06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਵਿਧਾਇਕ ਲਾਡੀ ਢੋਸ ਨੇ ਦਾਣਾ ਮੰਡੀ ਕੋਟ ਈਸੇ ਖਾਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕੋਟ ਈਸੇ ਖਾਂ, 5 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਖ਼ਰੀਦ ਪ੍ਰਬੰਧਾਂ ਤੇ ਮੰਡੀਆਂ ‘ਚ ਝੋਨੇ ਦੀ ਫ਼ਸਲ ਦੀ ਆਮਦ ਨੂੰ ਲੈ ਕੇ ਕੀਤੇ ਗਏ ਹੋਰਨਾਂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ।

Ad Position 21
No active advertisement
ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਸਮੇਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ। 06-10-2026
ਕੋਟ ਈਸੇ ਖਾਂ, 5 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਦਾਣਾ ਮੰਡੀ ਕੋਟ ਈਸੇ ਖਾਂ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਦੇ ਨਾਲ ਹੀ ਉਨ੍ਹਾਂ ਵਲੋਂ ਖ਼ਰੀਦ ਪ੍ਰਬੰਧਾਂ ਤੇ ਮੰਡੀਆਂ ‘ਚ ਝੋਨੇ ਦੀ ਫ਼ਸਲ ਦੀ ਆਮਦ ਨੂੰ ਲੈ ਕੇ ਕੀਤੇ ਗਏ ਹੋਰਨਾਂ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਮਾਰਕੀਟ ਕਮੇਟੀ ਸਕੱਤਰ, ਮੰਡੀ ਸੁਪਰਵਾਈਜ਼ਰ, ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਤੇ ਮਾਰਕੀਟ ਕਮੇਟੀ ਦਾ ਹੋਰ ਸਟਾਫ਼ ਵੀ ਮੌਜੂਦ ਰਿਹਾ। ਖ਼ਰੀਦ ਸ਼ੁਰੂ ਕਰਵਾਉਣ ਤੋਂ ਪਹਿਲਾਂ ਮਾਰਕੀਟ ਕਮੇਟੀ ਦਫ਼ਤਰ ਕੋਟ ਈਸੇ ਖਾਂ ਵਿਖੇ ਆੜ੍ਹਤੀਆਂ ਕਿਸਾਨਾਂ ਨਾਲ ਹੋਈ ਬੈਠਕ ਦੌਰਾਨ ਆੜ੍ਹਤੀਆਂ ਵਲੋਂ ਮੰਡੀ ਦੇ ਸੀਵਰੇਜ ਤੇ ਕੰਡੇ ਨੂੰ ਲੈ ਕੇ ਕੁਝ ਮੁਸ਼ਕਲਾਂ ਧਿਆਨ ਵਿਚ ਲਿਆਂਦੀਆਂ ਗ ਈਆਂ, ਜਿਸ ਦਾ ਤੁਰੰਤ ਨੋਟਿਸ ਲੈਂਦਿਆਂ ਉਨ੍ਹਾਂ ਵਲੋਂ ਜਲਦ ਹੱਲ ਕਰਨ ਦੇ ਦਿਸ਼ਾ ਲੱਗਦੇ ਨਿਰਦੇਸ਼ ਦਿੱਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਤੇ ਉਸ ਨੇ ਕਿਹਾ ਕਿ ਮੰਡੀਆਂ ‘ਚ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਆੜ੍ਹਤੀਆਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨ ਵੀਰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਨਾਲ ਦੀ ਨਾਲ ਖ਼ਰੀਦ ਹੋ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਫ਼ਸਲਾਂ ਦੇ ਹਰ ਸੀਜ਼ਨ ਵਿਚ ਅਗਾਊਂ ਧਿਆਨ ਦਿੱਤਾ ਜਾਂਦਾ ਹੈ ਤਾਂ ਜੋ ਕੋਈ ਮੁਸ਼ਕਿਲ ਮੌਕੇ ‘ਤੇ ਨਾ ਆਵੇ। ਇਸ ਮੌਕੇ ਅਮਨ ਪੰਡੋਰੀ ਚੇਅਰਮੈਨ ਮਾਰਕੀਟ ਕਮੇਟੀ, ਨਗਰ ਪੰਚਾਇਤ ਪ੍ਰਧਾਨ ਸਚਿਨ ਧੀਰ, ਆੜ੍ਹਤੀ ਯੂਨੀਅਨ ਦੇ ਪ੍ਰਧਾਨ ਗੁਰਦੇਵ ਸਿੰਘ ਨਿਹਾਲਗੜ੍ਹ, ਸਰਪੰਚ ਤੇ ਬਲਾਕ ਪ੍ਰਧਾਨ ਅਮਨ ਕਾਦਰ ਵਾਲਾ, ਜਗੀਰ ਛਾਬੜਾ ਸੀਨੀਅਰ ਮੀਤ ਪ੍ਰਧਾਨ ਆੜ੍ਹਤੀ ਯੂਨੀਅਨ, ਪ੍ਰਿੰਸ ਸਦਿਓੜਾ, ਡਾ. ਸੁਰਿੰਦਰਪਾਲ ਸਿੰਘ ਲਾਡੀ, ਆੜ੍ਹਤੀ ਮੇਜਰ ਸਿੰਘ ਸ਼ਾਦੀਵਾਲਾ, ਸੱਤ ਸ਼ਾਦੀਵਾਲਾ, ਸਰਪੰਚ ਸਤਵੰਤ ਸਿੰਘ ਭੋਲਾ, ਕੌਂਸਲਰ ਸੁੱਚਾ ਸਿੰਘ ਪੁਰਬਾ, ਆੜ੍ਹਤੀ ਵਿਜੇ ਜੁਨੇਜਾ, ਸੁਖਦੇਵ ਸਿੰਘ ਨਿਹਾਲਗੜ੍ਹ, ਕੁਲਦੀਪ ਸਿੰਘ ਮੂਸੇਵਾਲਾ ਆਗੂ ਟਰੱਕ ਯੂਨੀਅਨ, ਸੰਦੀਪ ਸਿੰਘ ਸੀਪਾ, ਪਰਮਜੀਤ ਮਸੀਤਾਂ, ਬਿੱਲਾ ਤਨੇਜਾ, ਅਜੇ ਕਪੂਰ, ਸੁਭਾਸ਼ ਛਾਬੜਾ, ਅਮਰ ਪਲਤਾ, ਬਿਕਰਮ ਸ਼ਰਮਾ, ਕੌਂਸਲਰ ਜਰਨੈਲ ਰਾਜਪੂਤ, ਰਮੇਸ਼ ਕੋਛੜ, ਪ੍ਰਿੰਸ ਤਨੇਜਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐਸ.ਡੀ.ਐਮ. ਨਿਹਾਲ ਸਿੰਘ ਵਾਲਾ ਨੇ ਅਨਾਜ ਮੰਡੀ ਬੱਧਨੀ ਕਲਾਂ ’ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ ਅਗਲੀ ਖ਼ਬਰ ਕਿਸਾਨਾਂ ਨੂੰ ਮੰਡੀਆਂ ਵਿਚ ਸੁੱਕਾ ਝੋਨਾ ਲੈ ਕੇ ਆਉਣ ਦੀ ਕੀਤੀ ਅਪੀਲ
Ad Position 24