ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਹੋਈ
ਬੱਧਨੀ ਕਲਾਂ, 2 ਅਕਤੂਬਰ (ਸੰਜੀਵ ਕੋਛੜ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਹੋਈ ਜਿਸ ਵਿਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਦਾ ਜੋ 5 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ, ਉਸ ਦੀ ਤਿਆਰੀ ਸਬੰਧੀ ਆਗੂਆਂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਬਹੁਤੇ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ ਤੇ ਨਾਟਕ ਵਗੈਰਾ ਕਰਵਾ ਕੇ ਪੂਰੀ ਤਿਆਰੀ ਕਰ ਲਈ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਹੀ ਸਰਕਾਰਾਂ ਕਾਰਪੋਰੇਟ ਪੱਖੀ ਸਰਕਾਰਾਂ ਹਨ ਜਿੱਥੇ ਮੋਦੀ ਸਰਕਾਰ ਕਈ ਦੇਸ਼ਾਂ ਦੀਆਂ ਸਰਕਾਰਾਂ ਨਾਲ ਪਹਿਲਾਂ ਹੀ ਮੁਕਤ ਵਪਾਰ ਸਮਝੌਤੇ ਕਰ ਚੁੱਕੀ ਹੈ ਤੇ ਹੁਣ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ।
ਬੱਧਨੀ ਕਲਾਂ, 2 ਅਕਤੂਬਰ (ਸੰਜੀਵ ਕੋਛੜ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਬੱਧਨੀ ਕਲਾਂ ਵਿਖੇ ਹੋਈ ਜਿਸ ਵਿਚ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦੇ ਦਫਤਰ ਦਾ ਜੋ 5 ਅਕਤੂਬਰ ਨੂੰ ਅਣਮਿਥੇ ਸਮੇਂ ਲਈ ਘਿਰਾਓ ਕਰਨ ਦਾ ਫੈਸਲਾ ਕੀਤਾ ਹੈ, ਉਸ ਦੀ ਤਿਆਰੀ ਸਬੰਧੀ ਆਗੂਆਂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਿਤ ਬਹੁਤੇ ਪਿੰਡਾਂ ਵਿਚ ਮੀਟਿੰਗਾਂ, ਰੈਲੀਆਂ ਤੇ ਨਾਟਕ ਵਗੈਰਾ ਕਰਵਾ ਕੇ ਪੂਰੀ ਤਿਆਰੀ ਕਰ ਲਈ ਗਈ ਹੈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੋਵੇਂ ਹੀ ਸਰਕਾਰਾਂ ਕਾਰਪੋਰੇਟ ਪੱਖੀ ਸਰਕਾਰਾਂ ਹਨ ਜਿੱਥੇ ਮੋਦੀ ਸਰਕਾਰ ਕਈ ਦੇਸ਼ਾਂ ਦੀਆਂ ਸਰਕਾਰਾਂ ਨਾਲ ਪਹਿਲਾਂ ਹੀ ਮੁਕਤ ਵਪਾਰ ਸਮਝੌਤੇ ਕਰ ਚੁੱਕੀ ਹੈ ਤੇ ਹੁਣ ਅਮਰੀਕਾ ਦੀ ਟਰੰਪ ਸਰਕਾਰ ਨਾਲ ਮੁਕਤ ਵਪਾਰ ਸਮਝੌਤਾ ਕਰਨ ਦੀਆਂ ਤਿਆਰੀਆਂ ਕਰ ਰਹੀ ਹੈ। ਇਸ ਮੌਕੇ ਗੁਰਮੀਤ ਸਿੰਘ ਕਿਸ਼ਨਪੁਰਾ, ਬਲੌਰ ਸਿੰਘ ਘੱਲ ਕਲਾਂ, ਗੁਰਦੇਵ ਸਿੰਘ ਕਿਸ਼ਨਪੁਰਾ ਜਸਵਿੰਦਰ ਸਿੰਘ ਘੱਲ ਕਲਾਂ, ਲਖਵੀਰ ਸਿੰਘ ਚੜਿੱਕ, ਬੂਟਾ ਸਿੰਘ ਭਾਗੀਕੇ, ਗੁਰਚਰਨ ਸਿੰਘ ਰਾਮਾ, ਬਲਜੀਤ ਸਿੰਘ ਸੁੱਖਾ ਨੰਦ, ਹਰਮੇਲ ਸਿੰਘ ਘਾਲੀ ਸਮਾਲਸਰ, ਬਲਵੀਰ ਸਿੰਘ ਸਮਾਲਸਰ, ਜਗਜੀਤ ਸਿੰਘ ਬੱਧਨੀ , ਕੇਵਲ ਕ੍ਰਿਸ਼ਨ ਸ਼ਰਮਾ, ਕੁਲਦੀਪ ਕੌਰ ਕੁੱਸਾ, ਬਚਿੱਤਰ ਕੌਰ ਤਲਵੰਡੀ ਮੱਲੀਆਂ, ਕਰਮਜੀਤ ਕੌਰ ਹਿੰਮਤਪੁਰਾ, ਮਹਿੰਦਰ ਕੌਰ ਹਿੰਮਤਪੁਰਾ ਆਦਿ ਹਾਜ਼ਰ ਸਨ।