ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਭੋਲਾ ਸਿੰਘ ਬਰਾੜ
ਸਮਾਧ ਭਾਈ, 5 ਅਕਤੂਬਰ (ਜਗਰੂਪ ਸਿੰਘ ਸਰੋਆ)-ਕਾਂਗਰਸ ਪਾਰਟੀ ਵਲੋਂ ਨਵੇਂ ਬਣਾਏ ਗਏ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਪ੍ਰਤੀ ਪੂਰੇ ਪੰਜਾਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਜੋ ਮੇਲ ਮਿਲਾਪ ਅਤੇ ਸਤਿਕਾਰ ਦੀ ਭਾਵਨਾ ਸਾਹਮਣੇ ਆ ਰਹੀ ਹੈ, ਉਸ ਤੋਂ ਸਪਸ਼ਟ ਜਾਪ ਰਿਹਾ ਹੈ ਕਿ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਹੋਰ ਵਧੇਰੇ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਸਦਕਾ ਕਾਂਗਰਸ ਦੇ ਬਾਕੀ ਸੀਨੀਅਰ ਆਗੂ ਇਕਜੁੱਟਤਾ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ
ਸੂਬਾ ਪ੍ਰਧਾਨ ਪਰਗਟ ਸਿੰਘ ਤੇ ਹਲਕਾ ਇੰਚਾਰਜ ਭੋਲਾ ਸਿੰਘ ਬਰਾੜ।
06-10-2026
ਸਮਾਧ ਭਾਈ, 5 ਅਕਤੂਬਰ (ਜਗਰੂਪ ਸਿੰਘ ਸਰੋਆ)-ਕਾਂਗਰਸ ਪਾਰਟੀ ਵਲੋਂ ਨਵੇਂ ਬਣਾਏ ਗਏ ਪੰਜਾਬ ਕਾਂਗਰਸ ਦੇ ਪ੍ਰਧਾਨ ਪ੍ਰਗਟ ਸਿੰਘ ਪ੍ਰਤੀ ਪੂਰੇ ਪੰਜਾਬ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿਚ ਜੋ ਮੇਲ ਮਿਲਾਪ ਅਤੇ ਸਤਿਕਾਰ ਦੀ ਭਾਵਨਾ ਸਾਹਮਣੇ ਆ ਰਹੀ ਹੈ, ਉਸ ਤੋਂ ਸਪਸ਼ਟ ਜਾਪ ਰਿਹਾ ਹੈ ਕਿ ਪ੍ਰਗਟ ਸਿੰਘ ਦੀ ਅਗਵਾਈ ਵਿਚ ਕਾਂਗਰਸ ਹੋਰ ਵਧੇਰੇ ਮਜ਼ਬੂਤ ਹੋਵੇਗੀ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਸਦਕਾ ਕਾਂਗਰਸ ਦੇ ਬਾਕੀ ਸੀਨੀਅਰ ਆਗੂ ਇਕਜੁੱਟਤਾ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨਗੇ। ਇਹ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਇੰਚਾਰਜ ਭੋਲਾ ਸਿੰਘ ਬਰਾੜ ਸਮਾਧ ਭਾਈ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਤੋਂ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਕਾਬੂ ਹੇਠ ਨਹੀਂ ਰੱਖਿਆ ਜਾ ਸਕਿਆ ਅਤੇ ਆਏ ਦਿਨ ਵੱਡੀਆਂ ਘਟਨਾਵਾਂ ਦੌਰਾਨ ਕਤਲੋ-ਗਾਰਤ ਅਤੇ ਨਸ਼ਿਆਂ ਨਾਲ ਰੋਜ਼ਾਨਾ ਮਰਦੇ ਨੌਜਵਾਨਾਂ ਦੀ ਵਧਦੀ ਗਿਣਤੀ ਸਪਸ਼ਟ ਰੂਪ ਵਿਚ ਇਹ ਦਰਸਾ ਰਹੀ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸਥਿਤੀ ਨੂੰ ਸਹੀ ਢੰਗ ਨਾਲ ਵਾਚ ਕੇ ਯੋਗ ਕਾਰਜ ਕਰਨ ਵਿਚ ਅਸਮਰਥ ਹੈ। ਭੋਲਾ ਸਿੰਘ ਬਰਾੜ ਨੇ ਕਿਹਾ ਕਿ ਕਾਂਗਰਸ ਦੇ ਜ਼ਮੀਨੀ ਪੱਧਰ ਦੇ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕਰ ਰਹੇ ਹਨ। ਉਨ੍ਹਾਂ ਪਾਰਟੀ ਦੇ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਵੇਂ ਪ੍ਰਧਾਨ ਦਾ ਸਾਥ ਦੇਣ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿਚ ਪ੍ਰਗਟ ਸਿੰਘ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਦੀ ਜਿੱਤ ਦੇ ਅੰਕੜੇ ਹਰ ਇਕ ਨੂੰ ਹੈਰਾਨ ਕਰਨ ਵਾਲੇ ਹੋਣ।