07.40 ਗ੍ਰਾਮ ਹੈਰੋਇਨ ਸਮੇਤ ਦੋ ਗਿ੍ਫ਼ਤਾਰ
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿਚ ਜਦ ਪਿੰਡ ਢਿੱਲਵਾਂ ਕਲਾਂ ਤੋਂ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਅੰਮ੍ਰਿਤਸਰ ਬਠਿੰਡਾ ਹਾਈਵੇ ਨੂੰ ਜਾ ਰਹੇ ਸਨ ਤਾਂ ਬੋਹੜ ਦੇ ਦਰੱਖ਼ਤ ਕੋਲ ਦੋ ਮੋਨੇ ਨੌਜਵਾਨ ਇਕ ਮੋਮੀ ਲਿਫ਼ਾਫ਼ੀ ਨੂੰ ਹੱਥਾਂ ਵਿਚ ਫੜ ਕੇ ਸੁੰਘ ਰਹੇ ਸਨ। ਪੁਲਿਸ ਪਾਰਟੀ ਨੂੰ ਗੱਡੀ ਵਿਚੋਂ ਉਤਰਦੀ ਵੇਖ ਕੇ ਉਸ ਮੋਮੀ ਲਿਫ਼ਾਫ਼ੀ ਨੂੰ ਪਟੜੀ ’ਤੇ ਸੁੱਟ ਕੇ ਖਿਸਕਣ ਲੱਗੇ ਤਾਂ ਪੁਲਿਸ ਨੇ ਪਾਰਟੀ ਨੇ ਦੋਵਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ।
ਕੋਟਕਪੂਰਾ, 4 ਅਕਤੂਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਅਤੇ ਚੈਕਿੰਗ ਸ਼ੱਕੀ ਪੁਰਸਾਂ ਦੇ ਸਬੰਧ ਵਿਚ ਜਦ ਪਿੰਡ ਢਿੱਲਵਾਂ ਕਲਾਂ ਤੋਂ ਹੁੰਦੇ ਹੋਏ ਗੁਰਦੁਆਰਾ ਦਸਵੀਂ ਪਾਤਸ਼ਾਹੀ ਪਿੰਡ ਢਿੱਲਵਾਂ ਕਲਾਂ ਤੋਂ ਲਿੰਕ ਰੋਡ ਅੰਮ੍ਰਿਤਸਰ ਬਠਿੰਡਾ ਹਾਈਵੇ ਨੂੰ ਜਾ ਰਹੇ ਸਨ ਤਾਂ ਬੋਹੜ ਦੇ ਦਰੱਖ਼ਤ ਕੋਲ ਦੋ ਮੋਨੇ ਨੌਜਵਾਨ ਇਕ ਮੋਮੀ ਲਿਫ਼ਾਫ਼ੀ ਨੂੰ ਹੱਥਾਂ ਵਿਚ ਫੜ ਕੇ ਸੁੰਘ ਰਹੇ ਸਨ। ਪੁਲਿਸ ਪਾਰਟੀ ਨੂੰ ਗੱਡੀ ਵਿਚੋਂ ਉਤਰਦੀ ਵੇਖ ਕੇ ਉਸ ਮੋਮੀ ਲਿਫ਼ਾਫ਼ੀ ਨੂੰ ਪਟੜੀ ’ਤੇ ਸੁੱਟ ਕੇ ਖਿਸਕਣ ਲੱਗੇ ਤਾਂ ਪੁਲਿਸ ਨੇ ਪਾਰਟੀ ਨੇ ਦੋਵਾਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਨਾਮ ਪਤਾ ਪੁੱਛਿਆ। ਉਨ੍ਹਾਂ ਨੇ ਆਪਣੀ ਪਹਿਚਾਣ ਹੰਸਰਾਜ ਸਿੰਘ ਹੰਸਾ ਵਾਸੀ ਪਿੰਡ ਖਾਰਾ ਅਤੇ ਲਖਵੀਰ ਸਿੰਘ ਲੱਖਾ ਵਾਸੀ ਪਿੰਡ ਖਾਰਾ, ਜ਼ਿਲ੍ਹਾ ਫ਼ਰੀਦਕੋਟ ਵਜੋਂ ਕਰਵਾਈ। ਉਪਰੰਤ ਉਨ੍ਹਾਂ ਵਲੋਂ ਜ਼ਮੀਨ ’ਤੇ ਸੁੱਟੀ ਹੋਈ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਨੂੰ ਚੈਕ ਕੀਤਾ ਤਾਂ ਉਸ ਵਿਚੋਂ 7.40 ਗਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧ ’ਚ ਪੁਲਿਸ ਨੇ ਦੋਹਾਂ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਵਿਰੁੱਧ ਦਿਹਾਤੀ ਪੁਲਿਸ ਸਟੇਸ਼ਨ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।