05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਹਾਸਰਸ ਤੇ ਚੁਟਕਲਿਆਂ ਨਾਲ ਨਹੀਂ ਹੋ ਸਕਦਾ-ਰਾਜ ਕੌਰ

ਕਿਸ਼ਨਪੁਰਾ ਕਲਾਂ, 5 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸਰਗਰਮ ਆਗੂ ਬੀਬੀ ਰਾਜ ਕੌਰ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੂੰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਾਜ ਕੌਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 06-10-2026
ਕਿਸ਼ਨਪੁਰਾ ਕਲਾਂ, 5 ਅਕਤੂਬਰ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੀ ਸਰਗਰਮ ਆਗੂ ਬੀਬੀ ਰਾਜ ਕੌਰ ਕਿਸ਼ਨਪੁਰਾ ਖ਼ੁਰਦ (ਦਾਨੂੰਵਾਲਾ) ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਨੂੰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਲੋੜ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਾਜ ਕੌਰ ਨੇ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਨਸ਼ਾ ਤਸਕਰੀ ਕਾਰਨ ਨੌਜਵਾਨਾਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਈ ਪਰਿਵਾਰ ਇਸ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ‘ਤੇ ਕਾਬੂ ਪਾਉਣ ਲਈ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨੌਜਵਾਨਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਖੇਡਾਂ ਨਾਲ ਜੋੜਨ ਲਈ ਠੋਸ ਨੀਤੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਬਾਵਜੂਦ ਲੋਕਾਂ ਨੂੰ ਅਜੇ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਨਾਲ-ਨਾਲ ਕਰਜ਼ੇ ਦੇ ਬੋਝ ਨੂੰ ਘਟਾਉਣ, ਉਦਯੋਗ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਸਿਰਫ਼ ਹਾਸਰਸ ਅਤੇ ਚੁਟਕਲਿਆਂ ਰਾਹੀਂ ਨਹੀਂ ਕੀਤਾ ਜਾ ਸਕਦਾ, ਸਗੋਂ ਇਸ ਲਈ ਗੰਭੀਰ ਸੋਚ, ਠੋਸ ਨੀਤੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਭਾਜਪਾ ਦੀ ਡਬਲ ਇੰਜਣ ਸਰਕਾਰ ਦੀ ਲੋੜ ਹੈ। ਇਸ ਮੌਕੇ ਕਰਮਜੀਤ ਕੌਰ ਧੱਲੇਕੇ, ਪਰਮਜੀਤ ਕੌਰ ਦਿੱਲੀ, ਅੰਗਰੇਜ਼ ਸਿੰਘ ਜਲਾਲਾਬਾਦ, ਸਤਿੰਦਰਪ੍ਰੀਤ ਸਿੰਘ, ਮੰਗਲ ਸਿੰਘ ਪੰਡੋਰੀ, ਅਰਵਿੰਦਰ ਸਿੰਘ ਗੋਰਾ, ਬਲਵੀਰ ਸਿੰਘ, ਜਸਵੀਰ ਸਿੰਘ, ਅਜਮੇਰ ਸਿੰਘ ਭਿੰਡਰ, ਦਵਿੰਦਰ ਸਿੰਘ, ਲਖਵੰਤ ਸਿੰਘ, ਗੁਰਜਿੰਦਰ ਸਿੰਘ ਗਗਨ ਮੋਗਾ, ਭੋਲਾ ਸਿੰਘ, ਜਗਜੀਤ ਸਿੰਘ, ਕਰਮਜੀਤ ਕੌਰ ਕਿਸ਼ਨਪੁਰਾ ਸਮੇਤ ਭਾਜਪਾ ਦੇ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ.ਐਮ. ਸ੍ਰੀ ਸ. ਕੰਨਿਆ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਚਮਕੌਰ ਸਾਹਿਬ ਦਾ ਵਿੱਦਿਅਕ ਦੌਰਾ ਅਗਲੀ ਖ਼ਬਰ ਪਰਗਟ ਸਿੰਘ ਦੇ ਪ੍ਰਧਾਨ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਭੋਲਾ ਸਿੰਘ ਬਰਾੜ
Ad Position 24