05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਭਾਕਿਯੂ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਹੋਈ

ਬਾਘਾ ਪੁਰਾਣਾ, 4 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਹੋਈ| ਜਿਸ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਗੁਰਬਿੰਦਰ ਸਿੰਘ ਵਲੋਂ ਚਲਾਈ ਗਈ। ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ ਬਿਜਾਈ ਪਿਛਲੇ ਸਾਲ ਦੇ ਮੁਕਾਬਲੇ 15 ਦਿਨ ਪਹਿਲਾਂ ਕਰਵਾਈ ਗਈ ਸੀ ਪ੍ਰੰਤੂ ਖਰੀਦ ਵਾਸਤੇ ਸਰਕਾਰੀ ਏਜੰਸੀਆਂ 1 ਅਕਤੂਬਰ ਨੂੰ ਵੀ ਮੰਡੀਆਂ ਵਿਚ ਨਹੀਂ ਪਹੁੰਚੀਆਂ।

Ad Position 21
No active advertisement
ਅਜੀਤ ਡੈਸਕ 05-10-2026
ਬਾਘਾ ਪੁਰਾਣਾ, 4 ਅਕਤੂਬਰ (ਟਿੰਕੂ ਕਾਠਪਾਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਾਘਾ ਪੁਰਾਣਾ ਦੀ ਮੀਟਿੰਗ ਬਲਾਕ ਪ੍ਰਧਾਨ ਮੇਜਰ ਸਿੰਘ ਘੋਲੀਆ ਦੀ ਪ੍ਰਧਾਨਗੀ ਹੇਠ ਹੋਈ| ਜਿਸ ਦੀ ਕਾਰਵਾਈ ਬਲਾਕ ਜਨਰਲ ਸਕੱਤਰ ਗੁਰਬਿੰਦਰ ਸਿੰਘ ਵਲੋਂ ਚਲਾਈ ਗਈ। ਮੀਟਿੰਗ ਦੌਰਾਨ ਹਾਜ਼ਰ ਕਿਸਾਨਾਂ ਨੇ ਰੋਸ ਪ੍ਰਗਟਾਉਂਦਿਆਂ ਦੱਸਿਆ ਕਿ ਸਰਕਾਰ ਵਲੋਂ ਝੋਨੇ ਦੀ ਬਿਜਾਈ ਪਿਛਲੇ ਸਾਲ ਦੇ ਮੁਕਾਬਲੇ 15 ਦਿਨ ਪਹਿਲਾਂ ਕਰਵਾਈ ਗਈ ਸੀ ਪ੍ਰੰਤੂ ਖਰੀਦ ਵਾਸਤੇ ਸਰਕਾਰੀ ਏਜੰਸੀਆਂ 1 ਅਕਤੂਬਰ ਨੂੰ ਵੀ ਮੰਡੀਆਂ ਵਿਚ ਨਹੀਂ ਪਹੁੰਚੀਆਂ। ਇਸ ਕਰਕੇ ਕਿਸਾਨ ਵਪਾਰੀਆਂ ਨੂੰ ਘੱਟ ਮੁੱਲ ’ਤੇ ਫਸਲ ਵੇਚਣ ਲਈ ਮਜਬੂਰ ਹੋ ਰਹੇ ਹਨ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵਲੋਂ ਕਣਕ ਸਮੇਤ ਹਾੜ੍ਹੀ ਦੀਆਂ ਫਸਲਾਂ ਦੇ ਸਰਕਾਰੀ ਮੁੱਲ ਵਿਚ ਕੀਤੇ ਮਾਮੂਲੀ ਵਾਧੇ ਦੀ ਵੀ ਨਿਖੇਧੀ ਕੀਤੀ ਗਈ| ਜਥੇਬੰਦੀ ਨੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਦੀਆਂ ਤਕਸੀਮਾਂ ਦੇ ਕੇਸ ‘ਪਹਿਲਾਂ ਆਓ, ਪਹਿਲਾਂ ਪਾਓ’ ਦੇ ਆਧਾਰ ’ਤੇ ਹੱਲ ਕਰਨ ਦੇ ਐਲਾਨ ਦੇ ਬਾਵਜੂਦ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਕੋਈ ਕਾਰਵਾਈ ਨਾ ਕਰਨ ’ਤੇ ਸਰਕਾਰ ਦੀ ਆਲੋਚਨਾ ਕੀਤੀ| ਇਸ ਮੀਟਿੰਗ ਵਿਚ ਚਰਨਜੀਤ ਸਿੰਘ, ਰਾਜਾ ਮਾਣੂੰਕੇ, ਬਲਜਿੰਦਰ ਸਿੰਘ ਨਵੇਂ ਰੋਡੇ, ਲਖਵੀਰ ਸਿੰਘ ਘੋਲੀਆ, ਗੁਰਮੀਤ ਸਿੰਘ ਘੋਲੀਆ, ਸੰਦੀਪ ਸਿੰਘ ਘੋਲੀਆ, ਬਲਜੀਤ ਸਿੰਘ, ਬੁੱਧ ਸਿੰਘ ਮਾਣੂੰਕੇ, ਮੁਕੰਦ ਸਿੰਘ ਮਾਣੂੰਕੇ, ਬਲਵਿੰਦਰ ਸਿੰਘ ਮੱਲਕੇ, ਨਛੱਤਰ ਸਿੰਘ ਮੱਲਕੇ, ਦੇਵ ਸਿੰਘ ਮਾਣੂੰਕੇ, ਗੁਰਜੀਤ ਸਿੰਘ ਰਾਜੇਆਣਾ, ਹਰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਟੀ.ਐਫ. ਜ਼ਿਲ੍ਹਾ ਇਕਾਈ ਮੋਗਾ ਦੀ ਕਾਰਜਕਾਰੀ ਕਮੇਟੀ ਦੀ ਚੋਣ ਸਵਰਨਜੀਤ ਭਗਤਾ ਜ਼ਿਲ੍ਹਾ ਪ੍ਰਧਾਨ, ਹਰਪਿੰਦਰ ਢਿੱਲੋਂ ਜ਼ਿਲ੍... ਅਗਲੀ ਖ਼ਬਰ ਬੂਥ ਪੱਧਰ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਰ ਪੂਰੀ ਮਿਹਨਤ ਨਾਲ ਜੁਟ ਜਾਣ -ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ
Ad Position 24