03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਵਿਖੇ ਬਰਸੀ ਤੇ ਯੱਗ ਸਮਾਗਮ ਸੰਬੰਧੀ ਸੰਤ ਸਮਾਗਮ ਅੱਜ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤ ਹੋਵੇਗੀ ਨਤਮਸਤਕ

ਬੱਧਨੀ ਕਲਾਂ, 3 ਅਕਤੂਬਰ (ਸੰਜੀਵ ਕੋਛੜ)-ਮਹਾਨ ਤਿਆਗੀ, ਤਪੱਸਵੀ ਤੇ ਵੇਦਾਂਤੀ ਸ੍ਰੀ ਮਾਨ 108 ਸੁਆਮੀ ਮਹੇਸ਼ ਮੁਨੀ ਬੋਰੇ ਵਾਲੇ ਅਤੇ ਸ੍ਰੀ ਮਾਨ ਸੰਤ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਸਦੀਵੀ ਮਿੱਠੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰ੍ਹਾਂ ਮਨਾਏ ਜਾ ਰਹੇ 15 ਰੋਜ਼ਾ ਸਾਲਾਨਾ ਬਰਸੀ ਸਮਾਗਮ ਅਤੇ ਯੱਗ ਸਮਾਗਮ ਸਬੰਧੀ ਸੰਤ ਆਸ਼ਰਮ ਗਊਸ਼ਾਲਾ ਨਹਿਰ ਵਾਲੀ ਬੱਧਨੀ ਕਲਾਂ ਵਿਖੇ ਲੱਖਾਂ ਦੀ ਗਿਣਤੀ ’ਚ ਜਿੱਥੇ ਦੇਸ਼ ਵਿਦੇਸ਼ ਤੋਂ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਉੱਥੇ ਹੀ ਸੇਵਾਦਾਰਾਂ ਵਲੋਂ ਨਿਸ਼ਕਾਮ ਸੇਵਾਵਾਂ ਅਤੇ ਡਿਉੂਟੀਆਂ ਬਾਖੂਬੀ ਨਿਭਾਈਆਂ ਜਾ ਰਹੀਆਂ ਹਨ| ਧਾਰਮਿਕ ਸਮਾਗਮ ਦੌਰਾਨ 14ਵੇਂ ਦਿਨ ਸੰਗਤਾਂ ਵਲੋਂ ਵਾਹਿਗੁਰੂ ਦਾ ਸਿਮਰਨ, ਜਪੁਜੀ ਸਾਹਿਬ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਲਗਾਤਾਰ ਪਾਠ ਤੇ ਜਾਪੁ ਕੀਤੇ ਗਏ| ਸੇਵਾਦਾਰਾਂ ਵਲੋਂ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਤਾਰ ਅਤੁੱਟ ਵਰਤਾਇਆ ਜਾ ਰਿਹਾ ਹੈ| ਪ੍ਰਬੰਧਕਾਂ ਨੇ ਦੱਸਿਆ ਕਿ 4 ਅਕਤੂਬਰ ਨੂੰ ਹੋ ਰਹੇ ਵਿਸ਼ਾਲ ਸੰਤ ਸਮਾਗਮ ’ਚ ਸ਼ਾਮਿਲ ਹੋਣ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ’ ਚ ਸੰਤਾਂ-ਮਹਾਪੁਰਸ਼ਾਂ ਦੀਆਂ ਮੰਡਲੀਆਂ ਸੰਤ ਆਸ਼ਰਮ ਵਿਖੇ ਪਹੁੰਚ ਚੁੱਕੀਆਂ ਹਨ| ਇਸ ਸਬੰਧ ’ਚ 20 ਸਤੰਬਰ ਤੋਂ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਦੇ ਭੋਗ ਅੱਜ ਪਾਉਣ ਉਪਰੰਤ ਵਿਸ਼ਾਲ ਸੰਤ ਸਮਾਗਮ ਹੋਵੇਗਾ| ਜਿਸ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀ ਜਥੇ ਜਿੱਥੇ ਸ਼ਬਦ ਕੀਰਤਨ ਰਾਹੀਂ ਨਿਹਾਲ ਕਰਨਗੇ ਉੱਥੇ ਹੀ ਪਹੁੰਚੇ ਹੋਏ ਵਿਦਵਾਨ ਤੇ ਸੰਤ ਮਹਾਂਪੁਰਸ਼ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਏ ਸੰਗਤ ਨੂੰ ਗੁਰੂ ਘਰ ਨਾਲ ਜੋੜਨਗੇ| ਇਨ੍ਹਾਂ ਸਮਾਗਮਾਂ ਉਪਰੰਤ ਮਹਾਂਪੁਰਸ਼ਾਂ ਦੀ ਯਾਦ ਵਿਚ ਹਰੇ ਰਾਮ ਆਸ਼ਰਮ ਕਨਖਲ ਹਰਿਦੁਆਰ ਵਿਖੇ 6 ਅਕਤੂਬਰ ਦਿਨ ਮੰਗਲਵਾਰ ਤੋਂ 12 ਅਕਤੂਬਰ ਤੱਕ ਸੰਤ ਸਮਾਗਮ ਤੇ ਵਿਸ਼ਾਲ ਭੰਡਾਰਾ ਕਰਵਾਇਆ ਜਾਵੇਗਾ| ਪ੍ਰਕਾਸ਼ ਕੀਤੇ ਗਏ ਪਾਠਾਂ ਦੇ ਭੋਗ 12 ਅਕਤੂਬਰ ਦਿਨ ਸੋਮਵਾਰ ਨੂੰ ਪਾਏ ਜਾਣਗੇ|

Ad Position 21
No active advertisement
ਅਜੀਤ ਡੈਸਕ 04-10-2026

Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਖੰਨਾ ਟਰਾਂਸਪੋਰਟ ਐਸੋਸੀਏਸ਼ਨ ਵੱਲੋਂ ਟਰੈਫਿਕ ਟੀਮ ਸਨਮਾਨਿਤ ਅਗਲੀ ਖ਼ਬਰ ਟੀ.ਐਲ.ਐਫ. ਸਕੂਲ ’ਚ ਲਾਲ ਬਹਾਦਰ ਸ਼ਾਸਤਰੀ ਦੀ ਜੈਅੰਤੀ ਮਨਾਈ
Ad Position 24