05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪੀ.ਐਮ. ਸ੍ਰੀ ਸ. ਕੰਨਿਆ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਚਮਕੌਰ ਸਾਹਿਬ ਦਾ ਵਿੱਦਿਅਕ ਦੌਰਾ

ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਸਿੱਖਿਆ ਵਿਭਾਗ ਪੰਜਾਬ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਪੀ. ਐਮ.

Ad Position 21
No active advertisement
ਅਜੀਤ ਡੈਸਕ 06-10-2026
ਬੱਧਨੀ ਕਲਾਂ, 5 ਅਕਤੂਬਰ (ਸੰਜੀਵ ਕੋਛੜ)-ਸਿੱਖਿਆ ਵਿਭਾਗ ਪੰਜਾਬ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਆਪਣੇ ਗੌਰਵਮਈ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਦੇ ਉਦੇਸ਼ ਨਾਲ ਪੀ.ਐਮ. ਸ਼੍ਰੀ ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਨੂੰ ਪਵਿੱਤਰ ਅਤੇ ਇਤਿਹਾਸਕ ਧਰਤੀ ਸ੍ਰੀ ਚਮਕੌਰ ਸਾਹਿਬ ਦਾ ਵਿੱਦਿਅਕ ਦੌਰਾ ਕਰਵਾਇਆ ਗਿਆ। ਇਹ ਸਮੁੱਚਾ ਦੌਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਮੋਗਾ ਅਸ਼ੀਸ਼ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ ਸਿੰਘ ਮਠਾੜੂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਸਦਕਾ ਕਰਵਾਇਆ ਗਿਆ। ਇਸ ਵਿੱਦਿਅਕ ਦੌਰੇ ਦੀ ਅਗਵਾਈ ਸਕੂਲ ਮੁਖੀ ਧਰਮਿੰਦਰ ਸਿੰਘ, ਸ਼੍ਰੀਮਤੀ ਅਰਚਨਾ ਗੁਪਤਾ, ਜਸਵਿੰਦਰ ਸਿੰਘ, ਸੁਖਮਿੰਦਰ ਸਿੰਘ, ਸ਼੍ਰੀਮਤੀ ਜਸਵੀਰ ਕੌਰ ਲੈਕਚਰਾਰ ਅਰਥ ਸ਼ਾਸਤਰ ਅਤੇ ਰੂਪ ਸਿੰਘ, ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਦੁਆਰਾ ਕੀਤੀ ਗਈ। ਸਵੇਰੇ ਸਕੂਲ ਤੋਂ ਰਵਾਨਾ ਹੋ ਕੇ ਵਿਦਿਆਰਥੀ ਸਭ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਮੱਥਾ ਟੇਕਿਆ। ਇਸ ਤੋਂ ਬਾਅਦ ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਉਸ ਇਤਿਹਾਸਕ ਅਸਥਾਨ ਬਾਰੇ ਵਿਸਥਾਰ ਨਾਲ ਦੱਸਿਆ ਗਿਆ ਜਿੱਥੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਅਤੇ 40 ਸਿੰਘਾਂ ਨੇ ਲੱਖਾਂ ਦੀ ਗਿਣਤੀ ਵਾਲੀ ਮੁਗਲ ਫ਼ੌਜ ਨਾਲ ਲੋਹਾ ਲਿਆ ਸੀ। ਵਿਦਿਆਰਥੀਆਂ ਨੇ ਚਮਕੌਰ ਦੀ ਕੱਚੀ ਗੜ੍ਹੀ ਦੇ ਦਰਸ਼ਨ ਵੀ ਕੀਤੇ। ਇਕਬਾਲ ਸਿੰਘ ਕੰਪਿਊਟਰ ਅਧਿਆਪਕ ਅਤੇ ਜਸਵੀਰ ਕੌਰ ਮੈਡਮ ਦੁਆਰਾ ਵਿਦਿਆਰਥੀਆਂ ਨੂੰ ਸ੍ਰੀ ਚਮਕੌਰ ਸਾਹਿਬ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ ਗਈ। ਅੰਤ ਵਿਚ ਸਕੂਲ ਮੁਖੀ ਧਰਮਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਵਿੱਦਿਅਕ ਦੌਰੇ ਕਰਵਾਏ ਜਾਂਦੇ ਰਹਿਣਗੇ। ਇਸ ਮੌਕੇ ਸ਼੍ਰੀਮਤੀ ਰੀਨੂ, ਰਮਨਦੀਪ ਕੌਰ, ਨੀਤਿਕਾ, ਆਰਤੀ, ਜਸਪ੍ਰੀਤ ਕੌਰ, ਕੁਲਵੰਤ ਕੌਰ, ਸੰਗੀਤਾ, ਲਵਪ੍ਰੀਤ ਕੌਰ, ਕਿਰਨਜੀਤ ਕੌਰ, ਅੰਜੂ, ਗੁਰਮੀਤ ਕੌਰ, ਮਨਮੋਹਨਜੋਤ, ਕੁਲਦੀਪ ਕੌਰ, ਗੀਤਾਂਜਲੀ, ਰਵਿੰਦਰ ਸਿੰਘ, ਹਰਸੰਗੀਤ ਸਿੰਘ, ਹਰਪ੍ਰੀਤ ਕੌਰ, ਕੁਲਵੰਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਵਿਦਿਆਰਥਣਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਿਆਮ ਮੰਦਰ ਵਿਚ ਦੋ ਮਹੀਨਿਆਂ ਤੋਂ ਨਿਰੰਤਰ ਸੇਵਾ ਕਰਨ ’ਤੇ ਰਾਮ ਪ੍ਰਕਾਸ਼ ਮੰਗਲਾ ਸਨਮਾਨਿਤ ਅਗਲੀ ਖ਼ਬਰ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਦਾ ਹੱਲ ਹਾਸਰਸ ਤੇ ਚੁਟਕਲਿਆਂ ਨਾਲ ਨਹੀਂ ਹੋ ਸਕਦਾ-ਰਾਜ ਕੌਰ
Ad Position 24