04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਮਾਪੇ ਅਧਿਆਪਕ ਮਿਲਣੀ ਮੌਕੇ ਛਿਮਾਹੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦੌਰਾਨ ਸਕੂਲ ਵਿਚ ਛਿਮਾਹੀ ਪ੍ਰੀਖਿਆ ਦਾ ਨਤੀਜਾ ਮਾਪਿਆਂ ਨੂੰ ਦਿਖਾਇਆ ਗਿਆ ਅਤੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।

Ad Position 21
No active advertisement
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਮਾਪੇ ਅਧਿਆਪਕ ਮਿਲਣੀ ਦੀਆਂ ਵੱਖ ਵੱਖ ਤਸਵੀਰਾਂ। 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਨਾਮੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਮਿਲਣੀ ਦੌਰਾਨ ਸਕੂਲ ਵਿਚ ਛਿਮਾਹੀ ਪ੍ਰੀਖਿਆ ਦਾ ਨਤੀਜਾ ਮਾਪਿਆਂ ਨੂੰ ਦਿਖਾਇਆ ਗਿਆ ਅਤੇ ਵਿਦਿਆਰਥੀਆਂ ਦੇ ਅਕਾਦਮਿਕ ਪ੍ਰਦਰਸ਼ਨ ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਵਿਦਿਆਰਥੀਆਂ ਦੇ ਛਿਮਾਹੀ ਪ੍ਰੀਖਿਆ ਦੇ ਨਤੀਜੇ ਬੇਹੱਦ ਉਤਸ਼ਾਹਜਨਕ ਰਹੇ। ਮਾਪਿਆਂ ਨੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਨੂੰ ਦੇਖਦਿਆਂ ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਦੀ ਮਿਹਨਤ ਦੀ ਭਰਪੂਰ ਪ੍ਰਸੰਸਾ ਕੀਤੀ। ਸਕੂਲ ਦੇ ਮੁੱਖ ਅਧਿਆਪਕਾ ਸਤਵਿੰਦਰ ਕੌਰ ਨੇ ਆਏ ਹੋਏ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਸਮਾਗਮਾਂ ਨਾਲ ਮਾਪਿਆਂ ਅਤੇ ਸਕੂਲ ਵਿਚ ਤਾਲਮੇਲ ਮਜ਼ਬੂਤ ਹੁੰਦਾ ਹੈ ਜਿਸ ਨਾਲ ਬੱਚਿਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਮਿਲਦੀ ਹੈ। ਸਕੂਲ ਭਵਿੱਖ ਵਿਚ ਵੀ ਬੱਚਿਆਂ ਦੇ ਸਰਬਪੱਖੀ ਵਿਕਾਸ ਲਈ ਅਜਿਹੇ ਉਪਰਾਲੇ ਜਾਰੀ ਰੱਖੇਗਾ। ਸਕੂਲ ਵਲੋਂ ਵਿਸ਼ਵ ਪੰਜਾਬੀ ਦਿਵਸ ਮੌਕੇ ਕਵਿਤਾਵਾਂ ਭੇਜਣ ਵਾਲੇ ਵਿਦਿਆਰਥੀਆਂ ਦੇ ਮਾਪੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤੇ ਗਏ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਦੇ ਮਾਪਿਆਂ ਵਲੋਂ ਲਿਖੀਆਂ ਗਈਆਂ ਕਵਿਤਾਵਾਂ ਅਤੇ ਹੋਰ ਸਾਹਿਤਕ ਰਚਨਾਵਾਂ ਨੂੰ ਸਨਮਾਨਿਤ ਕਰਦਿਆਂ ਸਕੂਲ ਵਲੋਂ ਉਨ੍ਹਾਂ ਨੂੰ ਪ੍ਰਸੰਸਾ ਪੱਤਰ ਪ੍ਰਦਾਨ ਕੀਤੇ ਗਏ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਨੇ ਕਿਹਾ ਕਿ ਅਜਿਹੇ ਉਪਰਾਲੇ ਮਾਪਿਆਂ ਨੂੰ ਆਪਣੀ ਰਚਨਾਤਮਿਕ ਪ੍ਰਤਿਭਾ ਨੂੰ ਸਾਹਮਣੇ ਲਿਆਉਣ ਲਈ ਮੰਚ ਪ੍ਰਦਾਨ ਕਰਦੇ ਹਨ ਅਤੇ ਬੱਚਿਆਂ ਵਿਚ ਵੀ ਆਪਣੀ ਮਾਂ-ਬੋਲੀ ਪ੍ਰਤੀ ਮਾਣ ਤੇ ਸਤਿਕਾਰ ਦੀ ਭਾਵਨਾ ਪੈਦਾ ਕਰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਪ੍ਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਟਕਸਾਲੀ ਕਾਂਗਰਸੀ ਆਗੂਆਂ ਵਿਚ ਖੁਸ਼ੀ ਦੀ ਲਹਿਰ-ਦਰਸ਼ਨ ਸਿੰਘ ਬਰਾੜ ਅਗਲੀ ਖ਼ਬਰ ਦੀ ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋ. ਵਲੋਂ ਬਕਾਏ ਦੇ ਬਿੱਲ ਬਣਾਉਣ ਸਬੰਧੀ 15 ਅਕਤੂਬਰ ਤੱਕ ਆਖ਼ਰੀ ਮੌ...
Ad Position 24