07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

2027 ’ ਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ-ਡਾ. ਅਮਨਦੀਪ ਕੌਰ ਅਰੋੜਾ ਵਿਧਾਇਕਾ ਡਾ. ਅਰੋੜਾ ਵਿਸ਼ੇਸ਼ ਤੌਰ ’ਤੇ ਉਪ ਦਫ਼ਤਰ ਮੋਗਾ ਪੁੱਜੇ

ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ ਅੱਜ ਮੋਗਾ ਸਥਿਤ ‘ਅਜੀਤ’ ਉਪ ਦਫ਼ਤਰ ਵਿਖੇ ਪਹੁੰਚੇ।

Ad Position 21
No active advertisement
ਅਜੀਤ ਡੈਸਕ 07-10-2026
ਮੋਗਾ, 6 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਅਤੇ ਵਿਧਾਇਕਾ ਮੋਗਾ ਡਾ. ਅਮਨਦੀਪ ਕੌਰ ਅਰੋੜਾ ਅੱਜ ਮੋਗਾ ਸਥਿਤ ‘ਅਜੀਤ’ ਉਪ ਦਫ਼ਤਰ ਵਿਖੇ ਪਹੁੰਚੇ। ਇਸ ਮੌਕੇ ਉਨ੍ਹਾਂ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਭਲਾਈ ਦੀਆਂ ਯੋਜਨਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਡਾ. ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕਾਂ ਨਾਲ ਕੀਤੇ ਵਾਅਦੇ ਅਤੇ ਦਿੱਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰ ਘਰ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ, ਮਹਿਲਾਵਾਂ ਲਈ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ, ਤੀਰਥ ਯਾਤਰਾ ਬੱਸ ਸੇਵਾ, ਸਿਹਤ ਸਹੂਲਤਾਂ ਅਤੇ ਮੁਫ਼ਤ ਇਲਾਜ ਤੇ ਦਵਾਈਆਂ ਵਰਗੀਆਂ ਸਹੂਲਤਾਂ ਲੋਕਾਂ ਤੱਕ ਪਹੁੰਚਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਸਮਾਰਟ ਸਕੂਲਾਂ ਦਾ ਵਿਕਾਸ ਕੀਤਾ ਗਿਆ ਅਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਉਪਰਾਲੇ ਕੀਤੇ ਗਏ। ਮਹਿਲਾਵਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣ ਲਈ ਵਿੱਤੀ ਸਹਾਇਤਾ ਉਨ੍ਹਾਂ ਦੇ ਖਾਤਿਆਂ ਵਿਚ ਪਹੁੰਚਾਈ ਗਈ। ਕਿਸਾਨਾਂ ਦੇ ਖੇਤਾਂ ਤੱਕ ਪਾਣੀ ਪਹੁੰਚਾਉਣ ਲਈ ਨਹਿਰੀ ਪ੍ਰਬੰਧਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬੁਢਾਪਾ ਪੈਨਸ਼ਨ ਵਿਚ ਵਾਧਾ ਕਰਕੇ ਬਜ਼ੁਰਗਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ-ਹਿਤ ਵਿਚ ਕਈ ਕੰਮ ਕੀਤੇ ਗਏ ਹਨ। ਡਾ. ਅਮਨਦੀਪ ਕੌਰ ਅਰੋੜਾ ਨੇ ਦਾਅਵਾ ਕੀਤਾ ਕਿ ਇਨ੍ਹਾਂ ਲੋਕ-ਪੱਖੀ ਕੰਮਾਂ ਦੇ ਆਧਾਰ ‘ਤੇ ਲੋਕ ਆਮ ਆਦਮੀ ਪਾਰਟੀ ਨੂੰ ਮੁੜ ਸਮਰਥਨ ਦੇਣਗੇ ਅਤੇ 2027 ਵਿਚ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਮੁੜ ਸਰਕਾਰ ਬਣੇਗੀ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਅਧਿਆਪਕ ਦਿਵਸ ’ਤੇ ਦ ਲਰਨਿੰਗ ਫ਼ੀਲਡ ਦੀ ਡੀਨ ਅਕਾਦਮਿਕ ਰਵਿੰਦਰ ਕੌਰ ਸਨਮਾਨਿਤ ਅਗਲੀ ਖ਼ਬਰ ਸ਼ਹੀਦੀ ਪਾਰਕ ’ਚ ਕੈਂਪ ਲਗਾ ਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਲਾਭਪਾਤਰੀਆਂ ਨੂੰ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ...
Ad Position 24