ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਦਾ ਘਿਰਾਓ ਦੂਸਰੇ ਦਿਨ ਵੀ ਜਾਰੀ
ਦੋਵੇਂ ਸਰਕਾਰਾਂ ਕਿਸਾਨਾਂ ਦੇ ਮੰਗਾਂ ਮਸਲਿਆਂ ਨੂੰ ਮੰਨਣ ਦੀ ਬਜਾਏ ਘੇਸਲ ਮਾਰ ਕੇ ਬੈਠੀਆਂ-ਆਗੂ
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਦੂਸਰੇ ਦਿਨ ਵੀ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਦੋਨਾਂ ਗੇਟਾਂ ਦਾ ਮੁਕੰਮਲ ਘਿਰਾਓ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਜ਼ਿਲ੍ਹਾ ਮੀਤ ਪਰਧਾਨ ਕੁਲਦੀਪ ਕੌਰ ਕੁੱਸਾ ਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਵੇ ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ, ਦੋਵੇਂ ਸਰਕਾਰਾਂ ਵਿਚ ਕੋਈ ਫ਼ਰਕ ਨਹੀਂ ਹੈ ਦੋਵੇਂ ਹੀ ਸਰਕਾਰਾਂ ਕਿਸਾਨਾਂ ਦੇ ਮੰਗਾਂ ਮਸਲਿਆਂ ਨੂੰ ਮੰਨਣ ਦੀ ਬਜਾਏ ਘੇਸਲ ਮਾਰ ਕੇ ਬੈਠੀਆਂ ਹਨ ਆਮ ਆਦਮੀ ਦੀ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਜਦੋਂ ਕਿ ਹੁਣ ਸਰਕਾਰ ਬਣੀ ਸਾਢੇ ਚਾਰ ਸਾਲ ਹੋ ਗਿਆ ਪਰ ਲੋਕਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ।
ਮ
ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗ ਲਗਾਤਾਰ ਦੋ ਦਿਨ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦੇ ਹੋਏ। ਤਸਵੀਰ : ਹਰਜੀਤ ਸਿੰਘ
07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਕਮੇਟੀ ਮੋਗਾ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਅੱਜ ਦੂਸਰੇ ਦਿਨ ਵੀ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਦੋਨਾਂ ਗੇਟਾਂ ਦਾ ਮੁਕੰਮਲ ਘਿਰਾਓ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਕੀਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਜਨਰਲ ਸਕੱਤਰ ਗੁਰਮੀਤ ਸਿੰਘ ਕਿਸ਼ਨਪੁਰਾ, ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਜ਼ਿਲ੍ਹਾ ਮੀਤ ਪਰਧਾਨ ਕੁਲਦੀਪ ਕੌਰ ਕੁੱਸਾ ਤੇ ਬਲਾਕ ਮੋਗਾ-2 ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਵੇ ਜਾਂ ਕੇਂਦਰ ਦੀ ਮੋਦੀ ਸਰਕਾਰ ਹੋਵੇ, ਦੋਵੇਂ ਸਰਕਾਰਾਂ ਵਿਚ ਕੋਈ ਫ਼ਰਕ ਨਹੀਂ ਹੈ ਦੋਵੇਂ ਹੀ ਸਰਕਾਰਾਂ ਕਿਸਾਨਾਂ ਦੇ ਮੰਗਾਂ ਮਸਲਿਆਂ ਨੂੰ ਮੰਨਣ ਦੀ ਬਜਾਏ ਘੇਸਲ ਮਾਰ ਕੇ ਬੈਠੀਆਂ ਹਨ ਆਮ ਆਦਮੀ ਦੀ ਪਾਰਟੀ ਨੇ ਚੋਣਾਂ ਸਮੇਂ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕੀਤੇ ਸਨ ਜਦੋਂ ਕਿ ਹੁਣ ਸਰਕਾਰ ਬਣੀ ਸਾਢੇ ਚਾਰ ਸਾਲ ਹੋ ਗਿਆ ਪਰ ਲੋਕਾਂ ਦੀਆਂ ਮੰਗਾਂ ਵੱਲ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਅੱਜ ਕਿਸਾਨ ਹੋਣ ਮਜ਼ਦੂਰ ਹੋਣ ਚਾਹੇ ਮੁਲਾਜ਼ਮ ਹੋਣ ਸਾਰੇ ਧਰਨੇ ਮੁਜ਼ਾਰੇ ਕਰ ਰਹੇ ਹਨ। ਪਰ ਸਰਕਾਰ ਦੇ ਕੰਨ ‘ਤੇ ਜੂੰ ਨਹੀਂ ਸਰਕਦੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਦੁਬਾਰਾ ਲੈਂਡ ਪੁਲਿੰਗ ਪਾਲਿਸੀ ਲਾਗੂ ਕਰਨ ਲਈ ਪੱਬਾਂ ਭਾਰ ਹੈ। ਭਗਵੰਤ ਮਾਨ ਸਰਕਾਰ ਨੇ ਪਾਣੀਆਂ ਨੂੰ ਪਲੀਤ ਕਰ ਰਹੇ ਸਨਅਤਕਾਰਾਂ ਖ਼ਿਲਾਫ਼ ਕਾਨੂੰਨ ਨੂੰ ਸਖ਼ਤ ਕਰਨ ਦੀ ਬਜਾਏ ਪਹਿਲੇ ਕਾਨੂੰਨ ਵਿਚ ਸਖ਼ਤ ਸਜਾਵਾਂ ਦੇਣ ਦੇ ਇੰਤਜ਼ਾਮਾਂ ਨੂੰ ਰੱਦ ਕਰਕੇ ਸਿਰਫ਼ ਜੁਰਮਾਨਿਆਂ ਤੱਕ ਸੀਮਤ ਕਰ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ ਸਰਕਾਰ ਲੈਂਡ ਪੁਲਿੰਗ ਨੀਤੀ ਰੱਦ ਕਰੇ, ਡਰੋਨਾ ਰਾਹੀਂ ਕੀਤੇ ਜਾ ਰਹੇ ਸਰਵੇ ਬੰਦ ਕੀਤੇ ਜਾਣ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਦੀ ਸਰਕਾਰ ਕੇਂਦਰ ਦੀ ਮੋਦੀ ਸਰਕਾਰ ਤੋਂ ਵੀ ਅੱਗੇ ਵਧ ਕੇ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਵਿਰੋਧੀ ਤੇ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕਰ ਰਹੀ ਹੈ, ਸਰਕਾਰ ਕਿਸਾਨ ਮਜ਼ਦੂਰ ਲਹਿਰ ਨੂੰ ਆਗੂ ਰਹਿਤ ਕਰਨ ਦੇ ਖੋਟੇ ਮਨਸੂਬਿਆਂ ਤਹਿਤ ਵਾਰ-ਵਾਰ ਕੀਤੇ ਵਾਅਦੇ ਅਨੁਸਾਰ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਮਜ਼ਦੂਰਾਂ ਦੇ ਬਣੇ ਕੇਸ ਅਤੇ ਪਰਾਲੀ ਸਾੜਨ ਦੇ ਪਾਏ ਕੇਸ ਵਾਪਸ ਨਹੀ ਲਏ। ਆਗੂਆਂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਦੇ ਦੋਨਾਂ ਗੇਟਾਂ ਦਾ ਘਿਰਾਓ ਅਣਮਿਥੇ ਸਮੇਂ ਲਈ ਜਾਰੀ ਰਹੇਗਾ। ਧਰਨੇ ਉਪਰੋਕਤ ਤੋ ਬਿਨਾਂ ਜੰਗੀਰ ਸਿੰਘ ਹਿੰਮਤਪੁਰਾ, ਗੁਰਦੇਵ ਸਿੰਘ ਕਿਸ਼ਨਪੁਰਾ, ਇਕਬਾਲ ਸਿੰਘ ਸਿੰਘਾਂਵਾਲਾ, ਜਸਵਿੰਦਰ ਸਿੰਘ ਘੱਲ ਕਲਾਂ, ਜਗਜੀਤ ਸਿੰਘ ਕੋਕਰੀ ਕਲਾਂ, ਲਖਵੀਰ ਸਿੰਘ ਚੜਿੱਕ, ਰਸ਼ਪਾਲ ਸਿੰਘ ਡੇਮਰੂ, ਇੰਦਰਜੀਤ ਸਿੰਘ ਦੁੱਨੇਕੇ, ਗੁਰਦੇਵ ਸਿੰਘ ਚੜਿੱਕ, ਨਛੱਤਰ ਸਿੰਘ ਝੰਡੇਵਾਲਾ, ਮਹਿੰਦਰ ਕੌਰ ਹਿੰਮਤਪੁਰਾ, ਹਰਜੀਤ ਕੋਰ ਸੁਖਾਨੰਦ, ਛਿੰਦਰ ਕੌਰ ਕੋਕਰੀ ਕਲਾਂ, ਪਰਮਜੀਤ ਕੋਰ ਕੁੱਸਾ, ਗੁਰਚਰਨ ਸਿੰਘ ਰਾਮਾ, ਸੁਖਜੀਤ ਸਿੰਘ ਲੰਢੇਕੇ, ਰਮੇਲ ਸਿੰਘ ਘਾਲੀ ਸਮਾਲਸਰ ਨੇ ਵੀ ਸੰਬੋਧਨ ਕੀਤਾ।