04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਮੱਛਰਾਂ ਦੀ ਰੋਕਥਾਮ ਲਈ ਨਗਰ ਨਿਗਮ ਨੇ ਵਾਰਡ ’ਚ ਕਰਵਾਈ ਫੌਗਿੰਗ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)- ਮੱਛਰਾਂ ਦੀ ਵਧ ਰਹੀ ਸਮੱਸਿਆ ਨੂੰ ਦੇਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡ ਨੰਬਰ 45 ਵਿਚ ਫੌਗਿੰਗ ਕਰਵਾਈ ਗਈ। ਇਸ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਅਤੇ ਗਲੀਆਂ ਵਿਚ ਫੌਗਿੰਗ ਮਸ਼ੀਨ ਰਾਹੀਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ।

Ad Position 21
No active advertisement
ਮੋਗਾ ਦੇ ਵਾਰਡ ਨੰਬਰ 45 ਵਿਚ ਮੱਛਰਾਂ ਦੀ ਰੋਕਥਾਮ ਲਈ ਨਗਰ ਨਿਗਮ ਵਲੋਂ ਕਰਵਾਈ ਗਈ ਫੌਗਿੰਗ ਦੌਰਾਨ ਐਮ.ਸੀ. ਭਾਰਤ ਭੂਸ਼ਨ ਗਰਗ ਤੇ ਹੋਰ। ਤਸਵੀਰ : ਜਸਪਾਲ ਸਿੰਘ ਬੱਬੀ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)- ਮੱਛਰਾਂ ਦੀ ਵਧ ਰਹੀ ਸਮੱਸਿਆ ਨੂੰ ਦੇਖਦਿਆਂ ਨਗਰ ਨਿਗਮ ਵਲੋਂ ਸ਼ਹਿਰ ਦੇ ਵਾਰਡ ਨੰਬਰ 45 ਵਿਚ ਫੌਗਿੰਗ ਕਰਵਾਈ ਗਈ। ਇਸ ਦੌਰਾਨ ਵਾਰਡ ਦੇ ਵੱਖ-ਵੱਖ ਇਲਾਕਿਆਂ ਅਤੇ ਗਲੀਆਂ ਵਿਚ ਫੌਗਿੰਗ ਮਸ਼ੀਨ ਰਾਹੀਂ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ। ਵਾਰਡ ਦੇ ਕੌਂਸਲਰ ਭਾਰਤ ਭੂਸ਼ਨ ਗਰਗ ਦੀ ਮੌਜੂਦਗੀ ਵਿਚ ਕਰਵਾਈ ਗਈ ਫੌਗਿੰਗ ਦੌਰਾਨ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਘਰਾਂ ਦੇ ਨੇੜੇ ਪਾਣੀ ਇਕੱਠਾ ਨਾ ਹੋਣ ਦੇਣ ਲਈ ਵੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਵਾਰਡ ਵਾਸੀਆਂ ਦੀ ਸਹੂਲਤ ਅਤੇ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਦੇ ਸਹਿਯੋਗ ਨਾਲ ਸਮੇਂ-ਸਮੇਂ ‘ਤੇ ਫੌਗਿੰਗ ਕਰਵਾਈ ਜਾ ਰਹੀ ਹੈ। ਭਾਰਤ ਭੂਸ਼ਨ ਗਰਗ ਨੇ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਫ਼ਾਈ ਵਿਵਸਥਾ ਬਣਾਈ ਰੱਖਣ ਵਿਚ ਨਗਰ ਨਿਗਮ ਦਾ ਸਹਿਯੋਗ ਕਰਨ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਬਣਨ ’ਤੇ ਕਾਂਗਰਸੀਆਂ ਨੇ ਵੰਡੇ ਲੱਡੂ ਅਗਲੀ ਖ਼ਬਰ 14 ਸਾਲਾ ਲੇਖਕ ਗੁਰਦੀਪ ਸਿੰਘ ਮੱਲ੍ਹੀ ਦੀ ਕਿਤਾਬ ਨੂੰ ਰੂਸੀ ਦੂਤਾਵਾਸ ਵਲੋਂ ਮਿਲਿਆ ਵੱਡਾ ਹੁੰਗਾਰਾ
Ad Position 24