03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਵਿਧਾਨ ਸਭਾ ਚੋਣਾਂ ’ਚ ਲੋਕ ਸਮਰਥਨ ਸਦਕਾ ਸ਼੍ਰੋਮਣੀ ਅਕਾਲੀ ਦਲ (ਬ) ਕਰੇਗਾ ਸ਼ਾਨਦਾਰ ਵਾਪਸੀ-ਸ਼ਹਿਰੀ ਆਗੂ ਕਿਹਾ-ਹਲਕਾ ਧਰਮਕੋਟ ’ਚ ਮੱਖਣ ਬਰਾੜ ਦੀ ਅਗਵਾਈ ’ਚ ਆਗੂਆਂ ਤੇ ਵਰਕਰਾਂ ਦੇ ਹੌਸਲੇ ਬੁਲੰਦ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਏਸ਼ੀਅਨ ਗੇਮਜ਼-2026, ਜਪਾਨ ਵਿਚ ਭਾਰਤ ਦੀ ਨੁਮਾਇੰਦਗੀ ਕਰਕੇ ਪਰਤੇ ਜ਼ਿਲ੍ਹੇ ਦੇ ਹੋਣਹਾਰ ਰੋਇੰਗ ਖਿਡਾਰੀਆਂ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਦਾ ਮੋਗਾ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਵਦੀਪ ਜਿੰਦਲ ਅਤੇ ਰੋਇੰਗ ਫੈਡਰੇਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Ad Position 21
No active advertisement
ਕੋਟ ਈਸੇ ਖਾਂ ਵਿਖੇ ਅਕਾਲੀ ਦਲ ਦੇ ਆਗੂ ਵਿਸ਼ੇਸ਼ ਬੈਠਕ ਸਮੇਂ| ਤਸਵੀਰ: ਗੁਰਮੀਤ ਸਿੰਘ ਖਾਲਸਾ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਖੇਡ ਵਿਭਾਗ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਏਸ਼ੀਅਨ ਗੇਮਜ਼-2026, ਜਪਾਨ ਵਿਚ ਭਾਰਤ ਦੀ ਨੁਮਾਇੰਦਗੀ ਕਰਕੇ ਪਰਤੇ ਜ਼ਿਲ੍ਹੇ ਦੇ ਹੋਣਹਾਰ ਰੋਇੰਗ ਖਿਡਾਰੀਆਂ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਦਾ ਮੋਗਾ ਪਹੁੰਚਣ ‘ਤੇ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਜਸਪਿੰਦਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਮੋਗਾ ਨਵਦੀਪ ਜਿੰਦਲ ਅਤੇ ਰੋਇੰਗ ਫੈਡਰੇਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗਿੱਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਅਧਿਕਾਰੀਆਂ ਵਲੋਂ ਖਿਡਾਰੀਆਂ ਨੂੰ ਗੁਲਦਸਤੇ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਪਿੰਦਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿਚ ਦੇਸ਼ ਅਤੇ ਪੰਜਾਬ ਦੀ ਨੁਮਾਇੰਦਗੀ ਕਰਨਾ ਆਪਣੇ ਆਪ ਵਿਚ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਵਰਗੇ ਖਿਡਾਰੀ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉੱਭਰ ਰਹੀਆਂ ਖੇਡ ਪ੍ਰਤਿਭਾਵਾਂ ਨੂੰ ਹਰ ਸੰਭਵ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ, ਤਾਂ ਜੋ ਮੋਗਾ ਦੇ ਹੋਰ ਨੌਜਵਾਨ ਵੀ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਜ਼ਿਲ੍ਹਾ ਖੇਡ ਅਫ਼ਸਰ ਨਵਦੀਪ ਜਿੰਦਲ ਨੇ ਦੱਸਿਆ ਕਿ ਖੇਡ ਵਿਭਾਗ, ਪੰਜਾਬ ਦੇ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਨੁਸਾਰ ਏਸ਼ੀਅਨ ਗੇਮਜ਼ ਵਿਚ ਭਾਗ ਲੈ ਕੇ ਵਾਪਸ ਪਰਤੇ ਜ਼ਿਲ੍ਹੇ ਦੇ ਕੌਮਾਂਤਰੀ ਖਿਡਾਰੀਆਂ ਦਾ ਸਵਾਗਤ ਅਤੇ ਸਨਮਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਰੋਇੰਗ ਖਿਡਾਰੀ ਕੁਲਵਿੰਦਰ ਸਿੰਘ ਅਤੇ ਜਸਮੇਲ ਸਿੰਘ ਨੇ ਕੌਮੀ ਅਤੇ ਕੌਮਾਂਤਰੀ ਪੱਧਰ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਰੋਇੰਗ ਫੈਡਰੇਸ਼ਨ ਦੇ ਪ੍ਰਧਾਨ ਜਸਬੀਰ ਸਿੰਘ ਗਿੱਲ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਖੇਡ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਹੋਣ ਵਾਲੇ ਕੌਮੀ ਅਤੇ ਕੌਮਾਂਤਰੀ ਮੁਕਾਬਲਿਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਆਉਣ ਵਾਲੇ ਸਮੇਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨਗੇ। ਇਸ ਮੌਕੇ ਖੇਡ ਵਿਭਾਗ ਦੇ ਕੋਚ, ਅਧਿਕਾਰੀ, ਖਿਡਾਰੀਆਂ ਦੇ ਪਰਿਵਾਰਕ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਕੇ ਹਾਈ ਕਮਾਂਡ ਨੇ ਵਧੀਆ ਫੈਸਲਾ ਲਿਆ-ਸਾਬਕਾ ਵਿਧਾਇਕ ਲੋਹਗੜ੍ਹ... ਅਗਲੀ ਖ਼ਬਰ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸੀ ਆਗੂ ਵਿਨੋਦ ਬਾਂਸਲ ਨੇ ਕੀਤੀ ਪਿੰਡ ਸਾਫ਼ੂਵਾਲਾ ਵਿਖੇ ਵਰਕਰਾਂ ਨਾਲ ਮੀਟਿੰਗ
Ad Position 24