੇ ਗੁਰਦੇਵ ਸਿੰਘ ਫੌਜੀ, ਬੂਟਾ ਸਿੰਘ ਗਿੱਲ, ਮਾ. ਸੁਖਮੰਦਰ ਸਿੰਘ, ਬਲਵਿੰਦਰ ਸਿੰਘ ਵਿਰਦੀ ਪ੍ਰਧਾਨ ਬੀ. ਸੀ. ਵਿੰਗ, ਜਗਦੀਪ ਸਿੰਘ ਨੀਲੂ ਮੈਂਬਰ, ਬਲਜੀਤ ਸਿੰਘ ਕਲਸੀ, ਦਰਸ਼ਨ ਸਿੰਘ ਖਹਿਰਾ, ਸੁਖਦੇਵ ਸਿੰਘ ਸੇਖਾ, ਜਗਤਾਰ ਸਿੰਘ ਕਾਮਰੇਡ, ਸੁਖਦੇਵ ਸਿੰਘ ਨੰਬਰਦਾਰ, ਡਾ. ਸਾਧੂ ਸਿੰਘ, ਨਛੱਤਰ ਸਿੰਘ ਸੰਘਾ, ਅਜੀਤਪਾਲ ਸਿੰਘ ਹੈਪੀ, ਸੁਖਬੀਰ ਸਿੰਘ, ਹੌਲਦਾਰ ਜਗਤਾਰ ਸਿੰਘ ਮਾਣੂੰਕੇ, ਅਜੈਬ ਸਿੰਘ ਮਾਣੂੰਕੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰ ਮਹੀਨੇ ਦੀ ਸ਼ੁਰੂਆਤ ’ਤੇ ਨਿਰੰਤਰ ਜਾਰੀ ਰਹੇਗੀ ਗਊ ਸੇਵਾ-ਪ੍ਰਵੀਨ ਜਿੰਦਲ ਅਗਲੀ ਖ਼ਬਰ ਗੋਲਡ ਮੈਡਲ ਜਿੱਤ ਏਕਮਦੀਪ ਕੌਰ ਨੇ ਫਤਿਹਗੜ੍ਹ ਪੰਜਤੂਰ ਦਾ ਨਾਂਅ ਕੀਤਾ ਰੌਸ਼ਨ-ਭਾਈ ਸਰਵਣ ਸਿੰਘ
Ad Position 24