07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਧਾਇਕ ਅੰਮ੍ਰਿਤਪਾਲ ਸੁਖਾਨੰਦ ਨੇ ਦਾਣਾ ਮੰਡੀ ਬਾਘਾ ਪੁਰਾਣਾ ਵਿਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ-ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਕੋਟਕਪੂਰਾ ਰੋਡ ’ਤੇ ਸਥਿਤ ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਅੱਜ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿਚ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ| ਇਸ ਮੌਕੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ, ਮਾਰਕੀਟ ਕਮੇਟੀ ਸੈਕਟਰੀ ਅਰਸ਼ਵੰਤ ਸਿੰਘ, ਨਗਰ ਕੌਂਸਲ ਪ੍ਰਧਾਨ ਪਵਨ ਗੁਪਤਾ, ਟਰੱਕ ਯੂਨੀਅਨ ਦੇ ਪ੍ਰਧਾਨ ਟਿੱਕੂ ਮੱਲਕੇ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਂਦਾਰਾ, ਕੌਂਸਲਰ ਤਰੁਨ ਮਿੱਤਲ, ਕੌਂਸਲਰ ਜਸਵੰਤ ਸਿੰਘ ਵੀ ਹਾਜ਼ਰ ਸਨ।

Ad Position 21
No active advertisement
ਸਪਰਿੰਗ ਡਿਊ ਸਕੂਲ ਦੇ ਵਿਦਿਆਰਥੀਆਂ ਦਾ ਮਨੋਰੰਜਨ ਟੂਰ 07-10-2026
ਬਾਘਾ ਪੁਰਾਣਾ, 6 ਅਕਤੂਬਰ (ਟਿੰਕੂ ਕਾਠਪਾਲ)-ਕੋਟਕਪੂਰਾ ਰੋਡ ’ਤੇ ਸਥਿਤ ਦਾਣਾ ਮੰਡੀ ਬਾਘਾ ਪੁਰਾਣਾ ਵਿਖੇ ਅੱਜ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵਲੋਂ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿਚ ਕੀਤੇ ਗਏ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ| ਇਸ ਮੌਕੇ ਚੇਅਰਮੈਨ ਮਨਦੀਪ ਸਿੰਘ ਮਾਨ ਕੋਟਲਾ, ਮਾਰਕੀਟ ਕਮੇਟੀ ਸੈਕਟਰੀ ਅਰਸ਼ਵੰਤ ਸਿੰਘ, ਨਗਰ ਕੌਂਸਲ ਪ੍ਰਧਾਨ ਪਵਨ ਗੁਪਤਾ, ਟਰੱਕ ਯੂਨੀਅਨ ਦੇ ਪ੍ਰਧਾਨ ਟਿੱਕੂ ਮੱਲਕੇ, ਸੀਨੀਅਰ ਆਗੂ ਗੁਰਪ੍ਰੀਤ ਸਿੰਘ ਗੋਂਦਾਰਾ, ਕੌਂਸਲਰ ਤਰੁਨ ਮਿੱਤਲ, ਕੌਂਸਲਰ ਜਸਵੰਤ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਝੋਨੇ ਦੀ ਫਸਲ ਦੀ ਖਰੀਦ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀਆਂ ਵਿਚ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਵਿਧਾਇਕ ਨੇ ਕਿਹਾ ਕਿ ਮੰਡੀ ਵਿਚ ਆਉਣ ਵਾਲੇ ਮਿਆਰੀ ਅਤੇ ਸੁੱਕੇ ਝੋਨੇ ਦੀ ਖਰੀਦ ਤੁਰੰਤ ਕੀਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਖਰੀਦ ਏਜੰਸੀਆਂ ਵਲੋਂ ਜਾਰੀ ਹਦਾਇਤਾਂ ਦੀ ਪਾਲਨਾ ਕਰਦਿਆਂ ਮੰਡੀ ਵਿਚ ਸੁੱਕਾ ਅਤੇ ਮਿਆਰੀ ਝੋਨਾ ਹੀ ਲੈ ਕੇ ਆਉਣ ਤਾਂ ਜੋ ਫਸਲ ਦੀ ਖਰੀਦ ਪ੍ਰਕਿਰਿਆ ਵਿਚ ਕਿਸੇ ਕਿਸਮ ਦੀ ਰੁਕਾਵਟ ਪੈਦਾ ਨਾ ਹੋਵੇ। ਵਿਧਾਇਕ ਸੁਖਾਨੰਦ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਵਿਚ ਕਿਸਾਨਾਂ ਦਾ ਅਹਿਮ ਯੋਗਦਾਨ ਹੈ ਅਤੇ ਸਰਕਾਰ ਵਲੋਂ ਉਨ੍ਹਾਂ ਦੀ ਫਸਲ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਮੌਕੇ ਜਗਸੀਰ ਗਰਗ, ਸੁਨੀਲ ਗਰਗ, ਬਾਘਾ ਪੁਰਾਣਾ ਆੜ੍ਹਤੀਆ ਐਸੋਸੀਏਸ਼ਨ ਦੇ ਵਿਕੀ ਕਲਰਕ, ਸਬੰਧਿਤ ਵਿਭਾਗਾਂ ਦੇ ਅਧਿਕਾਰੀ, ਖਰੀਦ ਏਜੰਸੀਆਂ ਦੇ ਨੁਮਾਇੰਦੇ ਅਤੇ ਕਿਸਾਨ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੱਤਰਕਾਰ ਸਰਬਜੀਤ ਸਿੰਘ ਰੌਲੀ ਦੇ ਪਿਤਾ ਮਲਕੀਤ ਸਿੰਘ ਨੂੰ ਅੰਤਿਮ ਵਿਦਾਇਗੀ ਅਗਲੀ ਖ਼ਬਰ ਵਾਈਬ ਪੰਜਾਬ ਤਹਿਤ ਅੱਜ ਮੋਗਾ ਦੇ ਗੁਰੂ ਨਾਨਕ ਕਾਲਜ ’ਚ ਸੁਖਬੀਰ ਸਿੰਘ ਬਾਦਲ ਵਿਦਿਆਰਥੀਆਂ ਦੇ ਰੂਬਰੂ ਹੋਣਗੇ-ਸੰਨੀ ਗਿੱਲ
Ad Position 24