02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਜਲੰਧਰ ਦੀ ਇਤਿਹਾਸਕ ਨਸ਼ਾ ਮੁਕਤੀ ਰੈਲੀ ਨੇ ਪੰਜਾਬ ’ਚ ਭਾਜਪਾ ਦੀ ਸਰਕਾਰ ਬਣਨ ਦਾ ਬੰਨ੍ਹਿਆ ਮੁੱਢ-ਮੁਖਤਿਆਰ ਸਿੰਘ ਸੰਧੂ

ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਕਨਵੀਨਰ ਅਤੇ ਸੀਨੀਅਰ ਆਗੂ ਮੁਖਤਿਆਰ ਸਿੰਘ ਸੰਧੂ ਨੇ ਅੱਜ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਜਲੰਧਰ ਦੀ ਧਰਤੀ ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਜੋ ਵਿਸ਼ਾਲ ਰੈਲੀ ਹੋਈ ਹੈ, ਉਸ ਨੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਐਸ.

Ad Position 21
No active advertisement
ਭਾਜਪਾ ਆਗੂ ਮੁਖਤਿਆਰ ਸਿੰਘ ਸੰਧੂ ਨੂੰ ਸਨਮਾਨਿਤ ਕਰਦੇ ਸਤਨਾਮ ਸਿੰਘ ਬਿੱਟਾ, ਕਰਨੈਲ ਸਿੰਘ ਤੇ ਹੋਰ। ਅਜੀਤ ਤਸਵੀਰ 03-10-2026
ਮੋਗਾ, 2 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ)-ਭਾਰਤੀ ਜਨਤਾ ਪਾਰਟੀ ਹਲਕਾ ਨਿਹਾਲ ਸਿੰਘ ਵਾਲਾ ਦੇ ਕਨਵੀਨਰ ਅਤੇ ਸੀਨੀਅਰ ਆਗੂ ਮੁਖਤਿਆਰ ਸਿੰਘ ਸੰਧੂ ਨੇ ਅੱਜ ਪ੍ਰੈੱਸ ਨੂੰ ਜਾਰੀ ਬਿਆਨ ਵਿਚ ਕਿਹਾ ਕਿ ਜਲੰਧਰ ਦੀ ਧਰਤੀ ਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਨਸ਼ਾ ਮੁਕਤੀ ਯਾਤਰਾ ਨੂੰ ਲੈ ਕੇ ਜੋ ਵਿਸ਼ਾਲ ਰੈਲੀ ਹੋਈ ਹੈ, ਉਸ ਨੇ ਪੰਜਾਬ ਦੀ ਰਾਜਨੀਤੀ ਵਿਚ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਐਸ.ਪੀ. ਸੰਧੂ ਨੇ ਕਿਹਾ ਕਿ ਇਹ ਰੈਲੀ ਸਿਰਫ਼ ਇਕ ਰਾਜਨੀਤਿਕ ਇਕੱਠ ਨਹੀਂ ਸੀ, ਸਗੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਇਕ ਵੱਡਾ ਸੰਕਲਪ ਸੀ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਹਜ਼ਾਰਾਂ ਦੀ ਗਿਣਤੀ ਵਿਚ ਨੌਜਵਾਨ, ਬਜ਼ੁਰਗ, ਮਾਵਾਂ-ਭੈਣਾਂ ਅਤੇ ਕਿਸਾਨ ਇਸ ਰੈਲੀ ਵਿਚ ਸ਼ਾਮਲ ਹੋਏ, ਉਸ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਹੁਣ ਨਸ਼ੇ ਦੇ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਲਈ ਤਿਆਰ ਹਨ ਅਤੇ ਉਹ ਭਾਜਪਾ ਦੀ ਸੋਚ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਸੰਦੇਸ਼ ਨੂੰ ਲੋਕਾਂ ਨੇ ਹੱਥੋ-ਹੱਥ ਲਿਆ ਹੈ। ਇਹ ਰੈਲੀ ਇਸ ਗੱਲ ਦਾ ਪ੍ਰਤੀਕ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਭਵਿੱਖ ਨੂੰ ਲੈ ਕੇ ਕਿੰਨੀ ਗੰਭੀਰ ਹੈ। ਸੰਧੂ ਨੇ ਵਿਸ਼ੇਸ਼ ਤੌਰ ‘ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਸਮੂਹ ਵੋਟਰਾਂ, ਸਪੋਰਟਰਾਂ, ਵਰਕਰਾਂ ਅਤੇ ਆਗੂਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਆਪਣੇ ਕੀਮਤੀ ਸਮੇਂ ਵਿਚੋਂ ਸਮਾਂ ਕੱਢ ਕੇ ਜਲੰਧਰ ਰੈਲੀ ਵਿਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਿਹਾਲ ਸਿੰਘ ਵਾਲਾ ਹਲਕੇ ਦੇ ਵਰਕਰਾਂ ਵਿਚ ਜੋ ਜੋਸ਼ ਅਤੇ ਜਜ਼ਬਾ ਦੇਖਣ ਨੂੰ ਮਿਲਿਆ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਰੈਲੀ ਦੀ ਸਫਲਤਾ ਨੇ ਇਹ ਤੈਅ ਕਰ ਦਿੱਤਾ ਹੈ ਕਿ ਆਉਣ ਵਾਲੇ ਸਮੇਂ ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਨੀ ਨਿਸ਼ਚਿਤ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਡਬਲ ਇੰਜਣ ਦੀ ਸਰਕਾਰ ਹੋਵੇਗੀ ਅਤੇ ਪੰਜਾਬ ਫਿਰ ਤੋਂ ਰੰਗਲਾ ਪੰਜਾਬ ਬਣੇਗਾ। ਇਸ ਮੌਕੇ ਉਨ੍ਹਾਂ ਦੇ ਨਾਲ ਵਾਈਸ ਪ੍ਰਧਾਨ ਮਨਜੀਤ ਸਿੰਘ ਰਾਣਾ, ਮੰਡਲ ਪ੍ਰਧਾਨ ਦੀਪਕ ਤਲਵਾੜ, ਮੰਡਲ ਪ੍ਰਧਾਨ ਤਰੁਣਜੀਤ ਸਿੰਘ, ਅਮਰੀਕ ਸਿੰਘ, ਵਿਨੋਦ ਕੁਮਾਰ, ਐਡਵੋਕੇਟ ਬਲਵੰਤ ਸਿੰਘ, ਸੁਖਵਿੰਦਰ ਸਿੰਘ ਵਾਂਦਰ, ਮੰਡਲ ਪ੍ਰਧਾਨ ਅੰਗਰੇਜ਼ ਸਿੰਘ, ਬਲਦੇਵ ਸਿੰਘ ਲੋਪੋ ਪ੍ਰਧਾਨ, ਗੁਰਮੀਤ ਸਿੰਘ, ਯੁਵਾ ਮੋਰਚਾ ਪ੍ਰਧਾਨ ਪਵਨ ਸ਼ਰਮਾ, ਪ੍ਰਧਾਨ ਸੁਰਿੰਦਰ ਸਿੰਘ, ਨੱਥਾ ਸਿੰਘ, ਗਗਨਦੀਪ ਲੂੰਬਾ ਯੁਵਾ ਮੋਰਚਾ ਪ੍ਰਧਾਨ, ਲਖਵਿੰਦਰ ਸਿੰਘ ਉਰਫ਼ ਲੱਖਾ ਨੱਥੂਵਾਲਾ ਸਮੇਤ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਕਿਸਾਨ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਸਤਨਾਮ ਸਿੰਘ ਬਿੱਟਾ ਅਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਕਰਨੈਲ ਸਿੰਘ ਨੇ ਮੁਖਤਿਆਰ ਸਿੰਘ ਸੰਧੂ ਨੂੰ ਸਨਮਾਨਿਤ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ’ਚ ਲੱਗਣ ਜਾ ਰਹੀ ਜ਼ਿਲ੍ਹੇ ਦੀ ਪਹਿਲੀ ਐਮ.ਆਰ.ਆਈ. ਮਸ਼ੀਨ ਅਗਲੀ ਖ਼ਬਰ ਭਾਰਤੀ ਸਮਾਜ ਨੂੰ ਬਚਾਉਣ ਲਈ ਮਹਾਤਮਾ ਗਾਂਧੀ ਦੇ ਦਿਖਾਏ ਗਏ ਰਸਤੇ ’ਤੇ ਚੱਲਣ ਦੀ ਜ਼ਰੂਰਤ-ਡਾ. ਮਾਲਤੀ ਥਾਪਰ ਸਾਬਕਾ ਮੰਤਰੀ...
Ad Position 24