05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਖੇਡਾਂ ਵਤਨ ਪੰਜਾਬ ਦੀਆਂ ਵਿਚ ਮੱਦੋਕੇ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਅਜੀਤਵਾਲ, 4 ਅਕਤੂਬਰ (ਹਰਦੇਵ ਸਿੰਘ ਮਾਨ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਮੋਗਾ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ ’ਤੇ ਖੇਡ ਟੂਰਨਾਮੈਂਟ ਹੋ ਰਹੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਖਿਡਾਰੀ ਹਿੱਸਾ ਲੈ ਕੇ ਰਹੇ ਹਨ। ਇਸੇ ਤਹਿਤ ਮਹਿਣਾ ਵਿਖੇ ਹੋਏ ਅੰਡਰ-17 ਫੁੱਟਬਾਲ ਟੂਰਨਾਮੈਂਟ ਮੁਕਾਬਲਿਆਂ ਵਿਚ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਦੀ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ।

Ad Position 21
No active advertisement
ਅਜੀਤ ਡੈਸਕ 05-10-2026
ਅਜੀਤਵਾਲ, 4 ਅਕਤੂਬਰ (ਹਰਦੇਵ ਸਿੰਘ ਮਾਨ)-ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਮੋਗਾ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ ’ਤੇ ਖੇਡ ਟੂਰਨਾਮੈਂਟ ਹੋ ਰਹੇ ਹਨ ਜਿਨ੍ਹਾਂ ਵਿਚ ਵੱਡੀ ਗਿਣਤੀ ਖਿਡਾਰੀ ਹਿੱਸਾ ਲੈ ਕੇ ਰਹੇ ਹਨ। ਇਸੇ ਤਹਿਤ ਮਹਿਣਾ ਵਿਖੇ ਹੋਏ ਅੰਡਰ-17 ਫੁੱਟਬਾਲ ਟੂਰਨਾਮੈਂਟ ਮੁਕਾਬਲਿਆਂ ਵਿਚ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਮੱਦੋਕੇ ਦੀ ਲੜਕੀਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਹਾਸਲ ਕੀਤਾ। ਜਾਣਕਾਰੀ ਦਿੰਦਿਆਂ ਖਿਡਾਰੀਆਂ ਨਾਲ ਪਹੁੰਚੇ ਸਕੂਲ ਸਟਾਫ ਦੇ ਸੁਖਮੰਦਰ ਸਿੰਘ ਨੇ ਦੱਸਿਆ ਕਿ ਸਕੂਲ ਟੀਮ ਦੀਆਂ ਖਿਡਾਰਨਾਂ ਦਾ ਵੱਖ-ਵੱਖ ਟੀਮਾਂ ਨਾਲ ਮੁਕਾਬਲਿਆਂ ਵਿਚ ਪ੍ਰਦਰਸ਼ਨ ਸ਼ਾਨਦਾਰ ਰਿਹਾ ਅਤੇ ਫਾਈਨਲ ਵਿਚ ਜਾ ਕੇ ਕੋਕਰੀ ਕਲਾਂ ਦੀ ਟੀਮ ਨਾਲ ਮੈਚ ਵਿਚ ਦੂਸਰਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਥਲੈਟਿਕ ਅਤੇ ਹੋਰ ਖੇਡਾਂ ਵਿਚ ਵੀ ਸਕੂਲ ਦੇ ਖਿਡਾਰੀ ਵਧੀਆ ਪ੍ਰਦਰਸ਼ਨ ਕਰ ਰਹੇ ਹਨ ਤੇ ਸਾਨੂੰ ਆਸ ਹੈ ਕਿ ਉਨ੍ਹਾਂ ਵਿੱਚ ਵੀ ਖਿਡਾਰੀ ਵਧੀਆ ਸਥਾਨ ਹਾਸਿਲ ਕਰਨਗੇ। ਸਕੂਲ ਦੀ ਫੁੱਟਬਾਲ ਟੀਮ ਦੀ ਇਸ ਸ਼ਾਨਦਾਰ ਜਿੱਤ ’ਤੇ ਸਕੂਲ ਸਟਾਫ ਅਤੇ ਬੱਚਿਆਂ ਵਿਚ ਖੁਸ਼ੀ ਪਾਈ ਜਾ ਰਹੀ ਹੈ|
Ad Position 22
No active advertisement
ਪਿਛਲੀ ਖ਼ਬਰ ਸਪਰਿੰਗ ਫੀਲਡ ਕਾਨਵੈਂਟ ਸਕੂਲ ਦੇ ਖਿਡਾਰੀਆਂ ਨੇ ਅਥਲੈਟਿਕਸ ’ਚ ਮੱਲਾਂ ਮਾਰੀਆਂ ਚੇਅਰਮੈਨ ਨਰ ਸਿੰਘ ਬਰਾੜ ਨੇ ਖਿਡਾਰੀਆਂ ਨ... ਅਗਲੀ ਖ਼ਬਰ ਬਾਬਾ ਸਾਧੂ ਸ਼ਾਹ ਦੀ ਯਾਦ ’ਚ ਸੱਭਿਆਚਾਰਕ ਮੇਲਾ ਭਲਕੇ
Ad Position 24