03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਟੀ.ਐਲ.ਐਫ. ਸਕੂਲ ’ਚ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮਨਾਈ

ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਗਲੋਬਲ ਸਕੂਲ (ਟੀ. ਐਲ.

Ad Position 21
No active advertisement
ਅਜੀਤ ਡੈਸਕ 04-10-2026
ਮੋਗਾ, 3 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਦ ਲਰਨਿੰਗ ਫ਼ੀਲਡ ਗਲੋਬਲ ਸਕੂਲ (ਟੀ.ਐਲ.ਐਫ.) ਦੀ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀ. ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਦੇ ਕਿੰਡਰਗਾਰਟਨ ਵਿੰਗ ਵਿਚ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਈ ਗਈ। ਇਸ ਮੌਕੇ ਨੰਨ੍ਹੇ-ਮੁੰਨੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈ ਕੇ ਮਹਾਨ ਰਾਸ਼ਟਰ ਨਾਇਕ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ, ਸਾਦਗੀ, ਇਮਾਨਦਾਰੀ, ਅਨੁਸ਼ਾਸਨ ਅਤੇ ਦੇਸ਼ ਸੇਵਾ ਨਾਲ ਸਬੰਧਿਤ ਗੀਤ, ਕਵਿਤਾਵਾਂ, ਭਾਸ਼ਣ ਅਤੇ ਕੋਰੀਓਗ੍ਰਾਫ਼ੀ ਪੇਸ਼ ਕੀਤੀ। ਬੱਚਿਆਂ ਨੂੰ ਉਨ੍ਹਾਂ ਦੇ ਪ੍ਰਸਿੱਧ ਨਾਅਰੇ ‘’ਜੈ ਜਵਾਨ, ਜੈ ਕਿਸਾਨ’’ ਦੀ ਮਹੱਤਤਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪ੍ਰਿੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਦਾ ਜੀਵਨ ਸਾਦਗੀ, ਇਮਾਨਦਾਰੀ , ਅਨੁਸ਼ਾਸਨ ਅਤੇ ਫ਼ਰਜ਼ ਪ੍ਰਤੀ ਵਫ਼ਾਦਾਰੀ ਦੀ ਮਿਸਾਲ ਹੈ। ਸਕੂਲ ਦੇ ਚੇਅਰਮੈਨ ਇੰਜੀ. ਜਨੇਸ਼ ਗਰਗ ਨੇ ਵਿਦਿਆਰਥੀਆਂ ਨੂੰ ਲਾਲ ਬਹਾਦਰ ਸ਼ਾਸਤਰੀ ਦੇ ਜੀਵਨ ਅਤੇ ਸੰਘਰਸ਼ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਇਆ। ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ ਨੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਲਾਲ ਬਹਾਦਰ ਸ਼ਾਸਤਰੀ ਜੈਅੰਤੀ ਦੀਆਂ ਸ਼ੁੱਭਕਾਮਨ ਾਵਾਂ ਦਿੱਤੀਆਂ। ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਕਿਹਾ ਕਿ ਲਾਲ ਬਹਾਦਰ ਸ਼ਾਸਤਰੀ ਨੇ ਆਪਣੇ ਸਾਦੇ ਜੀਵਨ ਅਤੇ ਉੱਚ ਆਦਰਸ਼ਾਂ ਰਾਹੀਂ ਦੇਸ਼ ਵਾਸੀਆਂ ਸਾਹਮਣੇ ਰਾਸ਼ਟਰ ਸੇਵਾ ਦੀ ਮਿਸਾਲ ਕਾਇਮ ਕੀਤੀ। ਇਸ ਮੌਕੇ ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਬਰਸੀ ਤੇ ਯੱਗ ਸਮਾਗਮ ਸੰਬੰਧੀ ਸੰਤ ਸਮਾਗਮ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸ... ਅਗਲੀ ਖ਼ਬਰ ਕਿਚਲੂ ਸਕੂਲ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਵਿੱਦਿਅਕ ਦੌਰਾ ਆਯੋਜਿਤ
Ad Position 24