07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਯੁੱਧ ਨਸ਼ਿਆਂ ਵਿਰੋਧੀ ਮੁਹਿੰਮ ਤਹਿਤ ਮੋਗਾ ਪੁਲਿਸ ਦੀ ਸਖ਼ਤ ਕਾਰਵਾਈ

ਮੋਗਾ, 6 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੋਧੀ ਮੁਹਿੰਮ’ ਤਹਿਤ ਮੋਗਾ ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਪ੍ਰਵਾਨਾ ਨਗਰ, ਮੋਗਾ, ਥਾਣਾ ਸਿਟੀ ਸਾਊਥ ਦੇ ਇਲਾਕੇ ਵਿਚ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ, ਵਾਸੀ ਬੁੱਕਣ ਵਾਲਾ, ਹਾਲ ਆਬਾਦ ਪ੍ਰਵਾਨਾ ਨਗਰ, ਮੋਗਾ ਨਾਲ ਸਬੰਧਿਤ ਪ੍ਰਾਪਰਟੀ ਸਬੰਧੀ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਗੁਰਤੇਜ ਸਿੰਘ ਬੱਬੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੋਧੀ ਮੁਹਿੰਮ’ ਤਹਿਤ ਮੋਗਾ ਪੁਲਿਸ ਵਲੋਂ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀਆਂ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਅੱਜ ਪ੍ਰਵਾਨਾ ਨਗਰ, ਮੋਗਾ, ਥਾਣਾ ਸਿਟੀ ਸਾਊਥ ਦੇ ਇਲਾਕੇ ਵਿਚ ਬਲਰਾਜ ਸਿੰਘ ਪੁੱਤਰ ਇਕਬਾਲ ਸਿੰਘ, ਵਾਸੀ ਬੁੱਕਣ ਵਾਲਾ, ਹਾਲ ਆਬਾਦ ਪ੍ਰਵਾਨਾ ਨਗਰ, ਮੋਗਾ ਨਾਲ ਸਬੰਧਿਤ ਪ੍ਰਾਪਰਟੀ ਸਬੰਧੀ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ। ਉਪਲਬਧ ਰਿਕਾਰਡ ਅਨੁਸਾਰ ਉਕਤ ਵਿਅਕਤੀ ਵਿਰੁੱਧ ਵੱਖ-ਵੱਖ ਸਮੇਂ ਦੌਰਾਨ ਕੁੱਲ 9 ਮੁਕੱਦਮੇ ਦਰਜ ਹੋਣ ਦਾ ਵੇਰਵਾ ਦਰਜ ਹੈ, ਜਿਨ੍ਹਾਂ ਵਿਚ ਐਨ. ਡੀ.ਪੀ.ਐਸ. ਐਕਟ ਅਧੀਨ ਦਰਜ ਮਾਮਲੇ ਵੀ ਸ਼ਾਮਲ ਹਨ। ਇਸ ਕਾਰਵਾਈ ਦੌਰਾਨ ਨਗਰ ਨਿਗਮ ਮੋਗਾ ਵਲੋਂ ਆਪਣੇ ਅਧਿਕਾਰ ਖੇਤਰ ਅਨੁਸਾਰ ਡਿਮੋਲਿਸ਼ਨ ਦੀ ਕਾਰਵਾਈ ਕੀਤੀ ਗਈ, ਜਦ ਕਿ ਮੋਗਾ ਪੁਲਿਸ ਵਲੋਂ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਅਤੇ ਕਾਰਵਾਈ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਰੀਬ 100 ਪੁਲਿਸ ਮੁਲਾਜ਼ਮਾਂ ਦੀ ਫੋਰਸ ਤਾਇਨਾਤ ਕਰਕੇ ਪੁਖ਼ਤਾ ਸੁਰੱਖਿਆ ਪ੍ਰਬੰਧ ਕੀਤੇ ਗਏ। ਪੁਲਿਸ ਵਲੋਂ ਮੌਕੇ ‘ਤੇ ਨਾਕਾਬੰਦੀ, ਸੁਰੱਖਿਆ ਪ੍ਰਬੰਧ, ਆਵਾਜਾਈ ਨੂੰ ਨਿਯਮਤ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਪੁਲਿਸ ਕਾਰਵਾਈ ਕੀਤੀ ਗਈ। ਪੂਰੀ ਕਾਰਵਾਈ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰਹੀ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ, ਐਸ.ਪੀ. ਡ ਕੁਆਰਟਰਜ਼ ਗੁਰਸ਼ਰਨਜੀਤ ਸਿੰਘ ਸੰਧੂ, ਡੀ.ਐਸ.ਪੀ. ਐਨ.ਡੀ.ਪੀ.ਐਸ. ਰਾਹੁਲ ਕੌਸਲ, ਡੀ.ਐਸ.ਪੀ. ਸਿਟੀ ਮੋਗਾ ਗੁਰਪ੍ਰੀਤ ਸਿੰਘ ਸਰਾਂ ਅਤੇ ਐਸ.ਐਚ.ਓ. ਸਿਟੀ ਸਾਊਥ ਵਰੁਣ ਕੁਮਾਰ ਦੀ ਅਗਵਾਈ ਹੇਠ ਪੁਲਿਸ ਵਲੋਂ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਗਈ। ਮੋਗਾ ਪੁਲਿਸ ਵਲੋਂ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪਾਰਕ ’ਚ ਕੈਂਪ ਲਗਾ ਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਾਭਪਾਤਰੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ... ਅਗਲੀ ਖ਼ਬਰ ਪਰਾਲੀ ਦੀ ਸੰਭਾਲ ਸੰਬੰਧੀ ਬੀ. ਕੇ. ਯੂ. ਖੋਸਾ ਨੇ ਐਸ. ਡੀ.ਐਮ. ਬਾਘਾ ਪੁਰਾਣਾ ਨੂੰ ਦਿੱਤਾ ਮੰਗ ਪੱਤਰ
Ad Position 24