‘ ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਗਤਕੇ ਵਿਚ ਹਾਸਿਲ ਕੀਤਾ ਦੂਜਾ ਸਥਾਨ
ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਗਤਕਾ ਮੁਕਾਬਲਿਆਂ ਵਿਚ ਪਿੰਡ ਚੀਦਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ| ਮੁਕਾਬਲਿਆਂ ਦੌਰਾਨ ਬੱਚਿਆਂ ਨੇ ਆਪਣੀ ਖੇਡ ਕਲਾ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਗਤਕਾ ਕੋਚ ਬਾਬਾ ਜਗਸੀਰ ਸਿੰਘ ਅਤੇ ਹਰਦੀਪ ਸਿੰਘ ਨੇ ਬੱਚਿਆਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਠੱਠੀ ਭਾਈ, 2 ਅਕਤੂਬਰ (ਜਗਰੂਪ ਸਿੰਘ ਮਠਾੜੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਹੋਏ ਗਤਕਾ ਮੁਕਾਬਲਿਆਂ ਵਿਚ ਪਿੰਡ ਚੀਦਾ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕੀਤਾ| ਮੁਕਾਬਲਿਆਂ ਦੌਰਾਨ ਬੱਚਿਆਂ ਨੇ ਆਪਣੀ ਖੇਡ ਕਲਾ, ਅਨੁਸ਼ਾਸਨ ਅਤੇ ਮਿਹਨਤ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇਹ ਪ੍ਰਾਪਤੀ ਹਾਸਲ ਕੀਤੀ। ਇਸ ਮੌਕੇ ਗਤਕਾ ਕੋਚ ਬਾਬਾ ਜਗਸੀਰ ਸਿੰਘ ਅਤੇ ਹਰਦੀਪ ਸਿੰਘ ਨੇ ਬੱਚਿਆਂ ਨੂੰ ਹੌਸਲਾ ਦਿੰਦਿਆਂ ਉਨ੍ਹਾਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਜਾਣਕਾਰੀ ਦਿੰਦਿਆਂ ਡਾ. ਜਗਮੀਤ ਸਿੰਘ ਚੀਦਾ ਨੇ ਦੱਸਿਆ ਕਿ ਬੱਚਿਆਂ ਵਲੋਂ ਕੀਤੀ ਗਈ ਮਿਹਨਤ ਸਦਕਾ ਇਹ ਸਫਲਤਾ ਪ੍ਰਾਪਤ ਹੋਈ ਹੈ। ਬੱਚਿਆਂ ਦੀ ਇਸ ਪ੍ਰਾਪਤੀ ਨਾਲ ਪਿੰਡ ਚੀਦਾ ਦੇ ਵਸਨੀਕਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।