05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਅਲਪਾਈਨ ਗਰਲਜ਼ ਕਾਲਜ ਦੇ ਬੀ.ਕਾਮ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਸਮਾਲਸਰ, 4 ਅਕਤੂਬਰ (ਗੁਰਜੰਟ ਕਲਸੀ ਲੰਡੇ)-ਅਲਪਾਈਨ ਗਰਲਜ਼ ਕਾਲਜ ਜੀ. ਟੀ.

Ad Position 21
No active advertisement
ਅਜੀਤ ਡੈਸਕ 05-10-2026
ਸਮਾਲਸਰ, 4 ਅਕਤੂਬਰ (ਗੁਰਜੰਟ ਕਲਸੀ ਲੰਡੇ)-ਅਲਪਾਈਨ ਗਰਲਜ਼ ਕਾਲਜ ਜੀ.ਟੀ.ਬੀ. ਗੜ੍ਹ ਰੋਡੇ ਦੀਆਂ ਵਿਦਿਆਰਥਣਾਂ ਨੇ ਬੀ.ਕਾਮ ਚੌਥੇ ਸਮੈਸਟਰ ਦੇ ਨਤੀਜਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਦਾ ਨਾਂਅ ਰੌਸ਼ਨ ਕੀਤਾ। ਯੂਨੀਵਰਸਿਟੀ ਵਲੋਂ ਐਲਾਨੇ ਗਏ ਨਤੀਜੇ ਵਿਚ ਜੌਬਨਜੋਤ ਕੌਰ ਪੁੱਤਰੀ ਗੁਰਮੀਤ ਸਿੰਘ ਸਮਾਲਸਰ ਨੇ 82 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਹਰਮਨਦੀਪ ਕੌਰ ਪੁੱਤਰੀ ਜਗਰੂਪ ਸਿੰਘ ਕਾਲੇਕੇ, ਰਮਨਦੀਪ ਕੌਰ ਪੁੱਤਰੀ ਬੋਹੜ ਸਿੰਘ ਮਾੜੀ ਮੁਸਤਫਾ ਅਤੇ ਹਰਪ੍ਰੀਤ ਕੌਰ ਪੁੱਤਰੀ ਜਸਵਿੰਦਰ ਸਿੰਘ ਬੰਬੀਹਾ ਭਾਈ ਨੇ 80 ਫੀਸਦੀ ਅੰਕਾਂ ਨਾਲ ਦੂਜਾ, ਮਨਵੀਰ ਕੌਰ ਪੁੱਤਰੀ ਰਣਜੀਤ ਸਿੰਘ ਕਾਲੇਕੇ ਨੇ 78 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਬੰਧਕ ਕੁਲਜਿੰਦਰ ਕੌਰ ਨੇ ਸਫਲ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਕਾਲਜ ਦਾ ਮੁੱਖ ਉਦੇਸ਼ ਵਿਦਿਆਰਥਣਾਂ ਨੂੰ ਉੱਚ ਪੱਧਰੀ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਵਧੀਆ ਮੌਕੇ ਪ੍ਰਦਾਨ ਕਰਨਾ ਹੈ। ਇਸ ਮੌਕੇ ਅਧਿਆਪਕਾਂ ਅਤੇ ਸਟਾਫ ਮੈਂਬਰਾਂ ਨੇ ਵੀ ਵਿਦਿਆਰਥਣਾਂ ਨੂੰ ਉਨ੍ਹਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਲਈ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਕਣਕ ਦੇ ਭਾਅ ’ਚ 25 ਰੁਪਏ ਦਾ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਸਮਾਧ ਭਾਈ, ਨੱਥੂਵਾਲਾ, ਮਾਹਲਾ ਕਲਾਂ ਅਗਲੀ ਖ਼ਬਰ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦਾ ਸ਼੍ਰੋਮਣੀ ਅਕਾਲੀ ਦਲ (ਬ) ’ਚ ਘਰ ਵਾਪਸੀ ਕਰਨ ’ਤੇ ਸਨਮਾਨ
Ad Position 24