05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸ਼ਿਆਮ ਮੰਦਰ ਵਿਚ ਦੋ ਮਹੀਨਿਆਂ ਤੋਂ ਨਿਰੰਤਰ ਸੇਵਾ ਕਰਨ ’ਤੇ ਰਾਮ ਪ੍ਰਕਾਸ਼ ਮੰਗਲਾ ਸਨਮਾਨਿਤ

ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਿਆਮ ਸੇਵਾ ਸੁਸਾਇਟੀ ਮੋਗਾ ਵਲੋਂ ਸ੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਚ ਮੰਦਰ ਦੇ ਸੰਸਥਾਪਕ ਕਮਲ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਮੰਦਰ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਨਿਰੰਤਰ ਸੇਵਾ ਨਿਭਾ ਰਹੇ ਸਮਾਜ ਸੇਵੀ ਰਾਮ ਪ੍ਰਕਾਸ਼ ਮੰਗਲਾ ਨੂੰ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਸ਼ਿਆਮ ਸੇਵਾ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ।

Ad Position 21
No active advertisement
ਮੋਗਾ ਦੀ ਜਲੰਧਰ ਕਾਲੋਨੀ ਸਥਿਤ ਸ਼ਿਆਮ ਮੰਦਰ ਵਿਚ ਮੀਟਿੰਗ ਦੌਰਾਨ ਸਮਾਜ ਸੇਵੀ ਰਾਮ ਪ੍ਰਕਾਸ਼ ਮੰਗਲਾ ਨੂੰ ਸਨਮਾਨਿਤ ਕਰਦੇ ਹੋਏ ਸੰਸਥਾਪਕ ਕਮਲ ਸ਼ਰਮਾ, ਭੂਸ਼ਨ ਗਰਗ ਰਾਜੂ, ਵਿਨੋਦ ਪੋਪਲੀ, ਸੰਜੀਵ ਗਰਗ ਟੀਟੂ ਅਤੇ ਹੋਰ। ਅਜੀਤ ਤਸਵੀਰ 06-10-2026
ਮੋਗਾ, 5 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਿਆਮ ਸੇਵਾ ਸੁਸਾਇਟੀ ਮੋਗਾ ਵਲੋਂ ਸ੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਚ ਮੰਦਰ ਦੇ ਸੰਸਥਾਪਕ ਕਮਲ ਸ਼ਰਮਾ ਦੀ ਅਗਵਾਈ ਹੇਠ ਵਿਸ਼ੇਸ਼ ਮੀਟਿੰਗ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਦੌਰਾਨ ਮੰਦਰ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਨਿਰੰਤਰ ਸੇਵਾ ਨਿਭਾ ਰਹੇ ਸਮਾਜ ਸੇਵੀ ਰਾਮ ਪ੍ਰਕਾਸ਼ ਮੰਗਲਾ ਨੂੰ ਉਨ੍ਹਾਂ ਦੀ ਸਮਰਪਿਤ ਸੇਵਾ ਲਈ ਸ਼ਿਆਮ ਸੇਵਾ ਸੁਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਨੇ ਕਿਹਾ ਕਿ ਮੰਦਰ ਵਿਚ ਸ਼ਰਧਾ ਅਤੇ ਸੇਵਾ ਭਾਵਨਾ ਨਾਲ ਨਿਰੰਤਰ ਆਪਣੀ ਜ਼ਿੰਮੇਵਾਰੀ ਨਿਭਾਉਣਾ ਸ਼ਲਾਘਾਯੋਗ ਕਾਰਜ ਹੈ। ਇਸ ਮੌਕੇ ਸੇਵਾਦਾਰ ਵਿਨੋਦ ਪੋਪਲੀ ਨੇ ਦੱਸਿਆ ਕਿ ਸ਼ਿਆਮ ਸੇਵਾ ਸੁਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਦੀ ਸਿਹਤ ਠੀਕ ਨਾ ਹੋਣ ਕਾਰਨ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਰਾਮ ਪ੍ਰਕਾਸ਼ ਮੰਗਲਾ ਮੰਦਰ ਵਿਚ ਨਿਯਮਿਤ ਤੌਰ ‘ਤੇ ਸੇਵਾ ਦਾ ਕੰਮ ਸੰਭਾਲ ਰਹੇ ਹਨ। ਮੀਟਿੰਗ ਦੌਰਾਨ ਨਵੰਬਰ ਮਹੀਨੇ ਵਿਚ ਹੋਣ ਵਾਲੇ ਬਾਬਾ ਸ਼ਿਆਮ ਦੇ ਜਨਮ ਉਤਸਵ ਨੂੰ ਲੈ ਕੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਜਨਮ ਉਤਸਵ ਨੂੰ ਸ਼ਰਧਾ ਅਤੇ ਸ਼ਾਨੋ-ਸ਼ੌਕਤ ਨਾਲ ਮਨਾਉਣ ਲਈ ਪ੍ਰੋਗਰਾਮ ਦੀ ਰੂਪ-ਰੇਖਾ, ਤਿਆਰੀਆਂ ਅਤੇ ਵੱਖ-ਵੱਖ ਪ੍ਰਬੰਧਾਂ ਸਬੰਧੀ ਮੈਂਬਰਾਂ ਨੇ ਆਪਣੇ ਸੁਝਾਅ ਦਿੱਤੇ। ਇਸ ਤੋਂ ਪਹਿਲਾਂ ਮੰਦਰ ਪਰਿਸਰ ਵਿਚ ਹੋਈ ਮੀਟਿੰਗ ਦੌਰਾਨ ਸੁਸਾਇਟੀ ਦੇ ਮੈਂਬਰਾਂ ਨੇ ਮੰਦਰ ਦੀ ਸੇਵਾ ਵਿਵਸਥਾ ਅਤੇ ਆਉਣ ਵਾਲੇ ਧਾਰਮਿਕ ਸਮਾਗਮਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਹਾਜ਼ਰ ਮੈਂਬਰਾਂ ਨੇ ਦੱਸਿਆ ਕਿ 6 ਅਕਤੂਬਰ ਨੂੰ ਸ਼ਿਆਮ ਮੰਦਰ ਵਿਚ ਇਕਾਦਸ਼ੀ ਦੇ ਮੌਕੇ ‘ਤੇ ਸ਼ਾਮ 7:30 ਤੋਂ ਰਾਤ 9 ਵਜੇ ਤੱਕ ਤਾਲੀ ਸੰਕੀਰਤਨ ਕਰਵਾਇਆ ਜਾਵੇਗਾ। ਇਸ ਦੌਰਾਨ ਸ਼ਿਆਮ ਬਾਬਾ ਦੀ ਆਰਤੀ ਕੀਤੀ ਜਾਵੇਗੀ । ਇਸ ਮੌਕੇ ਸੰਸਥਾਪਕ ਕਮਲ ਸ਼ਰਮਾ , ਵਿਨੋਦ ਪੋਪਲੀ, ਕੌਂਸਲਰ ਭੂਸ਼ਨ ਗਰਗ ਰਾਜੂ, ਸੰਜੀਵ ਗਰਗ ਟੀਟੂ, ਚੰਦਰ ਮੋਹਨ ਸਹਿਗਲ, ਸੰਜੀਵ ਸਿੰਗਲਾ, ਰਾਜੇਸ਼ ਸਿੰਗਲਾ, ਸੁਦਾਮਾ ਪੁਰੀ, ਜਗਦੀਸ਼ ਬਤਰਾ, ਅਸ਼ੋਕ ਕਾਲੜਾ, ਯੋਗੇਸ਼ ਸ਼ਰਮਾ, ਰਾਜੀਵ ਉੱਪਲ, ਵਿਜੈ ਕੁਮਾਰ ਸਮੇਤ ਹੋਰ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਮੋਗਾ-2 ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਪੀ.ਐਮ. ਸ੍ਰੀ ਸ. ਕੰਨਿਆ ਸਕੂਲ ਬੱਧਨੀ ਕਲਾਂ ਦੇ ਵਿਦਿਆਰਥੀਆਂ ਵਲੋਂ ਸ੍ਰੀ ਚਮਕੌਰ ਸਾਹਿਬ ਦਾ ਵਿੱਦਿਅਕ ਦੌਰਾ
Ad Position 24