03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਕਿਚਲੂ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਦੌਰਾ ਆਯੋਜਿਤ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ 8ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਸਮਾਪਤ ਹੋਣ ਉਪਰੰਤ ਬਲੂ ਆਈਸ ਐਡਵੈਂਚਰਸ ਐਂਡ ਵਾਟਰ ਪਾਰਕ ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਡਾ. ਸੈਫੁਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ 8ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀਖਿਆਵਾਂ ਸਮਾਪਤ ਹੋਣ ਉਪਰੰਤ ਬਲੂ ਆਈਸ ਐਡਵੈਂਚਰਸ ਐਂਡ ਵਾਟਰ ਪਾਰਕ ਵਿਖੇ ਵਿਸ਼ੇਸ਼ ਵਿੱਦਿਅਕ ਦੌਰੇ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਤੇ ਡਾਇਰੈਕਟਰ ਸੁਨੀਤਾ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਇਸ ਦੌਰੇ ਦੀ ਖ਼ਾਸ ਗੱਲ ਇਹ ਰਹੀ ਕਿ ਵਿਦਿਆਰਥੀਆਂ ਨੂੰ 10-10 ਦੇ ਗਰੁੱਪਾਂ ਵਿਚ ਵੰਡਿਆ ਗਿਆ ਅਤੇ ਹਰ ਗਰੁੱਪ ਵਿਚ ਇਕ ਵਿਦਿਆਰਥੀ ਨੂੰ ਲੀਡਰ ਦੀ ਜ਼ਿੰਮੇਵਾਰੀ ਦਿੱਤੀ ਗਈ। ਸਕੂਲ ਤੋਂ ਰਵਾਨਗੀ ਤੋਂ ਲੈ ਕੇ ਪੂਰੇ ਦੌਰੇ ਦੌਰਾਨ ਇਨ੍ਹਾਂ ਵਿਦਿਆਰਥੀ ਲੀਡਰਾਂ ਨੇ ਆਪਣੇ-ਆਪਣੇ ਗਰੁੱਪ ਦੀ ਅਗਵਾਈ ਕੀਤੀ ਅਤੇ ਸਾਥੀਆਂ ਨਾਲ ਮਿਲ ਕੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲਿਆ। ਬਲੂ ਆਈਸ ਐਡਵੈਂਚਰਸ ਐਂਡ ਵਾਟਰ ਪਾਰਕ ਪਹੁੰਚਣ ਉਪਰੰਤ ਵਿਦਿਆਰਥੀਆਂ ਨੇ ਵੱਖ-ਵੱਖ ਐਡਵੈਂਚਰ ਗਤੀਵਿਧੀਆਂ, ਵਾਟਰ ਸਪੋਰਟਸ ਅਤੇ ਟੀਮ ਗੇਮਜ਼ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲਿਆ। ਪ੍ਰੀਖਿਆਵਾਂ ਤੋਂ ਬਾਅਦ ਕਰਵਾਏ ਗਏ ਇਸ ਦੌਰੇ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਵਿਅਸਤਤਾ ਅਤੇ ਪ੍ਰੀਖਿਆ ਦੇ ਤਣਾਅ ਤੋਂ ਬਾਹਰ ਨਿਕਲ ਕੇ ਮਨ ਤਰੋਤਾਜ਼ਾ ਕਰਨ, ਨਵੀਂ ਊਰਜਾ ਪ੍ਰਾਪਤ ਕਰਨ ਅਤੇ ਸਕਾਰਾਤਮਿਕ ਮਾਹੌਲ ਵਿਚ ਸਮਾਂ ਬਿਤਾਉਣ ਦਾ ਮੌਕਾ ਦਿੱਤਾ। ਸਕੂਲ ਤੋਂ ਬੱਸਾਂ ਰਾਹੀਂ ਰਵਾਨਗੀ ਤੋਂ ਲੈ ਕੇ ਪੂਰੇ ਦੌਰੇ ਦੌਰਾਨ ਵਿਦਿਆਰਥੀਆਂ ਨੇ ਆਪਣੇ ਲੀਡਰਾਂ, ਸਹਿਪਾਠੀਆਂ ਅਤੇ ਅਧਿਆਪਕਾਂ ਨਾਲ ਮਿਲ-ਜੁਲ ਕੇ ਸਮਾਂ ਬਿਤਾਇਆ।
Ad Position 22
No active advertisement
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮਨਾਈ ਅਗਲੀ ਖ਼ਬਰ ਗੋਲਡਨ ਐਜੂਕੇਸ਼ਨਸ ਨੇ ਯੂ.ਕੇ. ਦਾ ਸਟੂਡੈਂਟ ਵੀਜ਼ਾ ਲਗਵਾਇਆ
Ad Position 24